Thu, Jun 25, 2026
Whatsapp

ਸ੍ਰੀ ਅਕਾਲ ਤਖਤ ਸਾਹਿਬ ਖਿਲਾਫ਼ ਭੜਕਾਊ ਸਮੱਗਰੀ ਨੂੰ ਸ਼ੋਸ਼ਲ ਮੀਡੀਆ ਤੋਂ ਤੁਰੰਤ ਹਟਾਇਆ ਜਾਵੇ; MP ਵਿਕਰਮ ਸਾਹਨੀ ਨੇ ਕੇਂਦਰ ਨੂੰ ਲਿਖੀ ਚਿੱਠੀ

Sri Akal Takht Sahib : 24 ਜੂਨ 2026 ਨੂੰ ਲਿਖੇ ਗਏ ਇਸ ਪੱਤਰ ਵਿੱਚ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਜਿਹੀਆਂ ਪੋਸਟਾਂ ਦੀ ਗਿਣਤੀ ਵੱਧ ਰਹੀ ਹੈ, ਜਿਨ੍ਹਾਂ ਵਿੱਚ ਸਿੱਖ ਧਰਮ ਦੀਆਂ ਉੱਚ ਧਾਰਮਿਕ ਸੰਸਥਾਵਾਂ ਅਤੇ ਜਥੇਦਾਰ ਸਾਹਿਬਾਨ ਬਾਰੇ ਭੜਕਾਊ, ਅਪਮਾਨਜਨਕ ਅਤੇ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।

Reported by:  PTC News Desk  Edited by:  KRISHAN KUMAR SHARMA -- June 25th 2026 03:50 PM -- Updated: June 25th 2026 03:57 PM
ਸ੍ਰੀ ਅਕਾਲ ਤਖਤ ਸਾਹਿਬ ਖਿਲਾਫ਼ ਭੜਕਾਊ ਸਮੱਗਰੀ ਨੂੰ ਸ਼ੋਸ਼ਲ ਮੀਡੀਆ ਤੋਂ ਤੁਰੰਤ ਹਟਾਇਆ ਜਾਵੇ; MP ਵਿਕਰਮ ਸਾਹਨੀ ਨੇ ਕੇਂਦਰ ਨੂੰ ਲਿਖੀ ਚਿੱਠੀ

ਸ੍ਰੀ ਅਕਾਲ ਤਖਤ ਸਾਹਿਬ ਖਿਲਾਫ਼ ਭੜਕਾਊ ਸਮੱਗਰੀ ਨੂੰ ਸ਼ੋਸ਼ਲ ਮੀਡੀਆ ਤੋਂ ਤੁਰੰਤ ਹਟਾਇਆ ਜਾਵੇ; MP ਵਿਕਰਮ ਸਾਹਨੀ ਨੇ ਕੇਂਦਰ ਨੂੰ ਲਿਖੀ ਚਿੱਠੀ

MP Vikramjit Singh Sahney : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਸੋਸ਼ਲ ਮੀਡੀਆ (Social Media) 'ਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib), ਜਥੇਦਾਰ ਸਾਹਿਬਾਨ ਅਤੇ ਹੋਰ ਸਤਿਕਾਰਯੋਗ ਸਿੱਖ ਧਾਰਮਿਕ ਸੰਸਥਾਵਾਂ ਖ਼ਿਲਾਫ਼ ਫੈਲਾਈ ਜਾ ਰਹੀ ਨਫ਼ਰਤ ਭਰੀ ਅਤੇ ਅਪਮਾਨਜਨਕ ਸਮੱਗਰੀ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

'ਇਤਰਾਜ਼ਯੋਗ ਸਮੱਗਰੀ ਨਾਲ ਧਾਰਮਿਕ ਭਾਵਨਾਵਾਂ ਨੂੰ ਪਹੁੰਚੀ ਹੈ ਠੇਸ'


24 ਜੂਨ 2026 ਨੂੰ ਲਿਖੇ ਗਏ ਇਸ ਪੱਤਰ ਵਿੱਚ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਜਿਹੀਆਂ ਪੋਸਟਾਂ ਦੀ ਗਿਣਤੀ ਵੱਧ ਰਹੀ ਹੈ, ਜਿਨ੍ਹਾਂ ਵਿੱਚ ਸਿੱਖ ਧਰਮ ਦੀਆਂ ਉੱਚ ਧਾਰਮਿਕ ਸੰਸਥਾਵਾਂ ਅਤੇ ਜਥੇਦਾਰ ਸਾਹਿਬਾਨ ਬਾਰੇ ਭੜਕਾਊ, ਅਪਮਾਨਜਨਕ ਅਤੇ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਮੱਗਰੀ ਨਾ ਸਿਰਫ਼ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ, ਸਗੋਂ ਸਮਾਜਕ ਅਤੇ ਫਿਰਕੂ ਸਾਂਝ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।


ਸਾਹਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੰਤਰੀ ਨੂੰ ਇੱਕ ਡੋਜ਼ੀਅਰ ਵੀ ਭੇਜਿਆ ਗਿਆ ਹੈ, ਜਿਸ ਵਿੱਚ ਸੋਸ਼ਲ ਮੀਡੀਆ ਉੱਤੇ ਕੀਤੀਆਂ ਗਈਆਂ ਇਤਰਾਜ਼ਯੋਗ ਪੋਸਟਾਂ ਦੇ ਸਕ੍ਰੀਨਸ਼ਾਟ ਸ਼ਾਮਲ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੋਸਟਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਨਮਾਨ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਦੀਆਂ ਹਨ।

'ਇਤਰਾਜ਼ਯੋਗ ਸਮੱਗਰੀ ਸੋਸ਼ਲ ਮੀਡੀਆ ਤੋਂ ਤੁਰੰਤ ਹਟਾਈ ਜਾਵੇ'

ਰਾਜ ਸਭਾ ਮੈਂਬਰ ਨੇ ਆਪਣੇ ਪੱਤਰ ਵਿੱਚ ਇਹ ਵੀ ਯਾਦ ਦਿਵਾਇਆ ਕਿ ਉਹ ਪਹਿਲਾਂ ਵੀ ਆਨਲਾਈਨ ਨਫ਼ਰਤ ਭਰੇ ਭਾਸ਼ਣ ਅਤੇ ਡਿਜ਼ਿਟਲ ਪਲੇਟਫਾਰਮਾਂ ਦੇ ਦੁਰਵਰਤੋਂ ਦਾ ਮੁੱਦਾ ਸੰਸਦ ਵਿੱਚ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੋਲਣ ਦੀ ਆਜ਼ਾਦੀ ਲੋਕਤੰਤਰ ਦਾ ਮਹੱਤਵਪੂਰਨ ਹਿੱਸਾ ਹੈ, ਪਰ ਇਸ ਦੇ ਨਾਂ 'ਤੇ ਕਿਸੇ ਧਰਮ ਜਾਂ ਧਾਰਮਿਕ ਸੰਸਥਾ ਦੀ ਬੇਅਦਬੀ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ।

ਸਾਹਨੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਚਨਾ ਤਕਨਾਲੋਜੀ ਕਾਨੂੰਨ ਦੇ ਤਹਿਤ ਸੰਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਜਾਣ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਅਜਿਹੀ ਸਮੱਗਰੀ ਨੂੰ ਤੁਰੰਤ ਹਟਵਾਇਆ ਜਾਵੇ। ਨਾਲ ਹੀ, ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK