Thu, May 9, 2024
Whatsapp

ਜਲੰਧਰ ’ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਕੱਟਿਆ ਹੋਇਆ ਸਿਰ ਗੰਦੇ ਨਾਲੇ ਵਿੱਚ ਸੁੱਟਿਆ

ਮਿਲੀ ਜਾਣਕਾਰੀ ਮੁਤਾਬਿਕ ਉਕਤ ਮੁਲਜ਼ਮ ਨੇ ਪਹਿਲਾਂ ਵਿਅਕਤੀ ਦਾ ਕਤਲ ਕੀਤਾ ਅਤੇ ਫਿਰ ਲਾਸ਼ ਨੂੰ ਅੱਗ ਲਗਾ ਦਿੱਤੀ। ਇਨ੍ਹਾਂ ਹੀ ਨਹੀਂ ਲਾਸ਼ ਨੂੰ ਅੱਗ ਲਗਾਉਣ ਮਗਰੋਂ ਉਸ ਨੂੰ ਨਾਲੇ ’ਚ ਸੁੱਟ ਦਿੱਤਾ।

Written by  Aarti -- April 27th 2024 11:19 AM
ਜਲੰਧਰ ’ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਕੱਟਿਆ ਹੋਇਆ ਸਿਰ ਗੰਦੇ ਨਾਲੇ ਵਿੱਚ ਸੁੱਟਿਆ

ਜਲੰਧਰ ’ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਕੱਟਿਆ ਹੋਇਆ ਸਿਰ ਗੰਦੇ ਨਾਲੇ ਵਿੱਚ ਸੁੱਟਿਆ

Jalandhar Murder News: ਪੰਜਾਬ ਦੇ ਜਲੰਧਰ 'ਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਕੀ ਦੇ ਸਾਹਮਣੇ ਗੰਦੇ ਨਾਲੇ 'ਚੋਂ ਇਕ ਵਿਅਕਤੀ ਦੀ ਕੱਟੀ ਹੋਈ ਲਾਸ਼ ਮਿਲਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਿਕ ਉਕਤ ਮੁਲਜ਼ਮ ਨੇ ਪਹਿਲਾਂ ਵਿਅਕਤੀ ਦਾ ਕਤਲ ਕੀਤਾ ਅਤੇ ਫਿਰ ਲਾਸ਼ ਨੂੰ ਅੱਗ ਲਗਾ ਦਿੱਤੀ। ਇਨ੍ਹਾਂ ਹੀ ਨਹੀਂ ਲਾਸ਼ ਨੂੰ ਅੱਗ ਲਗਾਉਣ ਮਗਰੋਂ ਉਸ ਨੂੰ ਨਾਲੇ ’ਚ ਸੁੱਟ ਦਿੱਤਾ। 

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ। ਦੱਸ ਦਈਏ ਕਿ ਲਾਸ਼ ਦਾ ਧੱੜ ਧੌਣ ਤੋਂ ਵੱਖ ਸੀ। 


ਮੀਡੀਆ ਰਿਪੋੇਰਟਾਂ ਦੀ ਮੰਨੀਏ ਤਾਂ ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ। ਕਤਲ ਦਾ ਸ਼ੱਕ ਪਿੰਡ ਦੇ ਹੀ ਇੱਕ ਵਿਅਕਤੀ 'ਤੇ ਜਤਾਇਆ ਜਾ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਦਿੱਲੀ ਦੇ MCD ਸਕੂਲਾਂ 'ਚ ਕਿਤਾਬਾਂ ਦੀ ਹੋਈ ਕਮੀ, ਵਿਦਿਆਰਥੀ ਪਰੇਸ਼ਾਨ; ਦਿੱਲੀ ਹਾਈਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਪਾਈ ਝਾੜ

- PTC NEWS

Top News view more...

Latest News view more...