MP Amritpal Singh membership : ਨਹੀਂ ਜਾਵੇਗੀ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਲੋਕਸਭਾ ਦੀ ਮੈਂਬਰਸ਼ਿਪ, ਪਰ ਹਾਲੇ ਵੀ ਨਹੀਂ ਮਿਲੀ ਰਾਹਤ
MP Amritpal Singh membership : ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਸੈਸ਼ਨ ਦੌਰਾਨ 54 ਦਿਨਾਂ ਦੀ ਛੁੱਟੀ ਦਿੱਤੀ ਗਈ ਹੈ। ਇਹ ਜਾਣਕਾਰੀ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਸਾਹਮਣੇ ਦਿੱਤੀ ਗਈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਲੋਕ ਸਭਾ ਸਪੀਕਰ ਨੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੇ ਮਾਮਲਿਆਂ ਦੀ ਜਾਂਚ ਲਈ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਵਧੀਕ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਅਤੇ ਵਕੀਲ ਧੀਰਜ ਜੈਨ ਨੇ 11 ਮਾਰਚ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਇੱਕ ਪੱਤਰ ਅਦਾਲਤ ਨੂੰ ਸੌਂਪਿਆ। ਇਸ ਵਿੱਚ ਅੰਮ੍ਰਿਤਪਾਲ ਸਿੰਘ ਨੂੰ 24 ਜੂਨ ਤੋਂ 2 ਜੁਲਾਈ, 22 ਜੁਲਾਈ ਤੋਂ 9 ਅਗਸਤ ਅਤੇ 25 ਨਵੰਬਰ ਤੋਂ 20 ਦਸੰਬਰ 2024 ਤੱਕ ਗੈਰਹਾਜ਼ਰੀ ਦੀ ਛੁੱਟੀ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ 1966 ਦੇ ਅੰਨਦਾਨ ਨਾਂਬਿਆਰ ਬਨਾਮ ਮਦਰਾਸ ਸਰਕਾਰ ਕੇਸ ਅਤੇ 1975 ਦੇ ਇੰਦਰਾ ਗਾਂਧੀ ਬਨਾਮ ਰਾਜ ਨਾਰਾਇਣ ਕੇਸ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਰੋਕਥਾਮ ਹਿਰਾਸਤ ਦੌਰਾਨ, ਉਹ ਲੋਕ ਸਭਾ ਦੇ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਦੇ।
MPLAD ਫੰਡ ਦੇ ਮਾਮਲੇ ਵਿੱਚ, ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਲੋਕ ਸਭਾ ਸਪੀਕਰ ਨੂੰ ਪ੍ਰਤੀਨਿਧਤਾ ਦੇ ਸਕਦੇ ਹਨ। ਇਹ ਸਪੱਸ਼ਟ ਹੈ ਕਿ ਜਿੰਨਾ ਚਿਰ ਅੰਮ੍ਰਿਤਪਾਲ ਸਿੰਘ ਰੋਕਥਾਮ ਹਿਰਾਸਤ ਵਿੱਚ ਹੈ, ਉਹ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ।
- PTC NEWS