Tue, Oct 13, 2026
Whatsapp

Parvinder Singh Jhota ਕਤਲ ਮਾਮਲੇ ਦਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ, ਮੁੱਖ ਸਕੱਤਰ ਤੇ DGP ਤੋਂ ਮੰਗੀ ਰਿਪੋਰਟ

Parvinder jhota murder case : ਸ਼ਿਕਾਇਤ ਵਿੱਚ ਮਾਮਲੇ ਦੀ ਨਿਰਪੱਖ ਜਾਂਚ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਅਤੇ ਮ੍ਰਿਤਕ ਨੂੰ ਪਹਿਲਾਂ ਮਿਲੀਆਂ ਕਥਿਤ ਧਮਕੀਆਂ ਜਾਂ ਉਸ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਜਾਂਚ ਦੀ ਮੰਗ ਕੀਤੀ ਗਈ।

Reported by:  PTC News Desk  Edited by:  KRISHAN KUMAR SHARMA -- October 13th 2026 08:16 PM -- Updated: October 13th 2026 08:25 PM
Parvinder Singh Jhota ਕਤਲ ਮਾਮਲੇ ਦਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ, ਮੁੱਖ ਸਕੱਤਰ ਤੇ DGP ਤੋਂ ਮੰਗੀ ਰਿਪੋਰਟ

Parvinder Singh Jhota ਕਤਲ ਮਾਮਲੇ ਦਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ, ਮੁੱਖ ਸਕੱਤਰ ਤੇ DGP ਤੋਂ ਮੰਗੀ ਰਿਪੋਰਟ

Parvinder jhota murder case : ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਦੀ ਮੈਡੀਕਲ ਸਟੋਰ ’ਤੇ ਹੋਈ ਗੋਲੀਬਾਰੀ ਦੌਰਾਨ ਕਥਿਤ ਤੌਰ ’ਤੇ ਮੌਤ ਹੋਣ ਦੇ ਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ (DGP) ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ (Action Taken Report) ਪੇਸ਼ ਕਰਨ ਲਈ ਕਿਹਾ ਹੈ।

ਸ਼ਿਕਾਇਤਕਰਤਾ ਨੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਕੀ ਕਿਹਾ ? 

ਕਮਿਸ਼ਨ ਵੱਲੋਂ ਜਾਰੀ ਪੱਤਰ ਅਨੁਸਾਰ, ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਨਸ਼ਿਆਂ ਦੀਆਂ ਕਥਿਤ ਗੈਰ-ਕਾਨੂੰਨੀ ਵਿਕਰੀਆਂ ਵਿਰੁੱਧ ਆਵਾਜ਼ ਉਠਾਉਣ ਦੌਰਾਨ ਇੱਕ ਨਸ਼ਾ ਵਿਰੋਧੀ ਕਾਰਕੁਨ ਨੂੰ ਮੈਡੀਕਲ ਸਟੋਰ ’ਤੇ ਹੋਏ ਟਕਰਾਅ ਦੌਰਾਨ ਗੋਲੀ ਮਾਰ ਦਿੱਤੀ ਗਈ। ਸ਼ਿਕਾਇਤ ਵਿੱਚ ਮਾਮਲੇ ਦੀ ਨਿਰਪੱਖ ਜਾਂਚ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਅਤੇ ਮ੍ਰਿਤਕ ਨੂੰ ਪਹਿਲਾਂ ਮਿਲੀਆਂ ਕਥਿਤ ਧਮਕੀਆਂ ਜਾਂ ਉਸ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਜਾਂਚ ਦੀ ਮੰਗ ਕੀਤੀ ਗਈ।

Gutkha Paan Masala Ban : ਗੁਟਖਾ ਤੇ ਪਾਨ ਮਸਾਲਾ ਖਾਣ ਵਾਲਿਆਂ ਨੂੰ ਵੱਡਾ ਝਟਕਾ ! ਇਸ ਸਰਕਾਰ ਨੇ ਲਾਈ ਪਾਬੰਦੀ

ਇਸ ਤੋਂ ਇਲਾਵਾ, ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਗਈ।

ਕਮਿਸ਼ਨ ਨੇ ਦੋ ਹਫ਼ਤਿਆਂ 'ਚ ਮੰਗੀ ਰਿਪੋਰਟ

ਕਮਿਸ਼ਨ ਨੇ ਮੁੱਢਲੀ ਤੌਰ ’ਤੇ ਮਾਮਲੇ ਨੂੰ ਪੀੜਤ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੁੜਿਆ ਹੋਇਆ ਮੰਨਿਆ ਹੈ। NHRC ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਦੀ ਅਗਵਾਈ ਵਾਲੇ ਬੈਂਚ ਨੇ ਮਨੁੱਖੀ ਅਧਿਕਾਰ ਸੁਰੱਖਿਆ ਕਾਨੂੰਨ, 1993 ਦੀ ਧਾਰਾ 12 ਤਹਿਤ ਮਾਮਲੇ ਦਾ ਨੋਟਿਸ ਲਿਆ ਹੈ।


ਕਮਿਸ਼ਨ ਦੀ ਰਜਿਸਟਰੀ ਨੂੰ ਚੰਡੀਗੜ੍ਹ ਦੇ ਮੁੱਖ ਸਕੱਤਰ ਅਤੇ DGP ਨੂੰ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦੀ ਜਾਂਚ ਕਰਵਾਉਣ ਅਤੇ ਦੋ ਹਫ਼ਤਿਆਂ ਦੇ ਅੰਦਰ ਆਪਣੀ ਕਾਰਵਾਈ ਰਿਪੋਰਟ ਕਮਿਸ਼ਨ ਨੂੰ ਭੇਜਣ ਲਈ ਕਿਹਾ ਗਿਆ ਹੈ। ਰਿਪੋਰਟ ਦੀ ਇੱਕ ਕਾਪੀ ਕਮਿਸ਼ਨ ਦੇ ਨਿਰਧਾਰਤ ਈ-ਮੇਲ ਪਤੇ ’ਤੇ ਵੀ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ...

Parvinder Singh Jhota Murder Live : 15 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ; ਕਮੇਟੀ ਵੱਲੋਂ CM ਮਾਨ ਦੇ ਅਸਤੀਫੇ ਤੇ CBI ਜਾਂਚ ਦੀ ਮੰਗ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK