Navjot Singh Sidhu ਨੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਦਾ ਮੰਗਿਆ ਸਮਾਂ, ਹਾਈਕਮਾਨ ਨੇ ਪਤਨੀ ਖਿਲਾਫ਼ ਰਿਪੋਰਟ ਕੀਤੀ ਤਲਬ
Navjot Singh Sidhu : ਪੰਜਾਬ ਕਾਂਗਰਸ 'ਚ ਮੱਚੇ ਘਮਾਸਾਨ 'ਚ ਹੁਣ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਐਂਟਰੀ ਹੋ ਗਈ ਹੈ। ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਬਿਆਨਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਜਿਸ 'ਚ ਸਿੱਧੂ ਹਾਈਕਮਾਨ ਦੀ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਆਪਣਾ ਪੱਖ ਰੱਖਣਾ ਚਾਹੁੰਦੇ ਹਨ।
ਦੂਜੇ ਪਾਸੇ ਕਾਂਗਰਸ ਹਾਈਕਮਾਨ ਨੇ ਡਾ. ਨਵਜੋਤ ਕੌਰ ਦੇ 500 ਕਰੋੜ ਰੁਪਏ ਦੇ ਮੁੱਖ ਮੰਤਰੀ ਦੇ ਬਿਆਨ ਦੀ ਜਾਂਚ ਲਈ ਇੱਕ ਉੱਚ-ਪੱਧਰੀ ਕਮੇਟੀ ਬਣਾਈ ਹੈ। ਇਸਦੀ ਅਗਵਾਈ ਪਾਰਟੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਕਰਨਗੇ। ਬਾਕੀ ਮੈਂਬਰਾਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। ਹਾਈਕਮਾਨ ਨੇ ਡਾ. ਨਵਜੋਤ ਕੌਰ ਸਿੱਧੂ ਦੇ ਬਿਆਨਾਂ 'ਤੇ ਸਖ਼ਤ ਰੁਖ਼ ਅਪਣਾਇਆ ਹੈ। ਕਾਂਗਰਸ ਹਾਈਕਮਾਨ ਨੇ ਪਾਰਟੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਤੋਂ ਇੱਕ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰ ਇਸ ਵਿਵਾਦ ਤੋਂ ਹਾਈਕਮਾਨ ਨਾਰਾਜ਼ ਹੈ।
ਹਾਲਾਂਕਿ, ਉਨ੍ਹਾਂ ਦੇ ਪਤੀ ਨਵਜੋਤ ਸਿੱਧੂ ਨੇ ਅਜੇ ਤੱਕ ਇਸ ਮਾਮਲੇ 'ਤੇ ਮੀਡੀਆ ਨੂੰ ਕੋਈ ਰਿਐਕਸਨ ਨਹੀਂ ਦਿੱਤਾ ਹੈ। ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਅਤੇ ਬਾਅਦ ਵਿੱਚ ਮੁੰਬਈ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ ਪਰ ਉਹ ਮੀਡੀਆ ਸਾਹਮਣੇ ਨਹੀਂ ਆਏ। ਪੰਜਾਬ ਦੀ ਰਾਜਨੀਤੀ ਤੋਂ ਦੂਰ ਪਹਿਲਾਂ ਸੋਸ਼ਲ ਮੀਡੀਆ ਜ਼ਰੀਏ ਬੇਬਾਕ ਬਿਆਨ ਦਿੰਦੇ ਸੀ ਪਰ ਇਸ ਮੁੱਦੇ 'ਤੇ ਚੁੱਪ ਰਹੇ ਹਨ।
- PTC NEWS