Thu, Feb 26, 2026
Whatsapp

MP ਹਰਸਿਮਰਤ ਕੌਰ ਬਾਦਲ ਨੇ ਤਰਨਤਾਰਨ ਪੁਲਿਸ ਮੁਕਾਬਲੇ 'ਚ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਘੇਰੀ 'ਆਪ' ਸਰਕਾਰ, ਸੁਣੋ ਕੀ ਕਿਹਾ

MP Harsimrat Kaur Badal : ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਸ਼ੇ ਬੰਦ ਕਰਨ ਦੇ ਵਿੱਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਦੇ ਨਾਲ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਹਾਲਾਤ ਤਾਂ ਹੁਣ ਇਹ ਹੋ ਚੁੱਕੇ ਹਨ ਕਿ ਨਸ਼ਾ ਵੇਚਣ ਵਾਲੇ ਇਲਾਕੇ ਨੂੰ ਲੈ ਕੇ ਆਪਸ ਵਿੱਚ ਲੜ ਰਹੇ ਹਨ।

Reported by:  PTC News Desk  Edited by:  KRISHAN KUMAR SHARMA -- February 26th 2026 04:00 PM -- Updated: February 26th 2026 04:02 PM
MP ਹਰਸਿਮਰਤ ਕੌਰ ਬਾਦਲ ਨੇ ਤਰਨਤਾਰਨ ਪੁਲਿਸ ਮੁਕਾਬਲੇ 'ਚ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਘੇਰੀ 'ਆਪ' ਸਰਕਾਰ, ਸੁਣੋ ਕੀ ਕਿਹਾ

MP ਹਰਸਿਮਰਤ ਕੌਰ ਬਾਦਲ ਨੇ ਤਰਨਤਾਰਨ ਪੁਲਿਸ ਮੁਕਾਬਲੇ 'ਚ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਘੇਰੀ 'ਆਪ' ਸਰਕਾਰ, ਸੁਣੋ ਕੀ ਕਿਹਾ

MP Harsimrat Kaur Badal : ਬਠਿੰਡਾ ਵਿਖੇ ਸਾਂਸਦ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅੱਜ ਪਾਰਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਸ਼ੇ ਬੰਦ ਕਰਨ ਦੇ ਵਿੱਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਦੇ ਨਾਲ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਹਾਲਾਤ ਤਾਂ ਹੁਣ ਇਹ ਹੋ ਚੁੱਕੇ ਹਨ ਕਿ ਨਸ਼ਾ ਵੇਚਣ ਵਾਲੇ ਇਲਾਕੇ ਨੂੰ ਲੈ ਕੇ ਆਪਸ ਵਿੱਚ ਲੜ ਰਹੇ ਹਨ। ਗੁਰਦਾਸਪੁਰ ਵਿੱਚ 19 ਸਾਲ ਦੇ ਮੁੰਡੇ ਦੇ ਹੋਏ ਪੁਲਿਸ ਮੁਕਾਬਲੇ ਨੂੰ ਹਰਸਿਮਰਤ ਕੌਰ ਬਾਦਲ ਨੇ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਪੁਲਿਸ ਵੱਲੋਂ ਫੇਕ ਇਨਕਾਊਂਟਰ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਗੈਂਗਸਟਰਾਂ ਦੇ ਡਰ ਕਾਰਨ ਪੰਜਾਬ ਵਿੱਚ ਅੱਜ ਡਰ ਦਾ ਮਾਹੌਲ ਹੈ। ਗੁਰਦਾਸਪੁਰ ਵਿੱਚ ਮਾਰੇ ਗਏ ਦੋ ਪੁਲਿਸ ਮੁਲਾਜ਼ਮਾਂ ਬਾਰੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਇਹ ਵੀ ਨਹੀਂ ਪਤਾ ਕਿ ਅਸਲ ਵਿੱਚ ਹੋਇਆ ਕੀ ਹੈ ? ਕਦੇ ਉਹ ਕਹਿ ਦਿੰਦੇ ਹਨ ਕਿ ਉਹਨਾਂ 'ਤੇ ਅੱਤਵਾਦੀ ਹਮਲਾ ਹੋਇਆ ਹੈ ਅਤੇ ਥੋੜੇ ਸਮੇਂ ਬਾਅਦ ਹੀ ਆਪਣਾ ਬਿਆਨ ਬਦਲ ਕੇ ਕਹਿ ਦਿੰਦੇ ਹਨ ਕਿ ਆਪਸ ਵਿੱਚ ਲੜ ਕੇ ਮਰੇ ਹਨ।


ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਜਾਰੀ ਹੋਇਆ ਸੀ ਕਿ ਬੇਅਦਬੀਆਂ ਦੀ ਜਾਂਚ ਦੇ ਲਈ ਗੁਰਸਿੱਖ ਵਿਅਕਤੀਆਂ ਦੀ ਸਿੱਟ ਬਣਾਈ ਜਾਵੇ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹਨਾਂ ਆਦੇਸ਼ਾਂ ਦਾ ਪਾਲਣ ਨਹੀਂ ਕੀਤਾ।

ਹਰਸਿਮਰਤ ਕੌਰ ਬਾਦਲ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਜੇਕਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਹਨਾਂ ਉੱਪਰ ਤਸ਼ੱਦਦ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਸਾਰੀਆਂ ਸੀਟਾਂ 'ਤੇ ਖੁਦ ਚੋਣ ਲੜਨ ਦੇ ਸਮਰੱਥ ਹੈ।

- PTC NEWS

Top News view more...

Latest News view more...

PTC NETWORK
PTC NETWORK