Sat, Oct 24, 2026
Whatsapp

ਮਾਨ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਘਿਰੀ ਵਿਵਾਦਾਂ 'ਚ , ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

AC ਬੱਸਾਂ 'ਚ ਕਮੀਆਂ 'ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Reported by:  PTC News Desk  Edited by:  Jaswinder Kaur -- October 24th 2026 12:21 PM -- Updated: October 24th 2026 12:24 PM
ਮਾਨ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਘਿਰੀ ਵਿਵਾਦਾਂ 'ਚ , ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

ਮਾਨ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਘਿਰੀ ਵਿਵਾਦਾਂ 'ਚ , ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

Mann Sarkar's pilgrimage scheme surrounded by controversies :  ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹੁਣ ਵੱਡੇ ਵਿਵਾਦਾਂ 'ਚ ਘਿਰਦੀ ਹੋਈ ਨਜਰ ਆ ਰਹੀ ਹੈ। ਇਸ ਯੋਜਨਾ ਤਹਿਤ ਬਜ਼ੁਰਗਾਂ ਅਤੇ ਲੋੜਵੰਦਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣ ਲਈ ਵਰਤੀਆਂ ਜਾ ਰਹੀਆਂ ਬੱਸਾਂ ਦੀ ਸੁਰੱਖਿਆ ਅਤੇ ਟੈਂਡਰ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਸਵਾਲ ਚੁੱਕੇ ਗਏ ਹਨ। ਦਰਅਸਲ ਇਸ ਯੋਜਨਾ ਤਹਿਤ ਚੱਲਣ ਵਾਲੀਆਂ ਏਸੀ ਸਲੀਪਰ ਬੱਸਾਂ ਦੀ ਸੁਰੱਖਿਆ ਸਵਾਲਾਂ ਦੇ ਘੇਰੇ 'ਚ ਹੈ। ਇਨ੍ਹਾਂ ਬੱਸਾਂ ਦੀ ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲਾਂ ਦਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ 'ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। 

ਇਹ ਵੀ ਪੜ੍ਹੋ : 

25 ਅਕਤੂਬਰ ਨੂੰ ਪੰਜਾਬ ਭਰ 'ਚ ਫੂਕੇ ਜਾਣਗੇ ਝਾੜੂ, ਪਰਵਿੰਦਰ ਝੋਟਾ ਦੇ ਪਰਿਵਾਰ ਦਾ ਵੱਡਾ ਐਲਾਨ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂਨਗੋ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੇ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ 7 ਦਿਨਾਂ ਵਿੱਚ ਉਕਤ ਮਾਮਲੇ ਦੀ ਨਿੱਜੀ ਤੌਰ ਉੱਤੇ ਪੜਤਾਲ ਕਰਨ ਅਤੇ ਬਣਦੀ ਕਾਰਵਾਈ ਕਰਕੇ ਕਾਰਵਾਈ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ ਵਿੱਚ ਬੱਸਾਂ ਦੇ ਢਾਂਚੇ ਵਿੱਚ ਕਥਿਤ ਗ਼ੈਰ-ਕਾਨੂੰਨੀ ਤਬਦੀਲੀਆਂ, ਡਰਾਈਵਰ ਕੈਬਿਨ ਅਤੇ ਯਾਤਰੀਆਂ ਦੇ ਹਿੱਸੇ ਵਿਚਕਾਰ ਪਾਰਟੀਸ਼ਨ, ਐਮਰਜੈਂਸੀ ਨਿਕਾਸ ਵਿੱਚ ਰੁਕਾਵਟਾਂ ਅਤੇ ਅੱਗ ਤੋਂ ਬਚਾਅ ਦੇ ਨਾਕਾਫ਼ੀ ਪ੍ਰਬੰਧਾਂ ਦੇ ਦੋਸ਼ ਲਾਏ ਗਏ ਹਨ। ਕਮਿਸ਼ਨ ਨੇ ਸਾਰੀਆਂ ਬੱਸਾਂ ਦੀ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ ਹਨ। 

ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਨੂੰ ਕਮੀਆਂ ਦੂਰ ਹੋਣ ਤੱਕ ਸੇਵਾ ਤੋਂ ਹਟਾਉਣਾ ਪਵੇਗਾ। ਰਿਪੋਰਟ ਵਿੱਚ ਬੱਸਾਂ ਦੀ ਗਿਣਤੀ, ਜਾਂਚ, ਕਮੀਆਂ, ਸੁਧਾਰ ਅਤੇ ਜ਼ਿੰਮੇਵਾਰ ਅਧਿਕਾਰੀਆਂ ਤੇ ਆਪਰੇਟਰਾਂ ਖ਼ਿਲਾਫ਼ ਕਾਰਵਾਈ ਬਾਰੇ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ ਹਨ।

















- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK