Mon, Dec 8, 2025
Whatsapp

''ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਲੋਕ ਸਭਾ 'ਚ ਦਿੱਤੀ ਜਾਵੇ ਸ਼ਰਧਾਂਜਲੀ'', MP ਹਰਸਿਮਰਤ ਕੌਰ ਬਾਦਲ ਨੇ ਸਪੀਕਰ ਨੂੰ ਲਿਖਿਆ ਪੱਤਰ

Sri Guru Tegh Bahadur ji Tribute in Lok Sabha : ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਜੀ ਨੂੰ ਸਦਨ ਵਿੱਚ ਰਸਮੀ ਸ਼ਰਧਾਂਜਲੀ ਦੇਣ ਦੀ ਬੇਨਤੀ ਕੀਤੀ ਹੈ।

Reported by:  PTC News Desk  Edited by:  KRISHAN KUMAR SHARMA -- November 30th 2025 03:08 PM -- Updated: November 30th 2025 05:42 PM
''ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਲੋਕ ਸਭਾ 'ਚ ਦਿੱਤੀ ਜਾਵੇ ਸ਼ਰਧਾਂਜਲੀ'', MP ਹਰਸਿਮਰਤ ਕੌਰ ਬਾਦਲ ਨੇ ਸਪੀਕਰ ਨੂੰ ਲਿਖਿਆ ਪੱਤਰ

''ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਲੋਕ ਸਭਾ 'ਚ ਦਿੱਤੀ ਜਾਵੇ ਸ਼ਰਧਾਂਜਲੀ'', MP ਹਰਸਿਮਰਤ ਕੌਰ ਬਾਦਲ ਨੇ ਸਪੀਕਰ ਨੂੰ ਲਿਖਿਆ ਪੱਤਰ

Sri Guru Tegh Bahadur ji Tribute in Lok Sabha : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਅਤੇ ਸੰਸਦ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ’ਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੇ ਸ਼ੁਰੂ ਕੀਤਾ ਜਾਵੇ ਅਤੇ ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਫੈਸਲੇ ਨਾ ਲਵੇ ਜਿਸ ਨਾਲ ਦੇਸ਼ ਵਿਚ ਸੰਘੀ ਢਾਂਚਾ ਕਮਜ਼ੋਰ ਹੋਵੇ।

ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਜੇਕਰ ਸਰਦ ਰੁੱਤ ਇਜਲਾਸ ਸ਼ੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾਂਜਲੀ ਦੇ ਕੇ ਅਤੇ ਉਹਨਾਂ ਦੇ ਆਦਰਸ਼ਾਂ ਨੂੰ ਚੇਤੇ ਕਰਕੇ ਸ਼ੁਰੂ ਕੀਤਾ ਜਾਂਦਾ ਹੈ ਤਾਂ ਇਹ ਸੱਚੀ ਸ਼ਰਧਾਂਜਲੀ ਹੋਵੇਗੀ।


ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਗਲਤ ਬਿੱਲਾਂ ਤੇ ਫੈਸਲਿਆਂ ਦੇ ਕਾਰਨ ਸੰਘੀ ਢਾਂਚਾ ਕਮਜ਼ੋਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਨੂੰ ਇਕ ਪੂਰਨ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦਾ ਫੈਸਲਾ ਜੋ ਹਾਲ ਦੀ ਘੜੀ ਰੋਕ ਦਿੱਤਾ ਗਿਆ ਹੈ, ਦੇ ਕਾਰਨ ਸੂਬਾ ਅਲੱਗ ਥਲੱਗ ਪੈ ਜਾਵੇਗਾ ਤੇ ਇਸਦੀ ਸ਼ਾਂਤੀ ਭੰਗ ਹੋਵੇਗੀ। ਉਹਨਾਂ ਸਵਾਲ ਕੀਤਾ ਕਿ ਇਹ ਬਿੱਲ ਰੋਕਣ ਦੀ ਥਾਂ ’ਤੇ ਇਸਨੂੰ ਸਥਾਈ ਤੌਰ ’ਤੇ ਖ਼ਤਮ ਕਿਉਂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਜਿਹੀਆਂ ਤਜਵੀਜ਼ਾਂ ਦੇਸ਼ ਵਿਚ ਸੰਘੀ ਢਾਂਚੇ ਨੂੰ ਕਮਜ਼ੋਰ ਕਰਦੀਆਂ ਹਨ ਅਤੇ ਸੂਬਿਆਂ ਨੂੰ ਦੇਸ਼ ਤੋਂ ਵੱਖ ਕਰਦੀਆਂ ਹਨ।


ਸਰਦਾਰਨੀ ਬਾਦਲ ਨੇ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਨੇ ਅਨੇਕਾਂ ਪੰਜਾਬ ਵਿਰੋਧੀ ਫੈਸਲੇ ਲਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ’ਤੇ ਕੰਟਰੋਲ ਜੋ ਕਿ ਖਿੱਤੇ ਵਿਚ ਬਿਆਸ ਦੇ ਪਾਣੀਆਂ ਨੂੰ ਨਿਯਮਿਤ ਕਰਦਾ ਹੈ, ਨੂੰ ਹੋਰ ਰਾਜਾਂ ਤੋਂ ਮੈਂਬਰ ਨਾਮਜ਼ਦ ਕਰ ਕੇ ਖੋਰਾ ਲਾਇਆ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਨੂੰ ਬਦਲ ਕੇ ਪੰਜਾਬ ਦੇ ਇਸ ’ਤੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੈਨੇਟ ਚੋਣਾਂ ਖ਼ਤਮ ਕਰਨ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਭਾਵੇਂ ਫੈਸਲਾ ਨਿਰੰਤਰ ਸ਼ੁਰੂ ਹੋਏ ਅੰਦੋਲਨ ਕਾਰਨ ਵਾਪਸ ਲੈਣਾ ਪਿਆ ਪਰ ਇਸਨੇ ਪੰਜਾਬੀਆਂ ਵਿਚ ਬੇਗਾਨਗੀ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ।

ਸਰਦਾਰਨੀ ਬਾਦਲ ਨੇ ਸਰਹੱਦ ਪਾਰੋਂ ਅਤਿਵਾਦ ਅਤੇ ਸਾਰੀ ਸਰਹੱਦੀ ਪੱਟੀ ਤੇ ਜ਼ਿਲ੍ਹਿਆ ’ਤੇ ਬੀ ਐਸ ਐਫ ਕੰਟਰੋਲ ਦੀ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦੀ ਹਾਲ ਹੀ ਰਿਪੋਰਟ ਨੇ ਸਪਸ਼ਟ ਕੀਤਾ ਹੈ ਕਿ ਸਰਹੱਦ ਪਾਰੋਂ ਹਥਿਆਰਾਂ ਤੇ ਗੋਲੀ ਸਿੱਕੇ ਦੀ ਦਰਾਮਦ ਵਿਚ ਪੰਜ ਗੁਣਾ ਵਾਧਾ ਹੋਇਆ ਹੈ।

ਉਹਨਾਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਇਹ ਆਖਿਆ ਸੀ ਕਿ ਪੰਜਾਬ ਵਿਚ ਉਨੇ ਨਸ਼ਾ ਲੈਣ ਵਾਲੇ ਨਹੀਂ ਹਨ ਜਿੰਨੇ ਨਸ਼ਾ ਵੇਚਣ ਵਾਲੇ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਸਰਹੱਦਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਵਾਸਤੇ ਇਕਜੁੱਟ ਯਤਨ ਕਰਨ ਦੀ ਜ਼ਰੂਰਤ ਹੈ।

- PTC NEWS

Top News view more...

Latest News view more...

PTC NETWORK
PTC NETWORK