Thu, Apr 25, 2024
Whatsapp

ਨਿਹੰਗ ਪ੍ਰਦੀਪ ਸਿੰਘ ਦਾ ਜੱਦੀ ਪਿੰਡ 'ਚ ਕੀਤਾ ਗਿਆ ਅੰਤਿਮ ਸੰਸਕਾਰ

ਹੋਲੇ ਮਹੱਲੇ ਦੇ ਸਮਾਗਮ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਗਏ ਨਿਹੰਗ ਪ੍ਰਦੀਪ ਸਿੰਘ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਨਿਹੰਗ ਨੌਜਵਾਨ ਪ੍ਰਦੀਪ ਸਿੰਘ ਦੇ ਜੱਦੀ ਪਿੰਡ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਵੱਡੀ ਗਿਣਤੀ ਵਿੱਚ ਲੋਕ ਮ੍ਰਿਤਕ ਦੇ ਸੰਸਕਾਰ ਮੌਕੇ ਸ਼ਾਮਲ ਹੋਏ।

Written by  Jasmeet Singh -- March 11th 2023 01:32 PM
ਨਿਹੰਗ ਪ੍ਰਦੀਪ ਸਿੰਘ ਦਾ ਜੱਦੀ ਪਿੰਡ 'ਚ ਕੀਤਾ ਗਿਆ ਅੰਤਿਮ ਸੰਸਕਾਰ

ਨਿਹੰਗ ਪ੍ਰਦੀਪ ਸਿੰਘ ਦਾ ਜੱਦੀ ਪਿੰਡ 'ਚ ਕੀਤਾ ਗਿਆ ਅੰਤਿਮ ਸੰਸਕਾਰ

ਗੁਰਦਾਸਪੁਰ: ਹੋਲੇ ਮਹੱਲੇ ਦੇ ਸਮਾਗਮ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਗਏ ਨਿਹੰਗ ਪ੍ਰਦੀਪ ਸਿੰਘ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਨਿਹੰਗ ਨੌਜਵਾਨ ਪ੍ਰਦੀਪ ਸਿੰਘ ਦੇ ਜੱਦੀ ਪਿੰਡ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਵੱਡੀ ਗਿਣਤੀ ਵਿੱਚ ਲੋਕ ਮ੍ਰਿਤਕ ਦੇ ਸੰਸਕਾਰ ਮੌਕੇ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਮੁਖ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਅਕਾਲੀ ਆਗੂ ਨੇ ਲਾਅ ਐਂਡ ਆਰਡਰ ਦੇ ਹਾਲਾਤਾਂ ਲਈ ਸਰਕਾਰ ਨੂੰ ਕੋਸਿਆ ਅਤੇ ਇਸ ਘਟਨਾ ਤੋਂ ਸੇਧ ਲੈਂਦਿਆਂ ਸਭ ਨੂੰ ਜਿੰਮੇਵਾਰੀ ਨਾਲ ਗੁਰੂ ਘਰਾਂ 'ਚ ਜਾਣ ਮੌਕੇ ਨਿਮਾਣਾ ਬਣ ਕੇ ਅਜਿਹੀ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। 


- PTC NEWS

Top News view more...

Latest News view more...