Wed, Jun 3, 2026
Whatsapp

Khalsa Tax Over Himachal Entry Fee : ਪੰਜਾਬ ਐਂਟਰੀ ’ਤੇ ਨਿਹੰਗਾਂ ਨੇ ਲਗਾਇਆ 'ਖਾਲਸਾ ਟੈਕਸ'; ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਕਿੰਨੀ ਕੀਤੀ ਜਾ ਰਹੀ ਵਸੂਲੀ

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਸੀ ਕਿ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਸਵੈ-ਇੱਛਾ ਨਾਲ ਯੋਗਦਾਨ ਇਕੱਠਾ ਕੀਤਾ ਜਾਵੇਗਾ

Reported by:  PTC News Desk  Edited by:  Aarti -- June 03rd 2026 01:19 PM -- Updated: June 03rd 2026 01:20 PM
Khalsa Tax Over Himachal Entry Fee :  ਪੰਜਾਬ ਐਂਟਰੀ ’ਤੇ ਨਿਹੰਗਾਂ ਨੇ ਲਗਾਇਆ 'ਖਾਲਸਾ ਟੈਕਸ'; ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਕਿੰਨੀ ਕੀਤੀ ਜਾ ਰਹੀ ਵਸੂਲੀ

Khalsa Tax Over Himachal Entry Fee : ਪੰਜਾਬ ਐਂਟਰੀ ’ਤੇ ਨਿਹੰਗਾਂ ਨੇ ਲਗਾਇਆ 'ਖਾਲਸਾ ਟੈਕਸ'; ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਕਿੰਨੀ ਕੀਤੀ ਜਾ ਰਹੀ ਵਸੂਲੀ

Khalsa Tax Over Himachal Entry Fee :  ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਸਮੇਤ ਹੋਰ ਸੂਬਿਆਂ ਦੀਆਂ ਗੱਡੀਆਂ 'ਤੇ ਲਗਾਏ ਗਏ ਐਂਟਰੀ ਟੈਕਸ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜਿੱਥੇ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਐਲਾਨ ਮੁਤਾਬਕ ਅੱਜ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ 'ਤੇ ਪੈਂਦੇ ਗਰਾਂ ਮੋੜਾ ਵਿਖੇ ‘ਖਾਲਸਾ ਐਂਟਰੀ ਟੈਕਸ’ ਵਸੂਲਣਾ ਸ਼ੁਰੂ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਸੀ ਕਿ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਸਵੈ-ਇੱਛਾ ਨਾਲ ਯੋਗਦਾਨ ਇਕੱਠਾ ਕੀਤਾ ਜਾਵੇਗਾ, ਜਿਸ ਨੂੰ ‘ਖਾਲਸਾ ਟੈਕਸ’ ਦਾ ਨਾਮ ਦਿੱਤਾ ਗਿਆ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਰਾਹੀਂ ਇਕੱਠੀ ਹੋਣ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ ਅਤੇ ਸਰਬੱਤ ਦੇ ਭਲੇ ਲਈ ਵਰਤੀ ਜਾਵੇਗੀ।


ਅੱਜ ਨਿਹੰਗ ਸਿੰਘ ਜਥੇਬੰਦੀਆਂ ਦੇ ਮੈਂਬਰ ਗਰਾਂ ਮੋੜਾ ਵਿਖੇ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਆ ਰਹੀਆਂ ਗੱਡੀਆਂ ਦੇ ਚਾਲਕਾਂ ਤੋਂ ਸਵੈ-ਇੱਛਾ ਨਾਲ ਯੋਗਦਾਨ ਲਿਆ ਗਿਆ। ਮੌਕੇ 'ਤੇ ਦੇਖਿਆ ਗਿਆ ਕਿ ਕਈ ਵਾਹਨ ਚਾਲਕ ਆਪਣੀ ਮਰਜ਼ੀ ਨਾਲ ਇਹ ਯੋਗਦਾਨ ਦਿੰਦੇ ਨਜ਼ਰ ਆਏ।

ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਕਿਸੇ ਵੀ ਵਾਹਨ ਚਾਲਕ ਨਾਲ ਕੋਈ ਜ਼ਬਰਦਸਤੀ ਜਾਂ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਕਿਸੇ ਨੂੰ ਰੋਕਿਆ ਜਾਂ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੁਹਿੰਮ ਹਿਮਾਚਲ ਸਰਕਾਰ ਵੱਲੋਂ ਵਧਾਏ ਗਏ ਐਂਟਰੀ ਟੈਕਸ ਦੇ ਵਿਰੋਧ ਦਾ ਪ੍ਰਤੀਕ ਹੈ ਅਤੇ ਇਸ ਦਾ ਮਕਸਦ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਦੌਰਾਨ ਇਲਾਕੇ ਵਿੱਚ ਆਉਣ-ਜਾਣ ਵਾਲੇ ਲੋਕਾਂ ਅਤੇ ਵਾਹਨ ਚਾਲਕਾਂ ਵਿੱਚ ਇਸ ਪਹਿਲ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਰਿਹਾ।

ਇਹ ਵੀ ਪੜ੍ਹੋ  : ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਲਾਪਤਾ ਆਸਟ੍ਰੇਲੀਆਈ ਨਾਗਰਿਕ ਦੇ ਮਾਮਲੇ ਦੀ ਜਾਂਚ ਤੇਜ਼; ਪੁਲਿਸ ਨੇ FIR ਕੀਤੀ ਦਰਜ

- PTC NEWS

Electrical Saftey authority

Top News view more...

Latest News view more...

PTC NETWORK
PTC NETWORK