Sun, Dec 10, 2023
Whatsapp

ਮੁਕਤਸਰ 'ਚ ਪਿਤਾ ਨੇ ਪਹਿਲਾਂ ਬੱਚਿਆਂ ਨੂੰ ਸੁੱਟਿਆ, ਫਿਰ ਖੁਦ ਨਹਿਰ 'ਚ ਮਾਰ ਦਿੱਤੀ ਛਾਲ

Written by  Jasmeet Singh -- November 17th 2023 03:49 PM
ਮੁਕਤਸਰ 'ਚ ਪਿਤਾ ਨੇ ਪਹਿਲਾਂ ਬੱਚਿਆਂ ਨੂੰ ਸੁੱਟਿਆ, ਫਿਰ ਖੁਦ ਨਹਿਰ 'ਚ ਮਾਰ ਦਿੱਤੀ ਛਾਲ

ਮੁਕਤਸਰ 'ਚ ਪਿਤਾ ਨੇ ਪਹਿਲਾਂ ਬੱਚਿਆਂ ਨੂੰ ਸੁੱਟਿਆ, ਫਿਰ ਖੁਦ ਨਹਿਰ 'ਚ ਮਾਰ ਦਿੱਤੀ ਛਾਲ

ਪੀਟੀਸੀ ਨਿਊਜ਼ ਡੈਸਕ: ਮੁਕਤਸਰ 'ਚ ਇਕ ਵਿਅਕਤੀ ਨੇ ਆਪਣੇ 3 ਬੱਚਿਆਂ ਸਮੇਤ ਰਾਜਸਥਾਨ ਫੀਡਰ ਨਹਿਰ 'ਚ ਛਾਲ ਮਾਰ ਦਿੱਤੀ। ਉਸ ਨੇ ਪਹਿਲਾਂ ਤਿੰਨਾਂ ਬੱਚਿਆਂ ਨੂੰ ਨਹਿਰ 'ਚ ਧੱਕਾ ਦਿੱਤਾ ਅਤੇ ਫਿਰ ਉਨ੍ਹਾਂ ਤੋਂ ਬਾਅਦ ਖੁਦ ਪਾਣੀ 'ਚ ਛਾਲ ਮਾਰ ਦਿੱਤੀ।

ਇਸ ਵਿਅਕਤੀ ਨੂੰ ਬੱਚਿਆਂ ਸਮੇਤ ਨਹਿਰ ਵਿੱਚ ਛਾਲ ਮਾਰਦਾ ਦੇਖ ਕੇ ਆਲੇ-ਦੁਆਲੇ ਮੌਜੂਦ ਲੋਕਾਂ ਨੇ ਰੌਲਾ ਪਾ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਪੁਲਿਸ ਵੱਲੋਂ ਫਿਲਹਾਲ ਚਾਰਾਂ ਦੀ ਭਾਲ ਜਾਰੀ ਹੈ।


ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਆਲੇ-ਦੁਆਲੇ ਦੇ ਕਈ ਸਥਾਨਕ ਲੋਕਾਂ ਨੇ ਵੀ ਚਾਰਾਂ ਨੂੰ ਲੱਭਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਪਰ ਕਿਸੇ ਦੇ ਹੱਥ ਕੁਝ ਨਾ ਲੱਭਦਾ ਦੇਖ ਬਾਅਦ 'ਚ ਪੁਲਿਸ ਨੇ ਗੋਤਾਖੋਰਾਂ ਨੂੰ ਬੁਲਾ ਕੇ ਨਹਿਰ 'ਚ ਉਤਾਰਿਆ। ਹਾਲਾਂਕਿ ਪਾਣੀ ਦੇ ਤੇਜ਼ ਵਹਾਅ ਕਾਰਨ ਚਾਰਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਮੁਤਾਬਕ ਨਹਿਰ 'ਚ ਛਾਲ ਮਾਰਨ ਵਾਲੇ ਵਿਅਕਤੀ ਰਾਜਸਥਾਨ ਦੇ ਜਲੌਰ ਤੋਂ ਜੈ ਰੂਪਰਾਮ (40) ਦੱਸਿਆ ਜਾ ਰਿਹਾ ਹੈ। ਉਹ ਵੀਰਵਾਰ ਨੂੰ ਆਪਣੇ ਦੋ ਪੁੱਤਰਾਂ ਸੁਰੇਸ਼ (11) ਅਤੇ ਦਲੀਪ (9) ਅਤੇ ਬੇਟੀ ਮਨੀਸ਼ਾ (5) ਨਾਲ ਰਾਜਸਥਾਨ ਤੋਂ ਪੰਜਾਬ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਅਜੇ ਰਾਜਸਥਾਨ 'ਚ ਹੀ ਹੈ।

ਸ਼ੁੱਕਰਵਾਰ ਸਵੇਰੇ ਮੁਕਤਸਰ ਨੇੜੇ ਜੈ ਰੂਪਰਾਮ ਨੇ ਆਪਣੇ ਤਿੰਨ ਬੱਚਿਆਂ ਨੂੰ ਸ਼ੱਕੀ ਹਾਲਾਤਾਂ 'ਚ ਨਹਿਰ 'ਚ ਸੁੱਟ ਕੇ ਖੁਦ ਵੀ ਪਾਣੀ 'ਚ ਛਾਲ ਮਾਰ ਦਿੱਤੀ। ਨਹਿਰ ਵਿੱਚ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਅਤੇ ਬੱਚਿਆਂ ਦੀ ਛੋਟੀ ਉਮਰ ਦੇ ਹੋਣ ਕਾਰਨ ਉਨ੍ਹਾਂ ਦੇ ਤੇਜ਼ੀ ਨਾਲ ਰੁੜ੍ਹ ਜਾਣ ਦਾ ਖ਼ਦਸ਼ਾ ਹੈ।

ਮੁਕਤਸਰ ਸਦਰ ਥਾਣੇ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ ਅਜੇ ਤੱਕ ਇਸ ਬਾਰੇ ਪੁਲਿਸ ਨੂੰ ਵੀ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: 
ਵਿਸ਼ਵ ਕੱਪ ਦਾ ਸਭ ਤੋਂ ਵੱਡਾ ਮੁਕਾਬਲਾ, ਪ੍ਰਧਾਨ ਮੰਤਰੀ ਮੋਦੀ ਭਾਰਤ-ਆਸਟ੍ਰੇਲੀਆ ਫਾਈਨਲ ਦੇਖਣ ਲਈ ਅਹਿਮਦਾਬਾਦ ਜਾਣਗੇ!
ਨਿਊਜ਼ੀਲੈਂਡ ਨੂੰ ਹਰਾਉਣ ਤੋਂ ਬਾਅਦ ਸ਼ਮੀ ਨੇ ਦੱਸਿਆ ਆਪਣੀ ਕਾਮਯਾਬੀ ਦਾ ਰਾਜ਼
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਈਨਲ ਮੈਚ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕਦੇ ਹੋ...

- PTC NEWS

adv-img

Top News view more...

Latest News view more...