Travel Agent Fruad : ਸੰਸਦ 'ਚ ਗੂੰਜਿਆ ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ; MP ਸੀਚੇਵਾਲ ਨੇ ਸਖਤ ਕਾਰਵਾਈ ਦੀ ਕੀਤੀ ਮੰਗ
Balbir Singh Seechewal : ਟ੍ਰੈਵਲ ਏਜੰਟਾਂ ਦੇ ਹੱਥੇ ਚੜ੍ਹ (Travel Agent Fruad) ਕੇ ਰੂਸ ਦੀ ਫੌਜ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਇੱਕ ਵਾਰ ਮੁੜ ਸੰਸਦ 'ਚ ਗੂੰਜਿਆ ਹੈ। ਪੰਜਾਬ (Punjab MP) ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਮੁੱਦਾ ਚੁੱਕਦਿਆਂ ਗੈਰ-ਕਾਨੂੰਨੀ ਅਤੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਸਾਂਸਦ ਸੀਚੇਵਾਲ ਦੀ ਵਿਦੇਸ਼ ਮੰਤਰਾਲੇ ਨੂੰ ਵਿਸ਼ੇਸ਼ ਅਪੀਲ
ਉਨ੍ਹਾਂ ਕਿਹਾ ਕਿ ਟ੍ਰੈਵਲ ਏਜੰਟਾਂ ਦੇ ਗਿਰੋਹ ਭੋਲੇ-ਭਾਲੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾ ਦਿੰਦੇ ਹਨ ਅਤੇ ਉਨ੍ਹਾਂ ਨੂੰ ਰੂਸ ਬੁਲਾ ਕੇ ਜਾਂ ਵੀਜ਼ੇ ਦਾ ਝਾਂਸਾ ਦੇ ਕੇ ਗੁੰਮਰਾਹ ਕੀਤਾ ਜਾਂਦਾ ਹੈ ਅਤੇ ਜ਼ਬਰਦਸਤੀ ਫੌਜ ਵਿੱਚ ਭਰਤੀ ਕਰਵਾ ਦਿੱਤਾ ਜਾਂਦਾ ਹੈ।
ਸਾਂਸਦ ਸੀਚੇਵਾਲ ਨੇ ਰੂਸ ਵਿੱਚ ਫਸੇ ਅਤੇ ਸ਼ਹੀਦ ਹੋਏ ਭਾਰਤੀ ਨੌਜਵਾਨਾਂ ਦਾ ਮੁੱਦਾ ਚੁੱਕਦਿਆਂ ਵਿਦੇਸ਼ ਮੰਤਰਾਲੇ ਤੋਂ ਪੀੜਤ ਪਰਿਵਾਰਾਂ ਨਾਲ ਨਿਆਂ ਕਰਨ ਅਤੇ ਮੁਆਵਜ਼ੇ ਦੀ ਕੀਤੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼, ਮ੍ਰਿਤਕ ਦੇਹਾਂ ਦੀ ਵਾਪਸੀ ਅਤੇ ਯੋਗ ਮੁਆਵਜ਼ਾ ਦਿਵਾਇਆ ਜਾਵੇ।
ਰੂਸ-ਯੂਕਰੇਨ ਦੀ ਜੰਗ 'ਚ ਫਸੇ ਭਾਰਤੀ ਨੌਜਵਾਨ
ਕਈ ਨੌਜਵਾਨਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾ ਚੁੱਕਾ ਹੈ, ਪਰ ਹਾਲੇ ਵੀ ਕਰੀਬ 10 ਨੌਜਵਾਨ ਅਜਿਹੇ ਹਨ ਜੋ ਜਾਂ ਤਾਂ ਰੂਸ-ਯੂਕਰੇਨ ਜੰਗ ਦੌਰਾਨ ਮਾਰੇ ਜਾ ਚੁੱਕੇ ਹਨ ਜਾਂ ਲਾਪਤਾ ਹਨ। ਹੀਰਾ ਸਿੰਘ ਦੀ ਮੌਤ ਹੋ ਚੁੱਕੀ ਹੈ, ਪਰ ਜੰਗੀ ਖੇਤਰ ਵਿੱਚ ਲਗਾਤਾਰ ਚੱਲ ਰਹੇ ਸੰਘਰਸ਼ ਕਾਰਨ ਪਿਛਲੇ ਛੇ ਮਹੀਨਿਆਂ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਵੀ ਭਾਰਤ ਨਹੀਂ ਲਿਆਂਦੀ ਜਾ ਸਕੀ। ਮੰਗ ਕੀਤੀ ਗਈ ਹੈ ਕਿ ਸ਼ਹੀਦ ਹੋਏ ਨੌਜਵਾਨਾਂ ਦੀਆਂ ਦੇਹਾਂ ਨੂੰ ਸਨਮਾਨ ਸਹਿਤ ਭਾਰਤ ਲਿਆਂਦਾ ਜਾਵੇ।
ਇਸ ਦੇ ਨਾਲ ਹੀ ਮੰਗ ਉਠਾਈ ਗਈ ਹੈ ਕਿ ਜਿਨ੍ਹਾਂ ਨੌਜਵਾਨਾਂ ਨੇ ਰੂਸ ਵਿੱਚ ਕੰਮ ਕੀਤਾ ਜਾਂ ਜੰਗ ਵਿੱਚ ਹਿੱਸਾ ਲਿਆ, ਉਨ੍ਹਾਂ ਦੇ ਪਰਿਵਾਰਾਂ ਨੂੰ ਰੂਸੀ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿਵਾਇਆ ਜਾਵੇ। ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰੂਸ ਸਰਕਾਰ ਨਾਲ ਆਪਣੇ ਕੂਟਨੀਤਕ ਸੰਬੰਧਾਂ ਦੀ ਵਰਤੋਂ ਕਰਕੇ ਪ੍ਰਭਾਵਿਤ ਪਰਿਵਾਰਾਂ ਦੀ ਜਲਦ ਤੋਂ ਜਲਦ ਮਦਦ ਯਕੀਨੀ ਬਣਾਵੇ।
ਸੰਸਦ ਅਤੇ ਵਿਦੇਸ਼ ਮੰਤਰਾਲੇ ਦੇ ਧਿਆਨ ਵਿੱਚ ਲਿਆਂਦੇ ਗਏ ਪ੍ਰਭਾਵਿਤ ਨੌਜਵਾਨਾਂ ਵਿੱਚ ਮਹਿਕਪ੍ਰੀਤ ਸਿੰਘ, ਗਗਨਦੀਪ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ, ਜਗਰੂਪ ਸਿੰਘ, ਹੀਰਾ ਸਿੰਘ, ਵਿਸ਼ਵਪਾਲ ਸਿੰਘ, ਅਵਿਨਾਸ਼ ਕੁਮਾਰ, ਰਣਜੀਤ ਸਿੰਘ, ਰਮਨਦੀਪ ਸਿੰਘ ਅਤੇ ਸਕੰਦਰ ਸਿੰਘ ਦੇ ਨਾਮ ਸ਼ਾਮਲ ਹਨ।
ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਜਾਰੀ, ਜਾਣੋ 10 ਗ੍ਰਾਮ ਸੋਨੇ ਦਾ ਤਾਜ਼ਾ ਭਾਅ
- PTC NEWS