Sat, Jun 3, 2023
Whatsapp

Navjot Sidhu: ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕਟੌਤੀ

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਅਨੁਸਾਰ ਸਿੱਧੂ ਦੀ ਸੁਰੱਖਿਆ 'ਚ ਵੱਡੀ ਕਟੌਤੀ ਕੀਤੀ ਗਈ ਹੈ। Z+ ਸੁਰੱਖਿਆ ਤੋਂ ਹਟਾ ਕੇ Y ਕੈਟਗਰੀ 'ਚ ਬਦਲ ਦਿੱਤਾ ਗਿਆ ਹੈ। ਹੁਣ ਨਵਜੋਤ ਸਿੱਧੂ ਦੇ ਨਾਲ 25 ਦੀ ਥਾਂ 12 ਸੁਰੱਖਿਆ ਕਰਮੀ ਤੈਨਾਤ ਰਹਿਣਗੇ।

Written by  Ramandeep Kaur -- April 03rd 2023 03:04 PM
Navjot Sidhu: ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕਟੌਤੀ

Navjot Sidhu: ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕਟੌਤੀ

Navjot Sidhu: ਪਟਿਆਲਾ ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਅਨੁਸਾਰ ਸਿੱਧੂ ਦੀ ਸੁਰੱਖਿਆ 'ਚ ਵੱਡੀ ਕਟੌਤੀ ਕੀਤੀ ਗਈ ਹੈ। Z ਸੁਰੱਖਿਆ ਤੋਂ ਹਟਾ ਕੇ Y ਕੈਟਗਰੀ 'ਚ ਬਦਲ ਦਿੱਤਾ ਗਿਆ ਹੈ। ਹੁਣ ਨਵਜੋਤ ਸਿੱਧੂ ਦੇ ਨਾਲ 25 ਦੀ ਥਾਂ 12 ਸੁਰੱਖਿਆ ਕਰਮੀ ਤੈਨਾਤ ਰਹਿਣਗੇ।  

ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਸੁਰੱਖਿਆ ਰੀਵਿਊ ਕਮੇਟੀ ਦੀ ਮੀਟਿੰਗ ਦੇ ਦੌਰਾਨ ਲਿਆ ਗਿਆ ਹੈ।  ਜ਼ਿਕਰਯੋਗ ਹੈ ਕਿ ਜੇਲ੍ਹ 'ਚ ਜਾਣ ਤੋਂ ਪਹਿਲਾਂ ਸਿੱਧੂ ਦੇ ਕੋਲ Z ਸੁਰੱਖਿਆ ਸੀ।  ਰੋਡਰੇਜ਼ ਮਾਮਲੇ 'ਚ ਨਵਜੋਤ ਸਿੱਧੂ ਪਟਿਆਲਾ ਜੇਲ੍ਹ 'ਚ 317 ਦਿਨ ਦੀ ਸਜ਼ਾ ਪੂਰੀ ਕਰਕੇ ਬਾਹਰ ਆਏ ਹਨ।


ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸੰਦਰਭ ਵਿੱਚ ਉਸ ਨੂੰ 18 ਮਈ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ ਪਰ ਜੇਲ੍ਹ ਨਿਯਮਾਂ ਅਨੁਸਾਰ ਕੈਦੀਆਂ ਨੂੰ ਹਰ ਮਹੀਨੇ 4 ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਜ਼ਾ ਦੌਰਾਨ ਸਿੱਧੂ ਨੇ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਸੰਦਰਭ ਵਿੱਚ ਉਸ ਦੀ ਸਜ਼ਾ ਮਾਰਚ ਦੇ ਅੰਤ ਤੋਂ 48 ਦਿਨ ਪਹਿਲਾਂ ਪੂਰੀ ਹੋ ਜਾਵੇਗੀ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਦੀ ਹਿਰਾਸਤ ਨੂੰ ਲੈਕੇ ਹਾਈ ਕੋਰਟ ਨੇ ਕਹੀ ਇਹ ਗੱਲ

 

- PTC NEWS

adv-img

Top News view more...

Latest News view more...