ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ
ਅੰਮ੍ਰਿਤਸਰ: ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਪਲਾਜ਼ਾ ਘੰਟਾ-ਘਰ, ਜਲ੍ਹਿਆਂਵਾਲਾ ਬਾਗ, ਘਿਉ ਮੰਡੀ ਚੌਂਕ, ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਂਕ, ਚਾਟੀਵਿੰਡ ਚੌਂਕ, ਸੁਲਤਾਨਵਿੰਡ ਗੇਟ, ਘਿਉ ਮੰਡੀ ਚੌਂਕ, ਪਲਾਜ਼ਾ ਘੰਟਾ-ਘਰ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਨਗਰ ਕੀਰਤਨ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ, ਕੀਰਤਨੀ ਜਥੇ ਅਤੇ ਗਤਕਾ ਪਾਰਟੀਆਂ ਸ਼ਾਮਿਲ ਹਨ।
- PTC NEWS