ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਸਸਪੈਂਸ ਬਰਕਰਾਰ, ਸਮਰਥਕਾਂ ਨੇ ਲਾਏ ਪੋਸਟਰ
ਚੰਡੀਗੜ੍ਹ: ਪਟਿਆਲਾ ਜੇਲ੍ਹ ’ਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਸਸਪੈਂਸ ਲਗਾਤਾਰ ਬਰਕਰਾਰ ਹੈ। ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪਟਿਆਲਾ ’ਚ ਉਨ੍ਹਾਂ ਦੇ ਪੋਸਟਰ ਲਗਾਏ ਗਏ। ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਨੇ ਉਨ੍ਹਾਂ ਦੇ ਜਲਦ ਬਾਹਰ ਆਉਣ ਦਾ ਦਾਅਵਾ ਕੀਤਾ ਹੈ। ਪਰ ਇਸਦੇ ਬਾਵਜੂਦ ਵੀ ਨਵਜੋਤ ਸਿੰਘ ਸਿੱਧੂ ਸਮਰਥਕ ਸਰਕਾਰ ਦੇ ਨੋਟੀਫਿਕੇਸ਼ਨ ਦੀ ਉ਼ਡੀਕ ਕਰ ਰਹੇ ਹਨ।
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ
ਨਵਜੋਤ ਸਿੰਘ ਸਿੱਧੂ coming soon pic.twitter.com/LCf51N4PD2
— Surinder Dalla (@surinder_dalla) January 24, 2023
ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਤੋਂ ਰਿਹਾਅ ਦੀ ਸੰਭਾਵਨਾਵਾਂ ਨੂੰ ਲੈ ਕੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਵੱਲੋਂ ਕਈ ਥਾਵਾਂ ’ਤੇ ਉਨ੍ਹਾਂ ਦੇ ਲਈ ਸਵਾਗਤੀ ਪੋਸਟਰ ਅਤੇ ਹੋਰਡਿੰਗ ਲਗਾਏ ਗਏ ਹਨ। ਨਾਲ ਹੀ ਸੁਰਿੰਦਰ ਡੱਲਾ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਜਿਸ ’ਚ ਡੱਲਾ ਨੇ ਕੈਪਸ਼ਟਨ ਲਿਖਿਆ ਹੈ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ। ਨਵਜੋਤ ਸਿੰਘ ਸਿੱਧੂ coming soon। ਇਸ ਟਵੀਟ ਦੇ ਨਾਲ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਲੱਗੇ ਪੋਸਟਰ ਦੀ ਤਸਵੀਰ ਵੀ ਸਾਂਝੀ ਕੀਤੀ ਹੈ।
ਕਾਬਿਲੇਗੌਰ ਹੈ ਕਿ ਸੂਤਰਾਂ ਤੋਂ ਚਰਚਾਵਾਂ ਛਿੜੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ’ਚ ਸ਼ਾਮਲ ਹੋ ਸਕਦੇ ਹਨ। ਜਿਸ ਤੋਂ ਬਾਅਦ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਅਫਵਾਹਾਂ ਵੀ ਤੇਜ਼ ਹੋ ਗਈਆਂ ਹਨ। ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਥਾਂ ਥਾਂ ’ਤੇ ਉਨ੍ਹਾਂ ਦੇ ਪੋਸਟਰ ਲਗਾਏ ਜਾ ਰਹੇ ਹਨ।
ਫਿਲਹਾਲ ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ: ED ਦੀ ਵੱਡੀ ਕਾਰਵਾਈ, 2 ਨਸ਼ਾ ਤਸਕਰਾਂ ਦੀ ਕਰੀਬ 7.90 ਕਰੋੜ ਦੀ ਜਾਇਦਾਦ ਜ਼ਬਤ
- PTC NEWS