Thu, May 29, 2025
Whatsapp

Navjot Singh Sidhu: 1 ਅਪ੍ਰੈਲ ਤੱਕ ਹੋ ਸਕਦੀ ਹੈ ਨਵਜੋਤ ਸਿੰਘ ਸਿੱਧੂ ਦੀ ਰਿਹਾਈ : ਨਵਜੋਤ ਕੌਰ ਸਿੱਧੂ

ਨਵਜੋਤ ਕੌਰ ਸਿੱਧੂ ਅੱਜ ਆਪਣੀ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਡੇਰਾ ਬੱਸੀ ਦੇ ਇੰਡਸ ਹਸਪਤਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਵਿਰੋਧੀਆਂ ਤੇ ਨਿਸ਼ਾਨੇ ਵੀ ਸਾਧੇ।

Reported by:  PTC News Desk  Edited by:  Ramandeep Kaur -- March 22nd 2023 12:55 PM
Navjot Singh Sidhu: 1 ਅਪ੍ਰੈਲ ਤੱਕ ਹੋ ਸਕਦੀ ਹੈ ਨਵਜੋਤ ਸਿੰਘ ਸਿੱਧੂ ਦੀ ਰਿਹਾਈ :  ਨਵਜੋਤ ਕੌਰ ਸਿੱਧੂ

Navjot Singh Sidhu: 1 ਅਪ੍ਰੈਲ ਤੱਕ ਹੋ ਸਕਦੀ ਹੈ ਨਵਜੋਤ ਸਿੰਘ ਸਿੱਧੂ ਦੀ ਰਿਹਾਈ : ਨਵਜੋਤ ਕੌਰ ਸਿੱਧੂ

Navjot Singh Sidhu:  ਨਵਜੋਤ ਕੌਰ ਸਿੱਧੂ ਅੱਜ ਆਪਣੀ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਡੇਰਾ ਬੱਸੀ ਦੇ ਇੰਡਸ ਹਸਪਤਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਵਿਰੋਧੀਆਂ ਤੇ ਨਿਸ਼ਾਨੇ ਵੀ ਸਾਧੇ। 

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਛੱਬੀ ਜਨਵਰੀ ਨੂੰ ਹੀ ਹੋ ਜਾਣੀ ਸੀ ਪਰ ਉਹ ਰਿਹਾਈ ਨਹੀਂ ਹੋਈ। ਸੀਐਮ ਸਾਹਿਬ ਨੇ ਤਾਂ ਮੈਨੂੰ ਨਵਜੋਤ ਸਿੰਘ ਸਿੱਧੂ ਦਾ ਕਰੈਕਟਰ ਸਰਟੀਫਿਕੇਟ ਵੀ ਨਹੀਂ ਦਿੱਤਾ ਨਹੀਂ ਤਾਂ ਉਸ ਸਰਟੀਫਿਕੇਟ ਦੇ ਆਧਾਰ 'ਤੇ ਮੈਂ ਰਾਸ਼ਟਰਪਤੀ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ ਅਪੀਲ ਕਰ ਸਕਦੀ ਸੀ।  ਨਵਜੋਤ ਸਿੰਘ ਸਿੱਧੂ ਜਿਸ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ ਉਸ ਵਿਅਕਤੀ ਨੂੰ ਤਾਂ ਸਿੱਧੂ ਨੇ ਹੱਥ ਤੱਕ ਨਹੀਂ ਲਗਾਇਆ।


ਅੰਮ੍ਰਿਤਪਾਲ ਸਿੰਘ ਦੇ ਮਸਲੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਇਸ ਮਸਲੇ 'ਤੇ ਅਸੀਂ ਸਰਕਾਰ ਦੇ ਨਾਲ ਹਾਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਕਾਰ ਨੂੰ ਜੋ ਕਦਮ ਚੁੱਕਣੇ ਚਾਹੀਦੇ ਹਨ ਉਸ 'ਚ ਸਰਕਾਰ ਦਾ ਸਹਿਯੋਗ ਕਰਨਾ ਬਣਦਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਖਿਲਾਫ਼ ਲੁਕਆਊਟ ਨੋਟਿਸ ਜਾਰੀ, ਹਵਾਈ ਅੱਡੇ ਅਤੇ ਸੁਰੱਖਿਆ ਏਜੰਸੀਆਂ ਨੂੰ ਕੀਤਾ ਅਲਰਟ

- PTC NEWS

Top News view more...

Latest News view more...

PTC NETWORK