Sat, Jul 27, 2024
Whatsapp

Muscle Cramps : ਮਾਸਪੇਸ਼ੀਆਂ ਦੇ ਦਰਦ ਤੋਂ ਪਾਉਣਾ ਚਾਹੁੰਦੇ ਹੋ ਰਾਹਤ, ਤਾਂ ਖਾਓ ਇਹ 5 ਸੁਪਰਫੂਡ

Muscle Cramps : ਇਸ ਦਰਦ ਨੂੰ ਦੂਰ ਕਰਨ ਲਈ ਕੁਝ ਭੋਜਨ ਵੀ ਕਾਰਗਰ ਹੋ ਸਕਦੇ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦਸਾਂਗੇ, ਜਿਨ੍ਹਾਂ ਦਾ ਸੇਵਨ ਕਰਕੇ ਤੁਸੀਂ ਮਾਸਪੇਸ਼ੀਆਂ ਦੇ ਦਰਦ 'ਤੋਂ ਰਾਹਤ ਪਾ ਸਕੋਗੇ।

Reported by:  PTC News Desk  Edited by:  KRISHAN KUMAR SHARMA -- June 11th 2024 03:27 PM -- Updated: June 11th 2024 03:55 PM
Muscle Cramps : ਮਾਸਪੇਸ਼ੀਆਂ ਦੇ ਦਰਦ ਤੋਂ ਪਾਉਣਾ ਚਾਹੁੰਦੇ ਹੋ ਰਾਹਤ, ਤਾਂ ਖਾਓ ਇਹ 5 ਸੁਪਰਫੂਡ

Muscle Cramps : ਮਾਸਪੇਸ਼ੀਆਂ ਦੇ ਦਰਦ ਤੋਂ ਪਾਉਣਾ ਚਾਹੁੰਦੇ ਹੋ ਰਾਹਤ, ਤਾਂ ਖਾਓ ਇਹ 5 ਸੁਪਰਫੂਡ

Muscle Cramps : ਅੱਜਕਲ੍ਹ ਦੀ ਰੁਝੇਵਿਆਂ ਭਰੀ ਜਿੰਦਗੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਲੋਕਾਂ ਲਈ ਸਿਹਤ ਸਮਸਿਆਵਾਂ ਦਾ ਕਾਰਨ ਬਣਦੀਆਂ ਹਨ। ਹੱਥਾਂ ਅਤੇ ਲੱਤਾਂ ਦੀਆਂ ਮਾਸਪੇਸ਼ੀਆਂ 'ਚ ਦਰਦ ਇਨ੍ਹਾਂ 'ਚੋਂ ਇੱਕ ਹੈ। ਮਾਹਿਰਾਂ ਮੁਤਾਬਕ ਹੱਥਾਂ ਅਤੇ ਲੱਤਾਂ 'ਚ ਦਰਦ ਇੱਕ ਆਮ ਗੱਲ ਹੈ। ਪਰ ਕਈ ਵਾਰ ਇਹ ਦਰਦ ਅਚਾਨਕ ਤੇਜ਼ ਹੋ ਜਾਂਦਾ ਹੈ ਅਤੇ ਕਈ ਵਾਰ ਇਹ ਲੰਬੇ ਸਮੇਂ ਤੱਕ ਰੁਕ-ਰੁਕ ਕੇ ਰਹਿੰਦਾ ਹੈ। ਇਸ ਦਰਦ ਨੂੰ ਦੂਰ ਕਰਨ ਲਈ ਕੁਝ ਭੋਜਨ ਵੀ ਕਾਰਗਰ ਹੋ ਸਕਦੇ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦਸਾਂਗੇ, ਜਿਨ੍ਹਾਂ ਦਾ ਸੇਵਨ ਕਰਕੇ ਤੁਸੀਂ ਮਾਸਪੇਸ਼ੀਆਂ ਦੇ ਦਰਦ 'ਤੋਂ ਰਾਹਤ ਪਾ ਸਕੋਗੇ।

ਤਰਬੂਜ : ਸਰੀਰ 'ਚ ਪਾਣੀ ਦੀ ਕਮੀ ਨਾਲ ਡੀਹਾਈਡਰੇਸ਼ਨ ਦੀ ਸਮੱਸਿਆ ਹੋ ਜਾਂਦੀ ਹੈ, ਜੋ ਮਾਸਪੇਸ਼ੀਆਂ 'ਚ ਕੜਵੱਲ ਦਾ ਕਾਰਨ ਬਣਦੀ ਹੈ। ਮਾਹਿਰਾਂ ਮੁਤਾਬਕ ਮਾਸਪੇਸ਼ੀਆਂ ਨੂੰ ਸਹੀ ਢੰਗ ਨਾਲ ਕੰਮ ਕਰਨ ਲਈ ਹਾਈਡਰੇਸ਼ਨ ਦੀ ਲੋੜ ਹੁੰਦੀ ਹੈ। ਇਸ ਲਈ ਤਰਬੂਜ ਇੱਕ ਵਧੀਆ ਵਿਕਲਪ ਹੈ। ਇਸ 'ਚ ਭਰਪੂਰ ਮਾਤਰਾ 'ਚ ਪਾਣੀ ਦੇ ਨਾਲ-ਨਾਲ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵੀ ਪਾਏ ਜਾਣਦੇ ਹਨ, ਜੋ ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਪ੍ਰਦਾਨ ਕਰਨ ਲਈ ਜ਼ਰੂਰੀ ਹੈ।


ਨਾਰੀਅਲ ਪਾਣੀ : ਮਾਹਿਰਾਂ ਮੁਤਾਬਕ ਜਿਨ੍ਹਾਂ ਦੀਆਂ ਮਾਸਪੇਸ਼ੀਆਂ 'ਚ ਦਰਦ ਰਹਿੰਦਾ ਹੈ, ਉਨ੍ਹਾਂ ਨੂੰ ਨਾਰੀਅਲ ਪਾਣੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ, ਪੋਟਾਸ਼ੀਅਮ, ਸੋਡੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਪਾਇਆ ਜਾਂਦਾ ਹੈ, ਜੋ ਸਰੀਰ ਵਿੱਚ ਇਲੈਕਟ੍ਰੋਲਾਈਟਸ ਦੀ ਕਮੀ ਨੂੰ ਦੂਰ ਕਰਨ ਦੇ ਨਾਲ-ਨਾਲ ਮਾਸਪੇਸ਼ੀਆਂ ਦੇ ਦਰਦ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

ਬੇਲ : ਬੇਲ ਫਲ ਪੇਟ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸੰਤਰੀ ਅਤੇ ਪੀਲੇ ਰੰਗ ਦੇ ਸ਼ਰਬਤ ਨੂੰ ਪੀਣ ਨਾਲ ਸਰੀਰ 'ਚ ਊਰਜਾ ਆਉਂਦੀ ਹੈ। ਇਹ ਗਰਮੀ ਤੋਂ ਵੀ ਬਚਾਉਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਮਾਸਪੇਸ਼ੀਆਂ ਦੇ ਕੜਵੱਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

ਪਪੀਤਾ : ਪਪੀਤੇ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ, ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ। ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਜੋ ਪਪੀਤਾ ਵਰਗੇ ਪੋਟਾਸ਼ੀਅਮ ਨਾਲ ਭਰਪੂਰ ਭੋਜਨ ਜ਼ਿਆਦਾ ਖਾਂਦੇ ਹਨ, ਉਨ੍ਹਾਂ ਦੀਆਂ ਮਾਸਪੇਸ਼ੀਆਂ 'ਚ ਕੜਵੱਲ ਦਾ ਖ਼ਤਰਾ ਘੱਟ ਹੁੰਦਾ ਹੈ।

ਸਾਲਮਨ ਮੱਛੀ : ਮਾਹਿਰਾਂ ਮੁਤਾਬਕ ਸਾਲਮਨ ਮੱਛੀ ਇੱਕ ਬਹੁਤ ਹੀ ਸਿਹਤਮੰਦ ਮੱਛੀ ਹੈ, ਜਿਸ 'ਚ ਭਰਪੂਰ ਮਾਤਰਾ 'ਚ ਓਮੇਗਾ-3 ਫੈਟੀ ਐਸਿਡ, ਪ੍ਰੋਟੀਨ, ਮੈਗਨੀਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਆਇਰਨ ਪਾਇਆ ਜਾਂਦਾ ਹੈ। ਜੋ ਖੂਨ ਦੇ ਸੈੱਲਾਂ ਦੇ ਉਤਪਾਦਨ ਲਈ ਜ਼ਰੂਰੀ ਹੁੰਦੇ ਹਨ। ਨਾਲ ਹੀ ਸਲਮਨ ਮੱਛੀ ਮਾਸਪੇਸ਼ੀਆਂ ਦੇ ਕੜਵੱਲ ਲਈ ਵੀ ਫਾਇਦੇਮੰਦ ਹੁੰਦੀ ਹੈ।

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

- PTC NEWS

Top News view more...

Latest News view more...

PTC NETWORK