Sun, Jun 21, 2026
Whatsapp

Rajpura News : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਸਾਹਿਬ ਨੂੰ ਫੁੱਲਾਂ ਨਾਲ ਇੱਕ ਵਿਸ਼ੇਸ਼ ਬੱਸ ਵਿੱਚ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦੌਰਾਨ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਅਤੇ ਗੁਰਬਾਣੀ ਦਾ ਗਾਇਨ ਕਰਦੀਆਂ ਚੱਲ ਰਹੀਆਂ ਸਨ।

Reported by:  PTC News Desk  Edited by:  Aarti -- June 17th 2026 12:21 PM
Rajpura News : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Rajpura News : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Rajpura News : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ, ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ (ਕੋਟ ਰੋਡ, ਰਾਜਪੁਰਾ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਧਾਰਮਿਕ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਸਾਹਿਬ ਨੂੰ ਫੁੱਲਾਂ ਨਾਲ ਇੱਕ ਵਿਸ਼ੇਸ਼ ਬੱਸ ਵਿੱਚ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦੌਰਾਨ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਅਤੇ ਗੁਰਬਾਣੀ ਦਾ ਗਾਇਨ ਕਰਦੀਆਂ ਚੱਲ ਰਹੀਆਂ ਸਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਹੁੰਦਾ ਹੋਇਆ ਸ਼ਰਧਾ ਤੇ ਉਤਸ਼ਾਹ ਨਾਲ ਵਾਪਸ ਮੁੱਖ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।


ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਆਪਣੀ ਕਲਾ ਦੇ ਜੌਹਰ (ਕਰਤੱਬ) ਦਿਖਾਏ ਗਏ। ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਹਰ ਸਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਨੇ ਕਿਹਾ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ, ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਹੈ, ਜਿਸ ਵਿੱਚ ਸੰਗਤਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਹੈ। ਕੱਲ੍ਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੁੱਖ ਸਮਾਗਮਾਂ ਦੇ ਸਬੰਧ ਵਿੱਚ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਨਿਮਰਤਾ ਸਹਿਤ ਅਪੀਲ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ  :  Ludhiana ’ਚ ਅੰਬੇਡਕਰ ਨਗਰ ਦੇ ਇੱਕ ਘਰ ਨੂੰ ਬਦਮਾਸ਼ਾਂ ਨੇ ਬਣਾਇਆ ਨਿਸ਼ਾਨਾ, ਘਰ ਸਣੇ ਵਾਹਨਾਂ ਦੀ ਕੀਤੀ ਭੰਨਤੋੜ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK