Supreme Court ਦਾ ਰੁਖ਼ ਕਰਨਗੇ ਸਾਂਸਦ ਅੰਮ੍ਰਿਤਪਾਲ ਸਿੰਘ; ਖ਼ੁਦ ’ਤੇ ਲੱਗੀ NSA ਨੂੰ ਦੇਣਗੇ ਚੁਣੌਤੀ
ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਆਪਣੇ ’ਤੇ ਲੱਗੇ ਐਨਐਸਏ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ। ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਪਟੀਸ਼ਨ ਅਗਲੇ ਹਫਤੇ ਸੁਪਰੀਮ ਕੋਰਟ ’ਚ ਦਾਇਰ ਕਰਨਗੇ।
ਵਾਰਿਸ ਪੰਜਾਬ ਦੇ ਬੁਲਾਰੇ ਅਤੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਦਾ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਨਸ਼ਾ ਕਰਨ ਵਾਲੇ ਬਿਆਨ ’ਤੇ ਕਿਹਾ ਕਿ ਉਸ 'ਤੇ ਲਗਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਹਨ, ਪੁਲਿਸ ਨੇ ਉਸਨੂੰ ਧਮਕੀ ਦੇ ਕੇ ਇਹ ਬਿਆਨ ਕੱਢੇ ਹਨ, ਇਨ੍ਹਾਂ ਬਿਆਨਾਂ ਦਾ ਕੋਈ ਮਹੱਤਵ ਨਹੀਂ ਹੈ।
ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪ੍ਰਧਾਨ ਮੰਤਰੀ ਬਾਜੇਕੇ ਤੇ ਵਰਿੰਦਰ ਫੌਜੀ ਨੇ ਕਿਹਾ ਕਿ ਜੇਲ੍ਹ ਅੰਦਰ ਅੰਮ੍ਰਿਤਪਾਲ ਸਿੰਘ ਨਸ਼ਾ ਕਰਦਾ ਹੈ। ਟ੍ਰਾਮਾਡੋਲ ਦੀਆਂ ਗੋਲੀਆਂ ਵੀ ਅੰਮ੍ਰਿਤਪਾਲ ਵੱਲੋਂ ਖਾਈ ਜਾਂਦੀਆਂ ਹਨ। ਇਨ੍ਹਾਂ ਬਿਆਨਾਂ ਨੂੰ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਬੇਬੁਨੀਆਦ ਦੱਸੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ 'ਤੇ ਲਗਾਏ ਗਏ ਤੀਜੇ ਐਨਐਸਏ ਨੂੰ ਅਗਲੇ ਹਫ਼ਤੇ ਹੀ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Sri Amritsar News : ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ਵਿੱਚ ਅੰਮ੍ਰਿਤਧਾਰੀ ਹੋਣ : ਜਥੇਦਾਰ ਗੜਗੱਜ
- PTC NEWS