Advertisment

ਨੀਨਾ ਮਿੱਤਲ ਨੇ ਪੈਪਸੂ ਨਗਰ ਵਿਕਾਸ ਬੋਰਡ ਦੇ ਵਾਈਸ ਚੇਅਰਪਰਸਨ ਦਾ ਸੰਭਾਲਿਆ ਅਹੁਦਾ

author-image
Pardeep Singh
Updated On
New Update
ਨੀਨਾ ਮਿੱਤਲ ਨੇ ਪੈਪਸੂ ਨਗਰ ਵਿਕਾਸ ਬੋਰਡ ਦੇ ਵਾਈਸ ਚੇਅਰਪਰਸਨ ਦਾ ਸੰਭਾਲਿਆ ਅਹੁਦਾ
Advertisment

ਰਾਜਪੁਰਾ : ਰਾਜਪੁਰਾ ਦੇ  ਵਿਧਾਇਕ  ਨੀਨਾ ਮਿੱਤਲ ਨੇ ਪੈਪਸੂ ਨਗਰ ਵਿਕਾਸ ਬੋਰਡ ਦੇ ਵਾਈਸ ਚੇਅਰਪਰਸਨ ਵਜੋਂ  ਅਹੁਦਾ ਸੰਭਾਲਿਆ ਹੈ। ਇਸ ਮੌਕੇ  ਪੰਜਾਬ ਦੇ ਦੋ ਕੈਬਨਿਟ ਮੰਤਰੀਆਂ  ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦ ਸਨ। ਇਸ ਮੌਕੇ ਪੈਪਸੂ ਦੇ ਨਵੇਂ ਬਣੇ ਚਾਰ ਮੈਂਬਰਾਂ, ਰਿਤੇਸ਼ ਬਾਂਸਲ, ਗੁਰਵੀਰ ਸਰਾਓ, ਸੁਮਿਤ ਬਖ਼ਸ਼ੀ ਤੇ ਜਤਿੰਦਰ ਵਰਮਾ ਨੇ ਵੀ ਆਪਣੇ ਆਹੁਦੇ ਸੰਭਾਲੇ। ਜਿੰਪਾ ਅਤੇ  ਜੌੜਾਮਾਜਰਾ ਨੇ ਨੀਨਾ ਮਿੱਤਲ ਅਤੇ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ।

Advertisment

 ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਗੌਲਿਆਂ ਵਰਗਾਂ ਦੀ ਭਲਾਈ ਤੇ ਅਣਗੌਲੇ ਅਦਾਰਿਆਂ ਦੀ ਬਿਹਤਰੀ ਲਈ ਅਹਿਮ ਫੈਸਲੇ ਲੈ ਰਹੀ ਹੈ। ਸਿੱਟੇ ਵਜੋਂ ਐਮ ਐਲ ਏ ਨੀਨਾ ਮਿੱਤਲ ਨੂੰ ਪੈਪਸੂ ਨਗਰ ਵਿਕਾਸ ਬੋਰਡ ਦੇ ਵਾਈਸ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਸ ਨਵੀਂ ਜਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਿਹਨਤੀ ਆਗੂ ਨੀਨਾ ਮਿੱਤਲ ਪੈਪਸੂ ਨੂੰ ਨਵੀਂਆਂ ਉਚਾਈਆਂ 'ਤੇ ਲੈ ਕੇ ਜਾਣਗੇ।

ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਲ ਮਹਿਕਮੇ ਵਿਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਪਟਵਾਰੀਆਂ ਸਮੇਤ ਨਾਇਬ ਤਹਿਸੀਲਦਾਰਾਂ ਦੀਆਂ ਨਵੀਆਂ ਭਰਤੀਆਂ ਕਰਕੇ ਆਪਣੇ ਕੰਮ ਹੋਣ ਨੂੰ ਉਡੀਕਦੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। 

ਇਸ ਦੌਰਾਨ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਧਾਇਕ ਨੀਨਾ ਮਿੱਤਲ ਨੇ ਲੋਕਾਂ ਦੀ ਲੜਾਈ ਲੜੀ ਹੈ ਤੇ ਉਮੀਦ ਹੈ ਕਿ ਪੈਪਸੂ ਬੋਰਡ ਜਿਹੜੇ ਲੋਕਾਂ ਲਈ ਬਣਿਆਂ ਸੀ, ਉਨ੍ਹਾਂ ਦੀ ਭਲਾਈ ਲਈ ਨੀਨਾ ਮਿੱਤਲ ਦੀ ਅਗਵਾਈ ਹੇਠ ਬਿਹਤਰ ਢੰਗ ਨਾਲ ਯੋਜਨਾਵਾਂ ਨੂੰ ਲਾਗੂ ਕਰੇਗਾ।

Advertisment

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਨੂੰ ਭਗਵੰਤ ਸਿੰਘ ਮਾਨ ਵਰਗਾ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ, ਜਿਸ ਲਈ ਆਪ ਸਰਕਾਰ ਦੀ ਅਗਵਾਈ ਹੇਠ ਪੰਜਾਬ ਹੋਰ ਵੀ ਬੁਲੰਦੀਆਂ 'ਤੇ ਪੁੱਜੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ਼ ਸਰਕਾਰੀ ਸੰਸਥਾਵਾਂ ਵਿੱਚ ਬਹਾਲ ਹੋਇਆ ਹੈ, ਸਿੱਟੇ ਵਜੋਂ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਅਤੇ ਟੈਸਟਾਂ ਦੀ ਦਰ ਨੇ ਨਵੇਂ ਰਿਕਾਰਡ ਸਥਾਪਤ ਕੀਤੇ ਹਨ। ਉਨ੍ਹਾਂ ਨੇ ਆਪਣੇ ਕੋਟੇ ਵਿੱਚੋਂ ਰਾਜਪੁਰਾ ਹਲਕੇ ਦੇ ਵਿਕਾਸ ਲਈ 5 ਲੱਖ ਰੁਪਏ ਦੇ ਫੰਡ ਦੇਣ ਦਾ ਐਲਾਨ ਵੀ ਕੀਤਾ।

ਪੈਸਪੂ ਦਾ ਵਾਈਸ ਚੇਅਰਪਰਸਨ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਦੋਵਾਂ ਕੈਬਨਿਟ ਵਜ਼ੀਰਾਂ ਜਿੰਪਾ ਅਤੇ ਜੌੜਾਮਾਜਰਾ ਵੱਲੋਂ ਰਾਜਪੁਰਾ ਪੁੱਜਣ 'ਤੇ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ।

ਨੀਨਾ ਮਿੱਤਲ ਨੇ ਕਿਹਾ ਕਿ ਦੇਸ਼ ਦੀ ਵੰਡ ਸਮੇਂ ਰਾਜਪੁਰਾ ਅਤੇ ਤ੍ਰਿਪੜੀ ਵਿਖੇ ਆਏ ਮਾਈਗ੍ਰੈਂਟ ਲੋਕਾਂ ਦੀ ਭਲਾਈ ਲਈ ਪੈਪਸੂ ਬੋਰਡ ਬਣਾਇਆ ਗਿਆ ਸੀ ਅਤੇ ਹੁਣ ਇਸ ਬੋਰਡ ਦੀਆਂ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾ ਕੇ ਲੋਕਾਂ ਦੀ ਭਲਾਈ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪੈਪਸੂ ਬੋਰਡ ਨੂੰ ਨਵੀਂਆਂ ਉਚਾਈਆਂ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਨੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕੋਲ ਬਨੂੜ ਨੂੰ ਸਬ ਡਵੀਜਨ ਬਣਾਉਣ ਦੀ ਮੰਗ ਵੀ ਰੱਖੀ।

- PTC NEWS
Advertisment

Stay updated with the latest news headlines.

Follow us:
Advertisment