ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ
Sri Guru Gobind Singh Ji : ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ ਉਤਸਵ ਨੂੰ ਸਮਰਪਿਤ ਮਾਲਵੇ ਅੰਦਰ ਸਥਿਤ ਦਸਮ ਪਿਤਾ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਸਿੱਖ ਜਗਤ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ।
ਸਿੱਖਾਂ ਦੇ ਦਸਵੇ ਗੁਰੁ ਸ੍ਰੀ ਗੁਰੁ ਗੋਬਿੰਦ ਜੀ ਦੇ ਪ੍ਰਕਾਸ ਉਤਸਵ ਮਾਲਵੇ ਅੰਦਰ ਸਥਿਤ ਦਸਮ ਪਿਤਾ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ ਉਤਸਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਸ਼ਰਧਾ ਭਾਵਾਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਤਖ਼ਤ ਸਾਹਿਬ ਤੋ ਪੰਜ ਪਿਆਰੀਆਂ ਦੀ ਆਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸਜਾਏ ਗਏ ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ।
ਨਗਰ ਕੀਰਤਨ ਅੱਗੇ ਸਿੱਖ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੌਰਾਨ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤ ਗੁਰਪੁਰਬ ਦੀ ਵਧਾਈ ਦਿੰਦੇ ਗੁਰੂ ਜੀ ਦੇ ਜੀਵਨ 'ਤੇ ਚਾਨਣਾ ਪਾਇਆ।
ਸਿੰਘ ਸਾਹਿਬ ਨੇ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੇ ਸ਼ਹੀਦੀ ਦਿਹਾੜੇ ਅਤੇ ਪ੍ਰਕਾਸ਼ ਪੁਰਬ ਇਕੱਠੇ ਮਨਾਏ ਜਾ ਰਹੇ ਹਨ। ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਨੇ ਦੱਸਿਆ ਕਿ 27 ਦਸੰਬਰ ਨੂੰ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਮਾਗਮ ਕੀਤੇ ਜਾਣਗੇ, ਜਿਸ ਵਿੱਚ ਉਹਨਾਂ ਸੰਗਤਾਂ ਨੂੰ ਪੱਜਣ ਦੀ ਅਪੀਲ ਵੀ ਕੀਤੀ।
- PTC NEWS