Mon, Jun 22, 2026
Whatsapp

ਨਿਹੰਗ ਸਿੰਘਾਂ ਦੀ ਝੜਪ ਦਾ ਮਾਮਲਾ : ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਉੱਤਰਾਖੰਡ ਸਰਕਾਰ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ

ਪਰਵਿੰਦਰ ਸੋਹਾਣਾ ਨੇ ਇਹ ਵੀ ਦੱਸਿਆ ਕਿ ਓਐਸਡੀ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਚਾਰ ਧਾਮ ਯਾਤਰਾ ਜਾਂ ਹੋਰ ਧਾਰਮਿਕ ਯਾਤਰਾਵਾਂ ’ਤੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਜਾਂ ਯਾਤਰੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

Reported by:  PTC News Desk  Edited by:  KRISHAN KUMAR SHARMA -- June 22nd 2026 08:19 PM -- Updated: June 22nd 2026 08:34 PM
ਨਿਹੰਗ ਸਿੰਘਾਂ ਦੀ ਝੜਪ ਦਾ ਮਾਮਲਾ : ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਉੱਤਰਾਖੰਡ ਸਰਕਾਰ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ

ਨਿਹੰਗ ਸਿੰਘਾਂ ਦੀ ਝੜਪ ਦਾ ਮਾਮਲਾ : ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਉੱਤਰਾਖੰਡ ਸਰਕਾਰ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ

Nihang Singh clash case : ਪਿਛਲੇ ਦਿਨੀਂ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈ ਝੜਪ ਦਾ ਮਾਮਲਾ ਹੁਣ ਸਿਆਸੀ ਪੱਧਰ ’ਤੇ ਵੀ ਗੂੰਜਣ ਲੱਗਾ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਪਾਰਟੀ ਆਗੂ ਪਰਮਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਉੱਤਰਾਖੰਡ ਸਰਕਾਰ ਨਾਲ ਮੁਲਾਕਾਤ ਕਰਕੇ ਆਪਣੀਆਂ ਚਿੰਤਾਵਾਂ ਅਤੇ ਮੰਗਾਂ ਰੱਖੀਆਂ।

ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਵਫ਼ਦ ਵੱਲੋਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਤੁਰੰਤ ਧਿਆਨ ਦਿੱਤਾ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਦਰਖ਼ਾਸਤ ’ਤੇ ਬਣਦੀ ਕਾਰਵਾਈ ਕੀਤੀ ਹੈ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਦੇ ਓਐਸਡੀ ਵਿਨੋਦ ਜਿਆਣੀ ਨੇ ਵਫ਼ਦ ਨੂੰ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਦੂਜੀ ਧਿਰ ਖ਼ਿਲਾਫ਼ ਵੀ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਾਮਲੇ ਦੀ ਜਾਂਚ ਹੁਣ ਐਸਪੀ ਚਮੋਲੀ ਦੀ ਥਾਂ ਐਸਪੀ ਹਰਿਦੁਆਰ ਵੱਲੋਂ ਕੀਤੀ ਜਾਵੇਗੀ ਤਾਂ ਜੋ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਹੋ ਸਕੇ।

ਪਰਵਿੰਦਰ ਸੋਹਾਣਾ ਨੇ ਇਹ ਵੀ ਦੱਸਿਆ ਕਿ ਓਐਸਡੀ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਚਾਰ ਧਾਮ ਯਾਤਰਾ ਜਾਂ ਹੋਰ ਧਾਰਮਿਕ ਯਾਤਰਾਵਾਂ ’ਤੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਜਾਂ ਯਾਤਰੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਸ ਵੇਲੇ ਜੇਲ੍ਹ ਵਿੱਚ ਨਜ਼ਰਬੰਦ ਨਿਹੰਗ ਸਿੰਘਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਤਹਿਤ ਜਲਦ ਰਿਹਾਅ ਕਰਨ ਦੀ ਗੱਲ ਸਰਕਾਰ ਵੱਲੋਂ ਕਹੀ ਗਈ ਹੈ। ਉਨ੍ਹਾਂ ਉਮੀਦ ਜਤਾਈ ਕਿ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਸਬੰਧਤ ਵਿਅਕਤੀਆਂ ਨੂੰ ਇਨਸਾਫ਼ ਮਿਲੇਗਾ।

ਅਕਾਲੀ ਦਲ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਲਗਾਤਾਰ ਨਜ਼ਰ ਰੱਖੇ ਹੋਏ ਹਨ ਅਤੇ ਨਿਹੰਗ ਸਿੰਘਾਂ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰੱਖਣਗੇ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਕਦਮਾਂ ਨੂੰ ਸਕਾਰਾਤਮਕ ਕਰਾਰ ਦਿੱਤਾ ਜਾ ਰਿਹਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK