MP ਵਿਕਰਮਜੀਤ ਸਿੰਘ ਸਾਹਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਭਾਰਤ ਸਰਕਾਰ ਨੇ NAC ਦਾ ਉਪ-ਚੇਅਰਮੈਨ ਕੀਤਾ ਨਿਯੁਕਤ
MP Vikramjit Singh Sahney : ਰਾਜ ਸਭਾ ਦੇ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਲੋਂ ਹਾਲ ਹੀ ਵਿੱਚ ਜਾਰੀ ਨੋਟੀਫਿਕੇਸ਼ਨ ਅਨੁਸਾਰ ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ (National Apprenticeship Council) ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਨਮਾਨਯੋਗ ਭੂਮਿਕਾ ਵਿੱਚ, ਡਾ. ਸਾਹਨੀ ਦੇਸ਼ ਭਰ ਵਿੱਚ ਵੋਕੇਸ਼ਨਲ ਸਿਖਲਾਈ ਅਤੇ ਅਪ੍ਰੈਂਟਿਸਸ਼ਿਪ ਪ੍ਰੋਗਰਾਮਾਂ ਨੂੰ ਵਧਾਉਣ ਦੇ ਸਰਕਾਰ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਮੁੱਖ ਭਾਗੀਦਾਰਾਂ ਨਾਲ ਮਿਲ ਕੇ ਕੰਮ ਕਰਨਗੇ।
ਆਪਣੀ ਨਿਯੁਕਤੀ 'ਤੇ, ਡਾ. ਸਾਹਨੀ ਨੇ ਕਿਹਾ, "ਅਪ੍ਰੈਂਟਿਸਸ਼ਿਪ ਦੀ ਮਿਆਦ ਦੇ ਦੌਰਾਨ, ਅਪ੍ਰੈਂਟਿਸ ਨੂੰ ਇੱਕ ਵਜ਼ੀਫਾ ਮਿਲੇਗਾ, ਜਿਸ ਦਾ 50% ਸਰਕਾਰ ਰਾਹੀਂ ਅਦਾ ਕੀਤਾ ਜਾਣਾ ਹੈ। ਅਪ੍ਰੈਂਟਿਸਸ਼ਿਪ ਦੀ ਮਿਆਦ ਇੱਕ ਸਾਲ ਹੋਵੇਗੀ, ਜਿਸ ਵਿੱਚ ਨੌਜਵਾਨਾਂ ਨੂੰ ਨੌਕਰੀ 'ਤੇ ਬੇਸ਼ਕੀਮਤੀ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।''
ਅਪ੍ਰੈਂਟਿਸਸ਼ਿਪ ਦੇ ਮੌਕਿਆਂ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਡਾ. ਸਾਹਨੀ ਨੇ ਇਹ ਵੀ ਦੱਸਿਆ ਕਿ ਅੱਜ ਪੰਜਾਬ ਵਿੱਚ ਅੱਠ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਇੱਕ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ ਗਿਆ। ਇਸ ਇਵੈਂਟ ਵਿੱਚ 4,000 ਤੋਂ ਵੱਧ ਵਿਦਿਆਰਥੀਆਂ ਨੇ ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਕਰਵਾਈ, ਜੋ ਸਿੱਖਿਆ ਅਤੇ ਰੁਜ਼ਗਾਰ ਵਿਚਕਾਰ ਪਾੜੇ ਨੂੰ ਭਰਨ ਵੱਲ ਇੱਕ ਅਹਿਮ ਕਦਮ ਹੈ।
ਡਾ. ਸਾਹਨੀ ਨੇ ਇਹ ਵੀ ਕਿਹਾ ਕਿ ਅਪ੍ਰੈਂਟਿਸਸ਼ਿਪ ਮਾਡਲ ਦੋਵੱਲੇ ਲਾਭ ਹਨ, ਇਸ ਤਰ੍ਹਾਂ ਇਹ ਸਾਰੇ ਭਾਗੀਦਾਰਾਂ ਲਈ "ਫਾਇਦੇ ਦੀ ਸਥਿਤੀ" ਕਹੀ ਜਾ ਸਕਦੀ ਹੈ। ਨੌਜਵਾਨਾਂ ਨੂੰ ਜ਼ਰੂਰੀ ਵਿਹਾਰਕ ਅਨੁਭਵ ਮਿਲੇਗਾ, ਜੋ ਉਨ੍ਹਾਂ ਦੀ ਰੁਜ਼ਗਾਰਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਜਦਿ ਕਿ ਉਦਯੋਗਾਂ ਨੂੰ ਉਨ੍ਹਾਂ ਦੇ ਅਹਾਤੇ ਵਿੱਚ ਇੱਕ ਕਰਮਚਾਰੀ ਨੂੰ ਸਿਖਲਾਈ ਦੇਣ ਨਾ, ਉਨ੍ਹਾਂ ਦੀਆਂ ਸੰਚਾਲਨ ਲੋੜਾਂ ਦੇ ਨਾਲ ਇੱਕ ਵਧੇਰੇ ਕੁਸ਼ਲ ਅਤੇ ਪ੍ਰਭਾਵੀ ਹੁਨਰ ਅਨੁਕੂਲਤਾ ਯਕੀਨੀ ਬਣੇਗੀ।
- PTC NEWS