hockey player Paramjit got Job: ਹਾਕੀ ਦੇ ਕੌਮੀ ਖਿਡਾਰੀ ਪਰਮਜੀਤ ਕੁਮਾਰ ਨੂੰ ਮਿਲੀ ਖੇਡ ਵਿਭਾਗ ’ਚ ਨੌਕਰੀ
ਚੰਡੀਗੜ੍ਹ: ਗੁਦਾਮਾਂ ਵਿਚ ਪੱਲੇਦਾਰੀ ਦਾ ਕੰਮ ਕਰਨ ਲਈ ਮਜ਼ਬੂਰ ਹੋਏ ਕੌਮੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਸਰਕਾਰੀ ਨੌਕਰੀ ਮਿਲ ਗਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਜੀਤ ਕੁਮਾਰ ਨੂੰ ਨਿਯੁਕਤੀ ਪੱਤਰ ਦਿੱਤਾ ਹੈ। ਦੱਸ ਦਈਏ ਕਿ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ 'ਚ ਨੌਕਰੀ ਦਿੱਤੀ ਗਈ ਹੈ।
ਨਿਯੁਕਤੀ ਪੱਤਰ ਦਿੰਦੇ ਹੋਏ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਹਾਕੀ ਦੇ ਬਹੁਤ ਹੀ ਵਧੀਆ ਖਿਡਾਰੀ ਪਰਮਜੀਤ ਕੁਮਾਰ ਨੇ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕੀਤਾ। ਪਰ ਉਨ੍ਹਾਂ ਨੂੰ ਲੱਗੀ ਇੱਕ ਸੱਟ ਤੋਂ ਬਾਅਦ ਉਹ ਪਿੱਛੇ ਰਹਿ ਗਏ ਜਦਕਿ ਉਨ੍ਹਾਂ ਦੇ ਸਾਥੀ ਅੱਗੇ ਚੱਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਧਿਆਨ ਦਿੱਤਾ ਹੁੰਦਾ ਤਾਂ ਅਜਿਹਾ ਕੁਝ ਵੀ ਨਾ ਹੁੰਦਾ। ਪਰ ਹੁਣ ਸਰਕਾਰ ਵੱਲੋਂ ਉਨ੍ਹਾਂ ਨੂੰ ਖੇਡ ਵਿਭਾਗ ’ਚ ਨੌਕਰੀ ਦਿੱਤੀ ਜਾ ਰਹੀ ਹੈ। ਸੀਐੱਮ ਭਗਵੰਤ ਮਾਨ ਨੇ ਪਰਮਜੀਤ ਕੁਮਾਰ ਨੂੰ ਕਿਹਾ ਕਿ ਉਹ ਹੁਣ ਪੱਲੇਦਾਰੀ ਦਾ ਕੰਮ ਨਾ ਕਰਨ ਅਤੇ ਦੇਸ਼ ਦੇ ਖਿਡਾਰੀਆਂ ਨੂੰ ਤਿਆਰ ਕਰਨ।
ਕਾਬਿਲੇਗੌਰ ਹੈ ਕਿ ਪਰਮਜੀਤ ਕਿਸੇ ਸਮੇਂ ਆਪਣੀ ਖੇਡ ਨਾਲ ਦੇਸ਼ ਦਾ ਮਾਣ ਵਧਾਇਆ ਸੀ ਪਰ ਆਪਣੇ ਘਰ ਦਾ ਗੁਜ਼ਾਰਾ ਕਰਨ ਦੇ ਲਈ ਪੱਲੇਦਾਰੀ ਦਾ ਕੰਮ ਕਰ ਰਹੇ ਸੀ। ਜਿਸ ਸਬੰਧੀ ਖ਼ਬਰ ਨਸ਼ਰ ਹੋਣ ਤੋਂ ਬਾਅਦ ਸੁੱਤੀ ਪਈ ਸਰਕਾਰ ਦੀ ਜਾਗ ਉੱਠੀ ਅਤੇ ਸੀਐੱਮ ਭਗਵੰਤ ਮਾਨ ਨੇ ਖਿਡਾਰੀ ਨਾਲ ਮੁਲਾਕਾਤ ਕੀਤੀ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: Ferozepur Central Jail: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਤਲਾਸ਼ੀ ਦੌਰਾਨ ਬਰਾਮਦ ਹੋਏ 19 ਮੋਬਾਈਲ ਫੋਨ
- PTC NEWS