Gangster and Terrorist Property: 57 ਗੈਂਗਸਟਰਾਂ ਤੇ ਅੱਤਵਾਦੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਤਿਆਰੀ, NIA ਨੇ ਮੰਗਿਆ ਪੰਜਾਬ ਸਰਕਾਰ ਤੋਂ ਰਿਕਾਰਡ !
Gangster and Terrorist Property: ਪੰਜਾਬ ਦੇ 57 ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਐਨਆਈਏ ਐਕਸ਼ਨ ਮੋਡ ’ਚ ਆ ਗਈ ਹੈ। ਐਨਆਈਏ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਗੈਂਗਸਟਰਾਂ ਦੀ ਜਾਇਦਾਦ ਦੇ ਵੇਰਵੇ ਮੰਗੇ ਗਏ ਹਨ। ਜਿਸ ਤੋਂ ਬਾਅਦ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਂ ’ਤੇ ਪ੍ਰਾਪਰਟੀ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਐਨਆਈਏ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਸੂਚੀ ਦਿੱਤੀ ਹੈ। ਐਨਆਈਏ ਦੀ ਤਿੰਨ ਮੈਂਬਰ ਟੀਮ ਨੇ ਅੰਮ੍ਰਿਤਸਰ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ ਸੀ। ਇਸ ਦੌਰਾਨ ਪੁਲਿਸ ਨੇ ਐਨਆਈਏ ਅਧਿਕਾਰੀਆਂ ਨੂੰ ਦਸ ਗੈਂਗਸਟਰਾਂ ਦਸ ਗੈਂਗਸਟਰਾਂ ਦੇ ਕੁਝ ਅੰਕੜੇ ਦਿੱਤੇ ਅਤੇ ਨਾਲ ਹੀ ਉਨ੍ਹਾਂ ਗੈਂਗਸਟਰਾਂ ਦੀ ਵੀ ਜਾਣਕਾਰੀ ਦਿੱਤੀ ਜੋ ਕਿ ਜੇਲ੍ਹ ਅੰਦਰ ਬੈਠੇ ਗੈਂਗਸਟਰਾਂ, ਉਨ੍ਹਾਂ ਦੇ ਗੁਰਗਿਆਂ ਨਾਲ ਸਬੰਧਾਂ ਨੂੰ ਲੈ ਕੇ ਐੱਨਆਈਏ ਨਜ਼ਰ ਰੱਖ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਐਨਆਈਏ ਵੱਲੋਂ 23 ਸਤੰਬਰ 2019 ਤਰਨਤਾਰਨ ਧਮਾਕਾ ਮਾਮਲੇ ਅਤੇ 26 ਅਗਸਤ, 2022 ਨੂੰ ਐਨਆਈਏ ਦੁਆਰਾ ਬੇਨਕਾਬ ਕੀਤੇ ਇੱਕ ਅੱਤਵਾਦੀ-ਗੈਂਗਸਟਰ ਗਠਜੋੜ ਦੇ ਮੁਲਜ਼ਮਾਂ ਦੀਆਂ ਜਾਇਦਾਦਾਂ ਦੀ ਵੀ ਜਾਣਕਾਰੀ ਮੰਗੀ ਹੈ।
ਇਹ ਵੀ ਪੜ੍ਹੋ: Raghav Chadha: ਰਾਘਵ ਚੱਢਾ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ; ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਉਠਾਈ ਮੰਗ
- PTC NEWS