Fri, May 15, 2026
Whatsapp

MP Amritpal Singh ਨੂੰ ਲੱਗਿਆ ਵੱਡਾ ਝਟਕਾ ; ਅਜਨਾਲਾ ਥਾਣੇ ’ਤੇ ਹਮਲੇ ਮਾਮਲੇ ’ਚ ਦੋਸ਼ ਹੋਏ ਤੈਅ View in English

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਆਮਰਜ਼ ਐਕਟ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਹਟਾ ਦਿੱਤੀਆਂ ਹਨ ਕਿਉਂਕਿ ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ।

Reported by:  PTC News Desk  Edited by:  Aarti -- May 15th 2026 01:10 PM
MP Amritpal Singh ਨੂੰ ਲੱਗਿਆ ਵੱਡਾ ਝਟਕਾ ; ਅਜਨਾਲਾ ਥਾਣੇ ’ਤੇ ਹਮਲੇ ਮਾਮਲੇ ’ਚ ਦੋਸ਼ ਹੋਏ ਤੈਅ

MP Amritpal Singh ਨੂੰ ਲੱਗਿਆ ਵੱਡਾ ਝਟਕਾ ; ਅਜਨਾਲਾ ਥਾਣੇ ’ਤੇ ਹਮਲੇ ਮਾਮਲੇ ’ਚ ਦੋਸ਼ ਹੋਏ ਤੈਅ

ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਦੇ ਜਰੀਏ ਅੰਮ੍ਰਿਤਸਰ ਅਦਾਲਤ ’ਚ ਪੇਸ਼ੀ ਹੋਈ। ਅੰਮ੍ਰਿਤਸਰ ਅਦਾਲਤ ਦੇ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਸਬੰਧ ਵਿੱਚ ਦੋਸ਼ ਚਾਰਜ ਤੈਅ ਕੀਤੇ ਹਨ।

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਆਮਰਜ਼ ਐਕਟ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਹਟਾ ਦਿੱਤੀਆਂ ਹਨ ਕਿਉਂਕਿ ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ।

ਮਿਲੀ ਜਾਣਕਾਰੀ ਮੁਤਾਬਿਕ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ ਜਿਨਾਂ ਵਿੱਚ ਕਤਲ ਦੀ ਕੋਸ਼ਿਸ਼ ਗੰਭੀਰ ਸੱਟਾ ਪਹੁੰਚਾਣਾ ਸਰਕਾਰੀ ਕਰਮਚਾਰੀ ਨੂੰ ਡਿਊਟੀ ਕਰਨ ਤੋਂ ਰੋਕਣਾ ਅਪਰਾਧਿਕ ਸਾਜਿਸ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਣਾ ਅਤੇ ਗੈਰ ਕਾਨੂੰਨੀ ਭੀੜ ਦੀ ਅਗਵਾਈ ਕਰਦੇ ਹੋਏ ਜਾਨੋ ਮਾਰਨ ਦੀਆਂ ਧਮਕੀਆਂ ਦੇਣਾ ਸ਼ਾਮਿਲ ਹੈ।

ਇਹ ਵੀ ਪੜ੍ਹੋ  : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਮਈ ਨੂੰ ਪੰਥਕ ਜਥੇਬੰਦੀਆਂ, ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ

- PTC NEWS

Electrical Saftey authority

Top News view more...

Latest News view more...

PTC NETWORK
PTC NETWORK