Hoshiarpur Murder News : ਹਾਜੀਪੁਰ ’ਚ ਭਤੀਜੇ ਨੇ ਚਾਚੇ ਦਾ ਕੀਤਾ ਕਤਲ; ਤੇਜ਼ਧਾਰ ਹਥਿਆਰ ਨਾਲ ਕੀਤਾ ਸੀ ਹਮਲਾ
ਹੁਸ਼ਿਆਰਪੁਰ ਦੇ ਐਤਵਾਰ ਸ਼ਾਮ ਨੂੰ ਹਾਜੀਪੁਰ ਦੇ ਮੁਹੱਲਾ ਪੱਡਾ ਵਿੱਚ ਇੱਕ ਸੇਵਾਮੁਕਤ ਅਧਿਆਪਕ ਅਤੇ ਨੰਬਰਦਾਰ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੇਵਾਮੁਕਤ ਅਧਿਆਪਕ ਦਾ ਉਸਦੇ ਹੀ ਭਤੀਜੇ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ ਸੀ, ਹਮਲੇ ਵਿੱਚ ਗੰਭੀਰ ਜ਼ਖਮੀ ਹੋਏ ਮਹਿੰਦਰ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਹਾਜੀਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਭਤੀਜੇ ਵੱਲੋਂ ਕੀਤਾ ਗਿਆ ਹਮਲਾ
ਮਿਲੀ ਜਾਣਕਾਰੀ ਮੁਤਾਬਿਕ ਜਿਸ ਸਮੇਂ ਮਹਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਉਸ ਸਮੇਂ ਉਸਦਾ ਭਤੀਜਾ ਉੱਥੇ ਪਹੁੰਚਿਆ ਅਤੇ ਅਚਾਨਕ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਦੋਸ਼ੀ ਨੇ ਮਹਿੰਦਰ ਦੀ ਗਰਦਨ ਅਤੇ ਚਿਹਰੇ 'ਤੇ ਕਈ ਵਾਰ ਕੀਤੇ। ਮਹਿੰਦਰ ਸਿੰਘ ਇੱਕ ਸੇਵਾਮੁਕਤ ਅਧਿਆਪਕ ਸੀ ਅਤੇ ਇਸ ਸਮੇਂ ਪਿੰਡ ਦਾ ਨੰਬਰਦਾਰ ਸੀ। ਕਿਹਾ ਜਾ ਰਿਹਾ ਹੈ ਕਿ ਘਰੇਲੂ ਝਗੜੇ ਮਗਰੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਐਸਐਚਓ ਹਰਪ੍ਰੇਮ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ, ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਅਤੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ। ਪੁਲਿਸ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਤਲ ਦਾ ਅਸਲ ਕਾਰਨ ਸਾਹਮਣੇ ਆਵੇਗਾ। ਫਿਲਹਾਲ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : Amritsar Airport ਨੇੜੇ ਦੇਖੇ ਗਏ ਸ਼ੱਕੀ ਡਰੋਨ; 7 ਉਡਾਣਾਂ ਦਾ ਬਦਲਿਆ ਗਿਆ ਰੂਟ , ਸੁਰੱਖਿਆ ਏਜੰਸੀਆਂ ਅਲਰਟ
- PTC NEWS