ਮੂਸੇਵਾਲਾ ਦੇ ਘਰ ਜਾਣ ਨੂੰ ਲੈ ਕੇ ਨਵਜੋਤ ਸਿੱਧੂ ਦਾ ਟਵੀਟ, ਕਹੀ ਇਹ ਗੱਲ
ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ।
ਉਨ੍ਹਾਂ ਨੇ ਅੱਜ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, "ਮੈਂ ਕੱਲ੍ਹ ਦੁਪਹਿਰ 2 ਵਜੇ ਪਿੰਡ ਮੂਸੇ ਪਹੁੰਚ ਕੇ ਭਾਈ ਬਲਕੌਰ ਸਿੰਘ ਜੀ ਨਾਲ ਆਪਣਾ ਦੁੱਖ ਸਾਂਝਾ ਕਰਾਂਗਾ... ਮੈਂ ਸ਼ਾਮ 4:15 ਵਜੇ ਉਨ੍ਹਾਂ ਦੇ ਘਰ ਜਾਵਾਂਗਾ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਮੀਡੀਆ ਨੂੰ ਸੰਬੋਧਨ ਕਰਾਂਗਾ।"
Will reach village Moosa & share my grief with Bai Balkaur Singh Ji at 2 pm tomorrow ... will address the media at his house on the prevailing law & order situation around 4:15 pm — Navjot Singh Sidhu (@sherryontopp) April 2, 2023
ਸ਼ਨਿਚਰਵਾਰ ਸ਼ਾਮ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲਦੀ ਹੀ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਖੁੱਲ੍ਹ ਕੇ ਗੱਲ ਕਰਨਗੇ।
ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਵਰਗੀ ਸ਼ਖ਼ਸੀਅਤ ਦਾ ਕਤਲ ਹੋ ਜਾਵੇ ਤੇ ਜੇਕਰ ਸਿੱਧੂ ਦੇ ਕਾਤਲਾਂ ਨੂੰ ਨਾ ਫੜਿਆ ਗਿਆ ਤਾਂ ਅਜਿਹੀ ਸਰਕਾਰ ਤੋਂ ਕੀ ਹੀ ਉਮੀਦ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਕੈਨੇਡਾ ਸਥਿਤ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਲਈ ਸੀ।
- PTC NEWS