Thu, Sep 3, 2026
Whatsapp

NHM ਕਾਮਿਆਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਬੇਸਿੱਟਾ, ਆਗੂਆਂ ਨੇ ਮੰਤਰੀ 'ਤੇ ਧਮਕੀਆਂ ਦੇਣ ਦੇ ਲਾਏ ਇਲਜ਼ਾਮ

NHM Worker Strike : ਆਗੂਆਂ ਨੇ ਦੱਸਿਆ ਕਿ ਮੀਟਿੰਗ 'ਚ ਗੱਲਬਾਤ ਕਰਨ ਤੋਂ ਬਾਅਦ ਵੀ ਸਿਹਤ ਮੰਤਰੀ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ। ਸਿਹਤ ਮੰਤਰੀ ਵੱਲੋਂ ਆਗੂਆਂ ਅਤੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀਆਂ ਧਮਕੀਆਂ ਦਿੰਦੇ ਹੋਏ ਆਊਟਸੋਰਸ ਸਟਾਫ ਰੱਖਣ ਦੀ ਧਮਕੀ ਦਿੱਤੀ ਗਈ।

Reported by:  PTC News Desk  Edited by:  KRISHAN KUMAR SHARMA -- September 03rd 2026 10:48 AM -- Updated: September 03rd 2026 10:50 AM
NHM ਕਾਮਿਆਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਬੇਸਿੱਟਾ, ਆਗੂਆਂ ਨੇ ਮੰਤਰੀ 'ਤੇ ਧਮਕੀਆਂ ਦੇਣ ਦੇ ਲਾਏ ਇਲਜ਼ਾਮ

NHM ਕਾਮਿਆਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਬੇਸਿੱਟਾ, ਆਗੂਆਂ ਨੇ ਮੰਤਰੀ 'ਤੇ ਧਮਕੀਆਂ ਦੇਣ ਦੇ ਲਾਏ ਇਲਜ਼ਾਮ

NHM Worker Strike : ਨੈਸ਼ਨਲ ਹੈਲਥ ਮਿਸ਼ਨ (NHM) ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਪਗ 15 ਦਿਨਾਂ ਤੋਂ ਹੜਤਾਲ ਚਲ ਰਹੀ ਹੈ। ਇਸ ਦੇ ਤਹਿਤ ਹੀ ਅੱਜ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਸਿਹਤ ਮੰਤਰੀ ਹੋਈ, ਜੋ ਕਿ ਬੇਸਿੱਟਾ ਰਹੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸਿਹਤ ਮੰਤਰੀ 'ਤੇ ਮੰਗਾਂ ਨੂੰ ਪਹਿਲਾਂ ਹੀ ਲਾਰੇ ਲਾਉਂਦੇ ਆਉਣ ਤੋਂ ਬਾਅਦ ਹੁਣ ਧਮਕੀਆਂ ਦੇਣ ਦੇ ਵੀ ਇਲਜ਼ਾਮ ਲਾਏ ਹਨ।

'ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਧਮਕੀ'

ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਤੋਂ ਇਲਾਵਾ ਪ੍ਰਿੰਸੀਪਲ ਹੈਲਥ ਸੈਕਟਰੀ, ਡਾਇਰੈਕਟਰ ਐਨਐਚਐਮ ਅਤੇ ਉੱਚ ਅਧਿਕਾਰੀ ਅਤੇ ਯੂਨੀਅਨ ਦੇ ਮੁੱਖ ਆਗੂ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਵਾਰ ਵਾਰ ਗੱਲਬਾਤ ਕਰਨ ਤੋਂ ਬਾਅਦ ਵੀ ਸਿਹਤ ਮੰਤਰੀ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ। ਸਿਹਤ ਮੰਤਰੀ ਵੱਲੋਂ ਆਗੂਆਂ ਅਤੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀਆਂ ਧਮਕੀਆਂ ਦਿੰਦੇ ਹੋਏ ਆਊਟਸੋਰਸ ਸਟਾਫ ਰੱਖਣ ਦੀ ਧਮਕੀ ਦਿੱਤੀ ਗਈ। ਸਿਹਤ ਮੰਤਰੀ ਦੇ ਇਸ ਤਰ੍ਹਾਂ ਦੇ ਰਵੱਈਏ ਨੂੰ ਲੈ ਕੇ ਯੂਨੀਅਨ ਆਗੂਆਂ ਅਤੇ ਪੰਜਾਬ ਦੇ ਸਮੂਹ ਐਨ.ਐਚ.ਐਮ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਨੂੰ 7 ਤਰੀਕ ਤੱਕ ਮੰਗਾਂ ਲਾਗੂ ਕਰਨ ਦਾ ਦਿੱਤਾ ਅਲਟੀਮੇਟਮ

ਇਸੇ ਰੋਸ ਵਜੋਂ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਮੰਤਰੀ ਦੇ ਇਸ ਤਰ੍ਹਾਂ ਦੇ ਰਵੱਈਏ ਦਾ ਜਵਾਬ ਸਮੁੱਚੇ ਐਨਐਚਐਮ ਮੁਲਾਜ਼ਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹਰ ਮੋੜ 'ਤੇ ਘਿਰਾਓ ਕਰਕੇ ਦੇਣਗੇ। ਇਸੇ ਰੋਸ ਵਜੋਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸਰਕਾਰ ਨੂੰ 7 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ ਕਿ 7 ਸਤੰਬਰ ਤੱਕ ਸਾਡੀਆਂ ਹੱਕੀ ਮੰਗਾਂ ਨੂੰ ਲਿਖਤੀ ਰੂਪ 'ਚ ਲਾਗੂ ਕਰੋ। ਪਰੰਤੂ ਜੇਕਰ ਸਰਕਾਰ ਵੱਲੋਂ 7 ਸਤੰਬਰ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਯੂਨੀਅਨ ਵੱਲੋਂ 8 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਉੱਥੇ ਹੀ ਉਹਨਾਂ ਦੇ ਘਰ ਦੇ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ। ਉਸ ਤੋਂ ਬਾਅਦ 15 ਸਤੰਬਰ ਨੂੰ ਵਿੱਤ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਸ ਤੋਂ ਬਾਅਦ ਮੁੱਖ ਮੰਤਰੀ ਦੇ ਦਫਤਰ ਦਾ ਧੂਰੀ ਵਿਖੇ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ...ਜਗਰਾਓਂ 'ਚ ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ, ਲੁਟੇਰਿਆਂ ਨੇ ਕਾਰ 'ਚ ਬੰਦੀ ਬਣਾ ਕੇ ਕੁੱਟਮਾਰ ਕੇ ਲੁੱਟਿਆ

ਇਸ ਸਬੰਧੀ ਜਨਰਲ ਸਕੱਤਰ ਰਾਮ ਸਿੰਘ ਕਪੂਰਥਲਾ ਅਤੇ ਅਮਨਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਨੂੰ ਹਮਦਰਦੀ ਨਾਲ ਐਨ ਐਚ ਐਮ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵਿਚਾਰਨਾ ਚਾਹੀਦਾ ਹੈ, ਜੋ ਕਿ ਨਿਗੂਣੀਆਂ ਤਨਖਾਹਾਂ ਤੇ ਸਿਹਤ ਵਰਗੀਆਂ ਜ਼ਰੂਰਰੀ ਸੇਵਾਵਾਂ ਦੇ ਰਹੇ ਹਨ। ਉਹਨਾਂ ਕਿਹਾ ਮੁਲਾਜ਼ਮਾਂ ਚ ਸਰਕਾਰ ਪ੍ਰਤੀ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਇਸ ਸਾਡੀਆਂ ਹੱਕੀ ਮੰਗਾਂ ਨੂੰ ਸਰਕਾਰ ਤੁਰੰਤ ਪੂਰਾ ਕਰੇ।

ਇਸ ਮੀਟਿੰਗ 'ਚ ਡਾਕਟਰ ਵਾਹਿਦ ਮਲੇਰਕੋਟਲਾ, ਸੁਖਜੀਤ ਸਿੰਘ ਰੋਪੜ, ਦਿਨੇਸ ਜੀ ਪਟਿਆਲਾ, ਜਸਬੀਰ ਜੀ ਬਰਨਾਲਾ, ਗੁਲਸ਼ਨ ਜੀ ਫਰੀਦਕੋਟ, ਡਾਕਟਰ ਪੰਖੜੀ ਜਲੰਧਰ, ਡਾਕਟਰ ਸ਼ਿਵਰਾਜ ਲੁਧਿਆਣਾ, ਰਵਿੰਦਰ ਫਜਲਿਕਾ, ਦਵਿੰਦਰ ਬਰਨਾਲਾ, ਡਾਕਟਰ ਜਤਿੰਦਰ ਫਗਵਾੜਾ, ਡਾ ਤਰੁਣ ਹੁਸ਼ਿਆਰਪੁਰ, ਰਣਜੀਤ ਕੌਰ ਬਠਿੰਡਾ ਅਤੇ ਗੁਰਦਾਸਪੁਰ ਤੋਂ ਕੁਝ ਸਾਥੀ ਹਾਜਰ ਸਨ।

ਇਹ ਵੀ ਪੜ੍ਹੋ...ਪੰਜਾਬ ਦੀ ਵੋਟਰ ਸੂਚੀ ਵਿੱਚੋਂ Raghav Chadha ਦਾ ਨਾਮ ਗਾਇਬ ! ਸਾਂਸਦ ਨੇ AAP ਦੀ ਸਰਕਾਰ 'ਤੇ ਲਾਇਆ ਇਲਜ਼ਾਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK