Hoshiarpur News : ਟਾਂਡਾ ਉੜਮੁੜ ਦੇ ਪਿੰਡ ਅੱਡਾ ਕਲੋਇਆਂ 'ਚ ਮੋਟਰਸਾਈਕਲ ਮਕੈਨਿਕ ਦਾ ਗੋਲੀਆਂ ਮਾਰ ਕੇ ਕਤਲ
Hoshiarpur News : ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਦੇ ਪਿੰਡ ਅੱਡਾ ਕਲੋਇਆਂ 'ਚ ਮੋਟਰਸਾਈਕਲ ਮਕੈਨਿਕ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਪੁੱਤਰ ਹਰਬੰਸ ਲਾਲ ਪਿੰਡ ਕੰਧਾਲਾ ਸ਼ੇਖਾਂ ਵਜੋਂ ਹੋਈ ਹੈ।
ਜ਼ਖ਼ਮੀ ਹਾਲਤ ਵਿਚ ਬਲਜੀਤ ਸਿੰਘ ਨੂੰ ਟਾਂਡਾ ਦੇ ਵੇਵਸ ਹਸਪਤਾਲ ਵਿੱਚ ਲਿਆਂਦਾ ਗਿਆ ਪਰ ਜ਼ਖ਼ਮਾਂ ਦੀ ਤਾਬ ਨਾਲ ਝਲਦਿਆਂ ਉਸ ਨੇ ਦਮ ਤੋੜ ਦਿੱਤਾ ਸੀ। ਮ੍ਰਿਤਕ ਵਿਅਕਤੀ ਟਾਂਡਾ ਹੁਸ਼ਿਆਰਪੁਰ ਰੋਡ 'ਤੇ ਪੈਂਦੇ ਪਿੰਡ ਕਲੋਇਆਂ ਵਿਖੇ ਮੋਟਰਸਾਈਕਲ ਮਕੈਨਿਕ ਦਾ ਕੰਮ ਕਰਦਾ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਵਾਰਦਾਤ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ।
- PTC NEWS