Mon, Aug 31, 2026
Whatsapp

ਕੌਮੀ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਜਾਣ ਦੇ ਹੁਕਮ ਸੁਣਾਏ ਹਨ

Reported by:  PTC News Desk  Edited by:  Amritpal Singh -- August 31st 2026 04:23 PM -- Updated: August 31st 2026 05:04 PM
ਕੌਮੀ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ

ਕੌਮੀ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ

 Raja Warring: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਜਾਣ ਦੇ ਹੁਕਮ ਸੁਣਾਏ ਹਨ, ਜਿਸ ਨਾਲ ਹੁਣ ਵੜਿੰਗ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਾਮਲਾ ਤਰਨ ਤਾਰਨ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕਥਿਤ ਤੌਰ ’ਤੇ ਮੰਦੀ ਸ਼ਬਦਾਵਲੀ ਵਰਤਣ ਦਾ ਹੈ।

ਰਾਜਾ ਵੜਿੰਗ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕਥਿਤ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਵੜਿੰਗ, ਜੋ ਪਹਿਲਾਂ ਹੀ ਕਾਂਗਰਸ ਦੀ ਅੰਦਰੂਨੀ ਜੰਗ ’ਚ ਉਲਝੇ ਹੋਏ ਹਨ, ਉਨ੍ਹਾਂ ਲਈ ਕੌਮੀ ਕਮਿਸ਼ਨ ਦਾ ਫ਼ੈਸਲਾ ਨਵੀਂ ਚੁਣੌਤੀ ਬਣੇਗਾ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਅੱਜ ਇਸ ਉਪਰੋਕਤ ਮਾਮਲੇ ਦੀ ਸੁਣਵਾਈ ਕੀਤੀ ਅਤੇ ਇਸ ਮੌਕੇ ਪੰਜਾਬ ਪੁਲੀਸ ਤਰਫ਼ੋਂ ਡੀ ਐੱਸ ਪੀ ਹਰਪ੍ਰੀਤ ਸਿੰਘ ਅਤੇ ਡੀ ਐੱਸ ਪੀ (ਈ ਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ।

ਕੌਮੀ ਕਮਿਸ਼ਨ ਨੇ ਪਟੀਸ਼ਨਰ ਸਰਬਜੋਤ ਸਿੰਘ ਦੀ ਇਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਕਥਿਤ ਮੁਲਜ਼ਮਾਂ ਵੱਲੋਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਲੋੜੀਂਦੀ ਸੁਰੱਖਿਆ ਮੁਹੱਈਆ ਕਰਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਇਸ ਤੋਂ ਇਲਾਵਾ 30 ਦਿਨਾਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਕੌਮੀ ਕਮਿਸ਼ਨ ਨੇ ਅੱਜ ਸਬੰਧਿਤ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਜ਼ਰੂਰੀ ਕਦਮ ਚੁੱਕਣ ਅਤੇ 5 ਦਿਨਾਂ ਦੇ ਅੰਦਰ ਇਸ ਕਾਰਵਾਈ ਦੀ ਸਥਿਤੀ ਕਮਿਸ਼ਨ ਨੂੰ ਸੌਂਪਣ ਦੀ ਸਿਫ਼ਾਰਸ਼ ਕੀਤੀ ਹੈ। ਕਮਿਸ਼ਨ ਨੇ ਜਾਂਚ ਜਲਦੀ ਤੋਂ ਜਲਦੀ ਪੂਰੀ ਕਰਨ ਤੋਂ ਇਲਾਵਾ ਬਿਨਾਂ ਕਿਸੇ ਦੇਰੀ ਦੇ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਚੇਅਰਮੈਨ ਨੇ ਜਾਂਚ ਤੇ ਗ੍ਰਿਫ਼ਤਾਰੀ ਵਿੱਚ ਹੋਈ ਦੇਰੀ ਲਈ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਵੀ ਸਿਫ਼ਾਰਸ਼ ਕੀਤੀ ਹੈ। ਜੇਕਰ ਸਬੰਧਿਤ ਜਾਂਚ ਅਧਿਕਾਰੀ ਵੱਲੋਂ ਡਿਊਟੀ ਵਿੱਚ ਕੋਈ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਕਾਨੂੰਨ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ 30 ਦਿਨਾਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ ਮੰਗੀ ਗਈ ਹੈ।

ਕੌਮੀ ਕਮਿਸ਼ਨ ਨੇ ਪਟੀਸ਼ਨਰ ਸਰਬਜੋਤ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਦਿੱਲੀ ਅਤੇ ਪੰਜਾਬ ਦੋਵਾਂ ਥਾਵਾਂ ’ਤੇ ਤੁਰੰਤ ਢੁਕਵੀਂ ਪੁਲੀਸ ਸੁਰੱਖਿਆ ਦੇਣ ਲਈ ਕਿਹਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK