Sun, Dec 7, 2025
Whatsapp

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਲੈ ਕੇ ਨਵਾਂ ਵਿਵਾਦ; PSGPC ਨੇ ਜਥਾ ਭੇਜਣ ਲਈ ਰੱਖੀ ਇਹ ਸ਼ਰਤ

ਦੱਸ ਦਈਏ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੋਨੋ ਹੀ 5 ਨਵੰਬਰ ਨੂੰ ਮਨਾ ਰਹੀਆਂ ਹਨ।

Reported by:  PTC News Desk  Edited by:  Aarti -- October 11th 2025 01:26 PM
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਲੈ ਕੇ ਨਵਾਂ ਵਿਵਾਦ; PSGPC ਨੇ ਜਥਾ ਭੇਜਣ ਲਈ ਰੱਖੀ ਇਹ ਸ਼ਰਤ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਲੈ ਕੇ ਨਵਾਂ ਵਿਵਾਦ; PSGPC ਨੇ ਜਥਾ ਭੇਜਣ ਲਈ ਰੱਖੀ ਇਹ ਸ਼ਰਤ

PSGPC On Prakash Purb : ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਲੈ ਕੇ ਨਵਾਂ ਵਿਵਾਦ ਛਿੜ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਾਕਿਸਤਾਨ ਨੇ ਜਥਾ ਭੇਜਣ ਦੇ ਲਈ ਨਾਨਕਸ਼ਾਹੀ ਕੈਲੰਡਰ ਦੀ ਸ਼ਰਤ ਰੱਖੀ ਗਈ ਹੈ। ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸ਼ਰਤ ਰੱਖੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਥੇ ਨੂੰ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹੀ ਭੇਜਿਆ ਜਾਵੇ। ਇਸ ਤੋਂ ਇਲਾਵਾ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹੀ ਸ਼ਰਧਾਲੂ ਵੀਜ਼ੇ ਨੂੰ ਅਪਲਾਈ ਕਰਨ। 

ਦੱਸ ਦਈਏ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੋਨੋ ਹੀ 5 ਨਵੰਬਰ ਨੂੰ ਮਨਾ ਰਹੀਆਂ ਹਨ। 

- PTC NEWS

Top News view more...

Latest News view more...

PTC NETWORK
PTC NETWORK