Thu, Apr 30, 2026
Whatsapp

Punjab Government ਖਿਲਾਫ ਹਾਈਕੋਰਟ ਪਹੁੰਚੇ MP ਹਰਭਜਨ ਸਿੰਘ, ਪਟੀਸ਼ਨ ਦਾਇਰ ਕਰ ਕੀਤੀ ਇਹ ਮੰਗ

ਦੱਸ ਦਈਏ ਕਿ ਰਾਜਸਭਾ ਮੈਂਬਰ ਹਰਭਜਨ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ’ਚ ਉਨ੍ਹਾਂ ਨੇ ਆਪਣੀ ਸੁਰੱਖਿਆ ਨੂੰ ਮੁੜ ਤੋਂ ਬਾਹਲ ਕਰਨ ਦੀ ਮੰਗ ਕੀਤੀ ਹੈ।

Reported by:  PTC News Desk  Edited by:  Aarti -- April 30th 2026 04:07 PM
Punjab Government ਖਿਲਾਫ ਹਾਈਕੋਰਟ ਪਹੁੰਚੇ MP ਹਰਭਜਨ ਸਿੰਘ, ਪਟੀਸ਼ਨ ਦਾਇਰ ਕਰ ਕੀਤੀ ਇਹ ਮੰਗ

Punjab Government ਖਿਲਾਫ ਹਾਈਕੋਰਟ ਪਹੁੰਚੇ MP ਹਰਭਜਨ ਸਿੰਘ, ਪਟੀਸ਼ਨ ਦਾਇਰ ਕਰ ਕੀਤੀ ਇਹ ਮੰਗ

ਰਾਜਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੀ ਸੁਰੱਖਿਆ ਬਹਾਲੀ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਦੱਸ ਦਈਏ ਕਿ ਰਾਜਸਭਾ ਮੈਂਬਰ ਹਰਭਜਨ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ’ਚ ਉਨ੍ਹਾਂ ਨੇ ਆਪਣੀ ਸੁਰੱਖਿਆ ਨੂੰ ਮੁੜ ਤੋਂ ਬਾਹਲ ਕਰਨ ਦੀ ਮੰਗ ਕੀਤੀ ਹੈ।  

ਪਟੀਸ਼ਨ ’ਚ ਹਰਭਜਨ ਸਿੰਘ ਨੇ ਮੰਗ ਕੀਤੀ ਹੈ ਕਿ ਜਿਸ ਭੀੜ ਨੇ ਉਨ੍ਹਾਂ ਦੇ ਘਰ ’ਤੇ ਹਮਲਾ ਕੀਤਾ ਅਤੇ  ਘਰ ਦੇ ਬਾਹਰ ਗੱਦਾਰ ਲਿਖਿਆ ਹੈ, ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਹਾਈਕੋਰਟ ’ਚ ਦਾਇਰ ਪਟੀਸ਼ਨ ’ਤੇ ਕੇਂਦਰ ਸਣੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਜਵਾਬ ਮੰਗਿਆ ਹੈ। 


ਇਸ ਤੋਂ ਇਲਾਵਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਫਿਲਹਾਲ ਇਸ ਪਟੀਸ਼ਨ ’ਤੇ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ।  

ਰਾਜਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਇਹ ਸਭ ਕੁਝ ਰਾਜਨੀਤਿਕ ਦੁਸ਼ਮਣੀ ਦੇ ਕਾਰਨ ਕੀਤਾ ਗਿਆ ਸੀ। ਜਿਵੇਂ ਹੀ ਉਸਨੇ ਆਮ ਆਦਮੀ ਪਾਰਟੀ ਛੱਡੀ, ਨਾ ਸਿਰਫ ਉਸਦੀ ਸੁਰੱਖਿਆ ਵਾਪਸ ਲੈ ਲਈ ਗਈ, ਬਲਕਿ ਪੁਲਿਸ ਦੀ ਮੌਜੂਦਗੀ ਵਿੱਚ ਉਸਦੇ ਘਰ 'ਤੇ ਵੀ ਹਮਲਾ ਕੀਤਾ ਗਿਆ, ਜਦਕਿ ਪੁਲਿਸ ਪੂਰੀ ਤਰ੍ਹਾਂ ਮੂਕ ਦਰਸ਼ਕ ਬਣੀ ਰਹੀ। 

ਹਾਲਾਂਕਿ ਕੇਂਦਰ ਸਰਕਾਰ ਨੇ ਇਸ ਸਮੇਂ ਉਸਨੂੰ ਸੀਆਰਪੀਐਫ ਸੁਰੱਖਿਆ ਪ੍ਰਦਾਨ ਕੀਤੀ ਹੈ, ਉਹ ਮੰਗ ਕਰਦਾ ਹੈ ਕਿ ਨਾ ਸਿਰਫ ਉਸਦੀ ਵਾਪਸ ਲਈ ਗਈ ਸੁਰੱਖਿਆ ਬਹਾਲ ਕੀਤੀ ਜਾਵੇ, ਬਲਕਿ ਉਸਦੇ ਘਰ 'ਤੇ ਹਮਲੇ ਦੇ ਮਾਮਲੇ ਵਿੱਚ ਢੁਕਵੀਂ ਕਾਰਵਾਈ ਕੀਤੀ ਜਾਵੇ।

ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਬੀਜੇਪੀ ’ਚ ਸ਼ਾਮਲ ਹੋਣ ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਨੂੰ ਪੰਜਾਬ ਸਰਕਾਰ ਵੱਲੋਂ ਵਾਪਸ ਲੈ ਲਈ ਗਈ। ਦੱਸ ਦਈਏ ਕਿ ਉਨ੍ਹਾਂ ਦੇ ਘਰ ਦੇ ਬਾਹਰ ਵੀ ਸੁਰੱਖਿਆ ਮੁਲਾਜ਼ਮ ਤੈਨਾਤ ਸੀ ਜਿਨ੍ਹਾਂ ਨੂੰ ਹਟਾ ਦਿੱਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਦੀ ਇਸ ਕਾਰਵਾਈ ਮਗਰੋਂ ਕੇਂਦਰ ਸਰਕਾਰ ਵੱਲੋਂ ਸੀਆਰਪੀਐਫ ਦੀ ਸੁਰੱਖਿਆ ਮੁਹੱਇਆ ਕਰਵਾਈ ਗਈ। 

ਇਹ ਵ ੀ ਪੜ੍ਹੋ  : Australia ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ; ਪੰਜਾਬ ਸਰਕਾਰ ਦੀ ਟੀਮ ਨੇ ਕੀਤਾ ਰਿਸੀਵ

- PTC NEWS

Top News view more...

Latest News view more...

PTC NETWORK
PTC NETWORK