Mon, Jun 17, 2024
Whatsapp

'ਨਰੇਂਦਰ ਮੋਦੀ ਵਾਪਸ ਜਾਓ' ਪੁਲਿਸ ਵੱਲੋਂ ਰੋਕੇ ਜਾਣ ਖਿਲਾਫ਼ ਕਿਸਾਨਾਂ-ਮਜ਼ਦੂਰਾਂ ਨੇ ਲਾਏ ਨਾਅਰੇ

ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਅੱਜ ਸ਼ੰਬੂ ਬਾਰਡਰ, ਖਨੌਰੀ ਬਾਰਡਰ ਸਮੇਤ ਦੂਜੇ ਬਾਰਡਰਾਂ ਤੇ ਲੱਗੇ ਧਰਨੇ ਨੂੰ 103 ਦਿਨ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ।

Written by  KRISHAN KUMAR SHARMA -- May 24th 2024 04:21 PM
'ਨਰੇਂਦਰ ਮੋਦੀ ਵਾਪਸ ਜਾਓ' ਪੁਲਿਸ ਵੱਲੋਂ ਰੋਕੇ ਜਾਣ ਖਿਲਾਫ਼ ਕਿਸਾਨਾਂ-ਮਜ਼ਦੂਰਾਂ ਨੇ ਲਾਏ ਨਾਅਰੇ

'ਨਰੇਂਦਰ ਮੋਦੀ ਵਾਪਸ ਜਾਓ' ਪੁਲਿਸ ਵੱਲੋਂ ਰੋਕੇ ਜਾਣ ਖਿਲਾਫ਼ ਕਿਸਾਨਾਂ-ਮਜ਼ਦੂਰਾਂ ਨੇ ਲਾਏ ਨਾਅਰੇ

ਚੰਡੀਗੜ੍ਹ: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਵਿਚ ਵਿਸ਼ਾਲ ਕਾਫਲਾ ਪੰਜਾਬ ਫੇਰੀ ਦੌਰਾਨ ਜਲੰਧਰ ਆ ਰਹੇ ਪ੍ਰਧਾਨ ਮੰਤਰੀ ਮੋਦੀ (PM Modi) ਨੂੰ ਸੁਆਲ ਕਰਨ ਜਾ ਰਿਹਾ ਸੀ ਪਰ ਵਾਅਦਿਆਂ ਤੋਂ ਭਗੌੜੀ ਸਰਕਾਰ ਕਿਸਾਨਾਂ ਮਜ਼ਦੂਰਾਂ ਦੇ ਸੁਆਲਾਂ ਵੀ ਭੱਜ ਗਈ ਅਤੇ ਕਿਸਾਨਾਂ ਮਜ਼ਦੂਰਾਂ ਨੂੰ ਭਾਰੀ ਪੁਲਿਸ ਬਲ ਲਾ ਕੇ ਥਾਂ-ਥਾਂ 'ਤੇ ਰੋਕਿਆ ਗਿਆ। ਇਸ ਮੌਕੇ ਕਿਸਾਨਾਂ ਮਜ਼ਦੂਰਾਂ ਵੱਲੋਂ 'ਨਰੇਂਦਰ ਮੋਦੀ ਵਾਪਸ ਜਾਓ' ਦੇ ਨਾਅਰੇ ਲਗਾਏ ਗਏ।

ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਸਾਂਝੀ ਕਰਦਿਆਂ ਹੋਇਆ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਅੱਜ ਸ਼ੰਬੂ ਬਾਰਡਰ, ਖਨੌਰੀ ਬਾਰਡਰ ਸਮੇਤ ਦੂਜੇ ਬਾਰਡਰਾਂ ਤੇ ਲੱਗੇ ਧਰਨੇ ਨੂੰ 103 ਦਿਨ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ ਅਤੇ ਕਿਸਾਨਾਂ ਮਜਦੂਰਾਂ ਵੱਲ ਮਤਰੇਈ ਮਾਂ ਵਾਲਾ ਰਵੱਈਆ ਅਪਣਾ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਨੂੰ ਨਸ਼ਾ ਮੁਕਤ ਕਰੇ, ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦੇਵੇ, ਮਜ਼ਦੂਰ ਨੂੰ 700 ਰੂ ਦਿਹਾੜੀ ਦੇਵੇ, ਬੇਰੁਜ਼ਗਾਰੀ ਦੂਰ ਕਰੇ, ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ-ਘੱਟ 10 ਹਜ਼ਾਰ ਰੁਪਏ ਬੁਢਾਪਾ ਪੈਂਸ਼ਨ ਲਾਗੂ ਕਰੇ, ਫਸਲਾਂ ਦੇ ਲਾਹੇਵੰਦ ਭਾਅ ਦੇਵੇ, ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰੇ, ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰੇ, ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦੇਵੇ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਵੇ, ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰੇ, ਡਾ. ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦੇਵੇ, ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਦੇਵੇ।


ਇਸ ਮੌਕੇ ਹੋਰਨਾ ਤੋਂ ਇਲਾਵਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ, ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ, ਸਰਵਣ ਸਿੰਘ ਬਾਉਪੁਰ, ਹਾਕਮ ਸਿੰਘ ਸ਼ਾਹਜਹਾਨਪੁਰ, ਪਰਮਜੀਤ ਸਿੰਘ ਪੱਕਾ ਕੋਠਾ, ਰਜਿੰਦਰ ਸਿੰਘ ਨੰਗਲ ਅੰਬੀਆਂ, ਜਰਨੈਲ ਸਿੰਘ ਰਾਮੇ, ਨਿਸ਼ਾਨ ਸਿੰਘ ਨਡਾਲਾ ਅਤੇ ਜਲੰਧਰ ਅਤੇ ਕਪੂਰਥਲਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਆਗੂ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK