Tue, Mar 28, 2023
Whatsapp

Murder Case Mansa: ਮਾਨਸਾ 'ਚ 6 ਸਾਲਾ ਬੱਚੇ ਦਾ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈ ਗੋਲ਼ੀ

ਮਾਨਸਾ ਜਿਲ੍ਹੇ ਦੇ ਪਿੰਡ ਕੋਟਲੀ 'ਚ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਨੇ 6 ਸਾਲਾ ਬੱਚੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਦੇ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਿਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

Written by  Ramandeep Kaur -- March 17th 2023 11:03 AM
Murder Case Mansa: ਮਾਨਸਾ 'ਚ 6 ਸਾਲਾ ਬੱਚੇ ਦਾ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈ ਗੋਲ਼ੀ

Murder Case Mansa: ਮਾਨਸਾ 'ਚ 6 ਸਾਲਾ ਬੱਚੇ ਦਾ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈ ਗੋਲ਼ੀ

ਮਾਨਸਾ: ਮਾਨਸਾ ਜਿਲ੍ਹੇ ਦੇ ਪਿੰਡ ਕੋਟਲੀ 'ਚ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਨੇ 6 ਸਾਲਾ ਬੱਚੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਦੇ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਿਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। 

ਜਿਸਦਿਆਂ ਚੱਲਦਿਆਂ ਗੋਲੀ ਬੱਚੇ ਦੇ ਸਿਰ 'ਚ ਲੱਗੀ ਅਤੇ ਉਸਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਦੇ ਨਾਲ ਕੋਈ ਦੁਸ਼ਮਣੀ ਨਹੀਂ ਪਰ 6 ਸਾਲ ਦੇ ਬੱਚੇ ਦੀ ਹੱਤਿਆ ਕਰਨਾ ਕਿਸੇ ਵੀ ਤਰੀਕੇ ਨਾਲ ਠੀਕ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੋਟਰਸਾਈਕਿਲ ਸਵਾਰ ਵਿਅਕਤੀ ਗੋਲੀ ਮਾਰ ਕੇ ਪਿੰਡ ਦੇ ਵੱਲ ਚਲੇ ਗਏ ਅਤੇ ਸ਼ੱਕ ਜ਼ਾਹਰ ਕੀਤਾ ਜਾਂਦਾ ਹੈ ਕਿ ਇਹ ਲੋਕ ਪਿੰਡ ਦੇ ਹੀ ਰਹਿਣ ਵਾਲੇ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Cheetah Helicopter Crash: ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ

- PTC NEWS

adv-img

Top News view more...

Latest News view more...