MP ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ
Bathinda News : ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ (MP Harsimrat Kaur Badal) ਨੇ ਹੜ ਪੀੜਤਾਂ ਦੀ ਮਦਦ ਲਈ ਬਠਿੰਡਾ ਤੋਂ ਰਾਸ਼ਨ ਅਤੇ ਪਾਣੀ ਦਾ ਭਰਿਆ ਟਰੱਕ ਰਵਾਨਾ ਕੀਤਾ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵੱਲੋਂ ਅਕਾਲੀ ਵਰਕਰ ਦੇ ਸਹਿਯੋਗ ਨਾ ਰਾਸ਼ਨ ਇਕੱਠਾ ਕੀਤਾ ਗਿਆ ਸੀ। ਇਸ ਮੌਕੇ ਹੜ ਪੀੜਤਾਂ ਦੀ ਮਦਦ ਲਈ ਹਰਸਿਮਰਤ ਕੌਰ ਬਾਦਲ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਹੜ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜਾਂ ਤੋਂ ਬਾਅਦ ਵੀ ਉਨਾਂ ਲੋਕਾਂ ਦੇ ਵਸੇਵੇ ਦੀ ਮਦਦ ਦੀ ਜਰੂਰਤ ਪਵੇਗੀ।
ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਹਰਮੀਤ ਸਿੰਘ ਪਠਾਣਮਾਜਰਾ ਦੇ ਮਾਮਲੇ 'ਤੇ ਕਿਹਾ ਕਿ ਲੋਕਾਂ ਦਾ ਧਿਆਨ ਭੜਕਾਉਣ ਲਈ ਇਸ ਪਾਰਟੀ ਵੱਲੋਂ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ।
- PTC NEWS