Talwandi Sabo News : ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
Talwandi Sabo News : ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ।
ਨਗਰ ਕੀਰਤਨ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਤਖਤ ਸਾਹਿਬ ਦੇ ਸਿੰਘ ਸਾਹਿਬ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ ਹਨ। ਇਹ ਇਤਿਹਾਸਕ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵੱਲੋਂ ਗੁਰਦੁਆਰਾ ਧੋਬੜੀ ਸਾਹਿਬ, ਆਸਾਮ ਤੋਂ ਆਰੰਭ ਕੀਤਾ ਗਿਆ ਸੀ, ਜੋ ਦੇਸ਼ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਬੀਤੀ ਰਾਤ ਤਖਤ ਸ਼੍ਰੀ ਦਮਦਮਾ ਸਾਹਿਬ ਪੁੱਜਾ।
ਅੱਜ ਸਵੇਰ ਸਮੇਂ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਹੈ। ਨਗਰ ਕੀਰਤਨ ਰਵਾਨਾ ਹੋਣ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਹਾਜਰੀ ਲਗਵਾਈ। ਰਸਤੇ ਵਿੱਚ ਜਗ੍ਹਾ ਜਗ੍ਹਾ 'ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ।
- PTC NEWS