CM ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਕੌਮੀ ਮਹਿਲਾ ਕਮਿਸ਼ਨ ਨੇ PA ਨੂੰ ਜਾਰੀ ਕੀਤਾ ਸੰਮਨ
Bibhav Kumar Swati Maliwal Assault: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੌਮੀ ਮਹਿਲਾ ਕਮਿਸ਼ਨ (NCW) ਨੇ ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal Assault Case) ਨਾਲ ਕੁੱਟਮਾਰ ਮਾਮਲੇ 'ਚ ਸੀਐਮ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਸੰਮਨ ਜਾਰੀ ਕੀਤਾ ਹੈ। ਵਿਭਵ ਕੁਮਾਰ ਨੂੰ ਭਲਕੇ 17 ਮਈ ਨੂੰ ਮਹਿਲਾ ਕਮਿਸ਼ਨ ਕੋਲ ਪੇਸ਼ ਹੋਣ ਦੇ ਹੁਕਮ ਹੋਏ ਹਨ।
ਦੱਸ ਦਈਏ ਕਿ 13 ਮਈ ਨੂੰ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਪਾਰਲੀਮੈਂਟ ਨਾਲ ਮੁੱਖ ਮੰਤਰੀ ਰਿਹਾਇਸ਼ 'ਚ ਪੀਏ ਵਿਭਵ ਕੁਮਾਰ ਵੱਲੋਂ ਦੁਰਵਿਹਾਰ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਦਿੱਲੀ ਪੁਲਿਸ ਨੂੰ ਦੋ ਫੋਨ ਕਾਲਾਂ ਵੀ ਆਈਆਂ ਸਨ, ਜਿਸ 'ਚ ਸਵਾਤੀ ਮਾਲੀਵਾਲ ਨੇ ਆਪਣੇ ਨਾਲ ਕੁੱਟਮਾਰ ਹੋਣ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ।
ਦੱਸ ਦਈਏ ਕਿ ਬੀਤੇ ਦਿਨ 'ਆਪ' ਸਾਂਸਦ ਸੰਜੇ ਸਿੰਘ ਨੇ ਵੀ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਸਵਾਤੀ ਮਾਲੀਵਾਲ ਉਨ੍ਹਾਂ ਨੂੰ ਮਿਲਣ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚੀ ਸੀ, ਜਿਸ ਦੌਰਾਨ ਮੁੱਖ ਮੰਤਰੀ ਦੇ ਪੀਏ ਵਿਭਵ ਕੁਮਾਰ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਸੰਜੇ ਸਿੰਘ ਨੇ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਪੀ.ਏ ਖਿਲਾਫ ਕਾਰਵਾਈ ਕਰਨਗੇ।
- PTC NEWS