'ਸਮਰਥਕਾਂ ਨੂੰ ਡਰਾਉਣ ਲਈ...' NIA ਦੀ ਰੇਡ 'ਤੇ ਜਾਣੋ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਕੀ ਹੈ ਕਹਿਣਾ
NIA raid at house of Amritpal Singhs relatives : ਕੇਂਦਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਪੰਜਾਬ 'ਚ ਵੱਖ ਵੱਖ ਥਾਂਵਾਂ 'ਤੇ ਰੇਡ ਦੌਰਾਨ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਸਿੰਘ ਦੇ ਰਿਸ਼ਤੇਦਾਰਾਂ ਸਮੇਤ ਜਾਣਕਾਰਾਂ ਅਤੇ ਸਮਰਥਕਾਂ ਦੇ ਘਰਾਂ 'ਤੇ ਵੀ ਰੇਡ ਕੀਤੀ ਗਈ ਹੈ, ਜੋ ਕਿ ਕਾਫੀ ਸਮਾਂ ਜਾਰੀ ਰਹੀ। ਅੰਮ੍ਰਿਤਪਾਲ ਸਿੰਘ ਦੇ ਚਾਚਾ ਨੂੰ ਐਨਆਈਏ ਦੇ ਅਧਿਕਾਰੀਆਂ ਵੱਲੋਂ ਨਾਲ ਲੈ ਕੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਸਾਰੀ ਕਾਰਵਾਈ 'ਤੇ ਸਾਂਸਦ ਦੇ ਪਿਤਾ ਤਰਸੇਮ ਸਿੰਘ ਨੇ ਵੀ ਹੁਣ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਐਨਆਈਏ ਦੇ ਇਨ੍ਹਾਂ ਛਾਪਿਆਂ ਨੂੰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤਾਂ ਨੂੰ ਡਰਾਉਣ ਦੀ ਕਾਰਵਾਈ ਦੱਸਿਆ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਸਮੇਤ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਅਤੇ ਜੀਜਾ ਦੇ ਘਰ ਵੀ ਰੇਡ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਰਈਆ ਨੇੜੇ ਫੇਰੋਮੋਨ ਰੋਡ 'ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਪ੍ਰਗਟ ਸਿੰਘ ਦਾ ਚਾਚਾ ਫਰਨੀਚਰ ਦਾ ਕੰਮ ਕਰਦਾ ਹੈ। ਚਾਚਾ ਘਰ ਚ ਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਚਾਚੀ ਅਮਰਜੀਤ ਕੌਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ।
ਜਦੋਂਕਿ ਦੂਸਰੀ ਛਾਪੇਮਾਰੀ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬੁਤਾਲਾ ਵਿੱਚ ਅੰਮ੍ਰਿਤਪਾਲ ਦੇ ਜੀਜੇ ਦੇ ਘਰ ਅਤੇ ਤੀਜੀ ਛਾਪੇਮਾਰੀ ਮਹਿਤਾ ਵਿੱਚ ਅੰਮ੍ਰਿਤਪਾਲ ਦੇ ਜੀਜੇ ਦੇ ਜੀਜੇ ਘਰ ਕੀਤੀ ਗਈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ 'ਚ NIA ਨੂੰ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਨਾਲ ਜੁੜੇ ਸਬੂਤ ਅਤੇ ਜਾਣਕਾਰੀ ਲੱਭਣ ਲਈ ਕੀਤੀ ਗਈ
ਇਸਤੋਂ ਇਲਾਵਾ ਘਨੌਰ ਹਲਕੇ ਦੇ ਕੁੱਥਾਖੇੜੀ ਪਿੰਡ 'ਚ ਵੀ ਐਨਆਈਏ ਵੱਲੋਂ ਰੇਡ ਮਾਰੀ ਗਈ ਹੈ। ਇਹ ਰੇਡ ਜਤਿੰਦਰ ਸਿੰਘ ਦੇ ਘਰ ਮਾਰੀ ਗਈ ਹੈ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਸਮਰਥਕ ਦੱਸਿਆ ਜਾਂਦਾ ਹੈ। ਅਧਿਕਾਰੀਆਂ ਵੱਲੋਂ ਘਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਾਰਸਾਂ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧ ਹੋਣ ਕਾਰਨ ਵਾਰਿਸ ਦੇ ਖਾਤੇ ਵਿੱਚ ਪਏ ਪੈਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
''ਸਾਡੇ ਪਰਿਵਾਰ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ''
ਐਨਆਈਏ ਦੀ ਇਸ ਕਾਰਵਾਈ 'ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅੰਮ੍ਰਿਤਪਾਲ ਸਮਰਥਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਜਵਾਈ ਦੇ ਘਰ ਵੀ ਰੇਡ ਕੀਤੀ ਗਈ ਹੈ, ਜੋ ਕਿ ਇਸ ਸਮੇਂ ਵਿਦੇਸ਼ 'ਚ ਰਹਿੰਦੇ ਹਨ। ਇਥੇ ਉਨ੍ਹਾਂ ਦੇ ਭਰਾ ਤੇ ਭਰਜਾਈ, ਬੱਚੇ ਅਤੇ ਮਾਤਾ ਰਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਐਨਆਈਏ ਦੇ ਅਧਿਕਾਰੀ ਮੋਬਾਇਲ, ਪੈਨ ਡਰਾਈਵਰ (ਯੂ.ਐਸ.ਬੀ) ਡੀ.ਵੀ.ਆਰ ਆਦਿ ਐਨ.ਆਈ.ਏ ਵੱਲੋਂ ਲੈ ਕੇ ਗਏ ਹਨ।
ਦੱਸ ਦਈਏ ਕਿ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਉਪਰ ਨੈਸ਼ਨਲ ਸਿਕਿਓਰਿਟੀ ਐਕਟ (NSA) ਲਾਇਆ ਹੋਇਆ ਹੈ।
- PTC NEWS