Sat, Jul 27, 2024
Whatsapp

ਗੁਰੂ ਨਗਰੀ ’ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਹੋਏ ਫਰਾਰ

Reported by:  PTC News Desk  Edited by:  Aarti -- April 01st 2024 11:47 AM
ਗੁਰੂ ਨਗਰੀ ’ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਹੋਏ ਫਰਾਰ

ਗੁਰੂ ਨਗਰੀ ’ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਹੋਏ ਫਰਾਰ

Murder In Amritsar: ਪੰਜਾਬ ’ਚ ਆਏ ਦਿਨ ਕਤਲ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਰਹੀਆਂ ਹਨ। ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਲੋਕ ਸਹਿਮ ’ਚ ਰਹਿੰਦੇ ਹਨ। ਇਸੇ ਤਰ੍ਹਾਂ ਦਾ ਮਾਮਲਾ ਗੁਰੂ ਨਗਰੀ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। 

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ 

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ’ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। 35 ਸਾਲਾ ਜਸਬੀਰ ਪਰਿਵਾਰ ਸਮੇਤ ਟਰੈਕਟਰ ਟਰਾਲੀ ’ਤੇ ਸ੍ਰੀ ਅੰਨਦਪੁਰ ਸਾਹਿਬ ਲਈ ਰਵਾਨਾ ਹੋਇਆ ਸੀ। ਤਰਨਤਾਰਨ ਨੇੜੇ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਹਮਲਾਵਾਰਾਂ ਨੇ ਨੌਜਵਾਨ ਨੂੰ ਤਿੰਨ ਗੋਲੀਆਂ ਮਾਰੀਆਂ ਅਤੇ ਫਰਾਰ ਹੋ ਗਏ। 


ਪੁਰਾਣੀ ਰੰਜਿਸ਼ ਦੇ ਤਹਿਤ ਦਿੱਤਾ ਵਾਰਦਾਤ ਨੂੰ ਅੰਜਾਮ- ਪਰਿਵਾਰ

ਦੱਸ ਦਈਏ ਕਿ ਨੌਜਵਾਨ ਨੂੰ ਜ਼ਖਮੀ ਹਾਲਤ ’ਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ। ਮਾਮਲੇ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਸ਼ੰਭੂ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ, ਸਦਮੇ 'ਚ ਪਰਿਵਾਰ

-

Top News view more...

Latest News view more...

PTC NETWORK