ਅੰਮ੍ਰਿਤਸਰ: ਨਵ-ਵਿਆਹੁਤਾ ਨੇ ਕੀਤੀ ਜੀਵਨ ਲੀਲਾ ਸਮਾਪਤ; ਨੂੰਹ ਦੀ ਮੌਤ ਮਗਰੋਂ ਸਹੁਰਾ ਪਰਿਵਾਰ ਫ਼ਰਾਰ
ਅੰਮ੍ਰਿਤਸਰ: ਪੇਸ਼ੇ ਵਜੋਂ ਵਕੀਲ 28 ਸਾਲਾਂ ਦੀ ਨਵ-ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਆਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਮਹਿਲਾ ਦੇ ਮ੍ਰਿਤਕ ਦੇਹ ਕੋਲੋਂ ਇੱਕ ਪੱਤਰ ਵੀ ਹਾਸਿਲ ਹੋਇਆ ਜਿਸ ਵਿੱਚ ਫ਼ਾਹਾ ਲੈਣ ਤੋਂ ਪਹਿਲਾਂ ਮਹਿਲਾ ਵਕੀਲ ਨੇ ਆਪਣੀ ਸੱਸ, ਸਹੁਰੇ ਅਤੇ ਸਹੁਰੇ ਪਰਿਵਾਰ ਦੇ ਹੋਰ ਜੀਆਂ 'ਤੇ ਵੀ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ।
ਸ਼ਹਿਰ ਦੇ ਗ੍ਰੈੰਡ ਸਿਟੀ ਦਾ ਇਹ ਮਾਮਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਮਹਿਲਾ ਦਾ ਨਾਂਅ ਹੀਨਾ ਦੱਸਿਆ ਜਾ ਰਿਹਾ ਹੈ, ਜਿਸਦਾ ਅਜੇ ਨਵਾਂ-ਨਵਾਂ ਵਿਆਹ ਹੋਇਆ ਸੀ ਅਤੇ ਉਹ ਸਿਵਲ ਕੋਰਟ 'ਚ ਪ੍ਰੈਕਟਿਸ ਕਰ ਰਹੀ ਸੀ।
ਮੌਕੇ 'ਤੇ ਜਾਂਚ ਲਈ ਪਹੁੰਚੀ ਪੁਲਿਸ ਟੀਮ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਿਲਾ ਦੀ ਮੌਤ ਦੀ ਜਾਣਕਾਰੀ ਮਿਲੀ ਸੀ, ਜਿਸਤੋਂ ਬਾਅਦ ਉਨ੍ਹਾਂ ਜਦੋਂ ਆਕੇ ਵੇਖਿਆ ਤਾਂ ਮਹਿਲਾ ਦੀ ਮ੍ਰਿਤਕ ਦੇਹ ਕੋਲੋਂ ਇੱਕ ਸੁਸਾਈਡ ਨੋਟ ਵੀ ਪ੍ਰਾਪਤ ਹੋਇਆ ਜਿਸ ਵਿੱਚ ਮਹਿਲਾ ਨੇ ਆਪਣੇ ਸਹੁਰੇ ਪਰਿਵਾਰ ਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਉੱਥੇ ਹੀ ਮੌਕੇ 'ਤੇ ਪਹੁੰਚੇ ਪੀੜਤ ਪਰਿਵਾਰ ਦੇ ਮੈਂਬਰਾਂ ਦਾ ਆਪਣੀ ਬੇਟੀ ਦੀ ਮ੍ਰਿਤਕ ਦੇਹ ਨੂੰ ਵੇਖ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਇਸ ਵੇਲੇ ਕੁਝ ਵੀ ਦੱਸਣ ਦੀ ਹਾਲਤ 'ਚ ਨਹੀਂ ਹਨ।
ਹੋਰ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ।....
- PTC NEWS