Sri Muktsar Sahib : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Sri Muktsar Sahib News : ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਪਵਿੱਤਰ ਸਰੋਵਰ ਦੀਆਂ ਪਰਿਕਰਮਾ ਦੌਰਾਨ ਕੱਢਿਆ ਗਿਆ, ਜਿਸ ਵਿੱਚ ਸ਼ਰਧਾ ਅਤੇ ਉਤਸ਼ਾਹ ਦਾ ਅਦਭੁੱਤ ਨਜ਼ਾਰਾ ਵੇਖਣ ਨੂੰ ਮਿਲਿਆ।
ਪੰਜ ਪਿਆਰਿਆਂ ਦੀ ਪਾਵਨ ਅਗਵਾਈ ਹੇਠ ਨਗਰ ਕੀਰਤਨ ਸ਼ਾਂਤੀ, ਭਗਤੀ ਅਤੇ ਗੁਰਬਾਣੀ ਦੇ ਰੰਗ ਵਿੱਚ ਰੰਗਿਆ ਹੋਇਆ ਦਿਖਾਈ ਦਿੱਤਾ। ਸੰਗਤਾਂ ਦੀ ਵੱਡੀ ਗਿਣਤੀ ਨੇ ਇਸ ਪਾਵਨ ਮੌਕੇ ’ਤੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਮਨਾਈ।
ਤੁਹਾਨੂੰ ਦੱਸ ਦਈਏ ਕਿ ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਬੜੀ ਸ਼ਰਧਾ ਨਾਲ ਕੱਢਿਆ ਗਿਆ। ਇਹ ਨਗਰ ਕੀਰਤਨ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ਦੀ ਪਰਿਕਰਮਾ ਦੇ ਅੰਦਰੋਂ ਗੁਰਮਰਿਯਾਦਾ ਅਨੁਸਾਰ ਆਰੰਭ ਕੀਤਾ ਗਿਆ। ਨਗਰ ਕੀਰਤਨ ਦੇ ਅੱਗੇ-ਅੱਗੇ ਪੰਜ ਪਿਆਰੇ ਚੱਲ ਰਹੇ ਸਨ, ਜਿਨ੍ਹਾਂ ਦੀ ਪਾਵਨ ਅਗਵਾਈ ਹੇਠ ਪਿੱਛੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ।
ਰਸਤੇ ਭਰ ਸੰਗਤਾਂ ਵੱਲੋਂ “ਵਾਹਿਗੁਰੂ, ਵਾਹਿਗੁਰੂ” ਦਾ ਲਗਾਤਾਰ ਜਾਪ ਕੀਤਾ ਜਾਂਦਾ ਰਿਹਾ, ਜਿਸ ਨਾਲ ਪੂਰਾ ਮਾਹੌਲ ਗੁਰਬਾਣੀ ਦੀ ਮਹਿਮਾ ਨਾਲ ਗੂੰਜ ਉਠਿਆ। ਨਗਰ ਕੀਰਤਨ ਦੇ ਚਲਦੇ ਸੰਗਤਾਂ ਵੱਲੋਂ ਪੰਜ ਪਿਆਰਿਆਂ ਦੇ ਅੱਗੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਬੱਚਿਆਂ, ਬਜ਼ੁਰਗਾਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਸ੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼
- PTC NEWS