Wed, Jul 24, 2024
Whatsapp

ਅੰਮ੍ਰਿਤਸਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ, ਭਤੀਜੇ ਨਾਲ ਗਿਆ ਸੀ ਖੇਤਾਂ 'ਚ ਫੇਰਾ ਮਾਰਨ

Amritsar News : ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਲੱਖੂਵਾਲ ਵਿਖੇ ਕਿਸਾਨ ਗੁਰਦੇਵ ਸਿੰਘ ਦਾ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Reported by:  PTC News Desk  Edited by:  KRISHAN KUMAR SHARMA -- July 08th 2024 12:23 PM
ਅੰਮ੍ਰਿਤਸਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ, ਭਤੀਜੇ ਨਾਲ ਗਿਆ ਸੀ ਖੇਤਾਂ 'ਚ ਫੇਰਾ ਮਾਰਨ

ਅੰਮ੍ਰਿਤਸਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ, ਭਤੀਜੇ ਨਾਲ ਗਿਆ ਸੀ ਖੇਤਾਂ 'ਚ ਫੇਰਾ ਮਾਰਨ

ਅੰਮ੍ਰਿਤਸਰ : ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਲੱਖੂਵਾਲ ਵਿਖੇ ਕਿਸਾਨ ਗੁਰਦੇਵ ਸਿੰਘ ਦਾ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਿਕ ਕਿਸਾਨ ਗੁਰਦੇਵ ਸਿੰਘ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਫੇਰਾ ਮਾਰਨ ਗਿਆ ਸੀ, ਜਿਸ ਦੌਰਾਨ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਕਿਸਾਨ ਅਤੇ ਉਸਦੇ ਭਤੀਜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਤੇਜ਼ਧਾਰ ਹਥਿਆਰ ਵੱਜਣ ਕਰਕੇ ਕਿਸਾਨ ਗੁਰਦੇਵ ਸਿੰਘ ਦੀ ਮੌਤ ਹੋ ਗਈ ਅਤੇ ਉਸ ਦਾ ਭਤੀਜਾ ਜ਼ਖਮੀ ਹੋ ਗਿਆ, ਜਿਨਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਕਿਸਾਨ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਉੱਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਮ੍ਰਿਤਕ ਦੇ ਭਤੀਜੇ ਗੁਰਭੇਜ ਸਿੰਘ ਅਤੇ ਪਿੰਡ ਲੱਖੂਵਾਲ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕੀ ਜਮੀਨ 'ਚੋਂ ਪਾਣੀ ਕੱਢਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਗੁਰਦੇਵ ਸਿੰਘ ਅਤੇ ਉਸਦੇ ਭਤੀਜੇ ਉੱਪਰ ਇਨ੍ਹਾਂ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ, ਜਿਸ ਦੇ ਚਲਦੇ ਗੁਰਦੇਵ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਲੱਖੋਵਾਲ ਵਿਖੇ ਗੁਰਦੇਵ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪਾਣੀ ਕੱਢਣ ਨੂੰ ਲੈ ਕੇ ਇਨ੍ਹਾਂ ਵਿੱਚ ਗੱਲਬਾਤ ਹੋਈ ਸੀ, ਜਿਸ ਦੇ ਚਲਦੇ ਗੁਰਦੇਵ ਸਿੰਘ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਗਿਆ ਸੀ ਜਿੱਥੇ ਉਸਦਾ ਤੇਜ ਦਾ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।

- PTC NEWS

Top News view more...

Latest News view more...

PTC NETWORK