Sat, May 11, 2024
Whatsapp

ਐਨਕੇ ਸ਼ਰਮਾ ਨੇ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਖ਼ਿਲਾਫ਼ 'ਆਪ' ਸਰਕਾਰ ਦੀ ਖੋਲ੍ਹੀ ਪੋਲ

ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੀ ਕੌੜੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਨ ਉਤੇ ਧਰਨਾ ਦੇ ਰਹੇ ਕਿਸਾਨਾਂ ਦੀ ਸਾਰ ਲੈਣ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨਕੇ ਸ਼ਰਮਾ ਨੇ ਸਰਕਾਰ ਦੀ ਨਿਖੇਧੀ ਕੀਤੀ।

Written by  Ravinder Singh -- December 24th 2022 02:24 PM -- Updated: December 24th 2022 02:32 PM
ਐਨਕੇ ਸ਼ਰਮਾ ਨੇ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਖ਼ਿਲਾਫ਼  'ਆਪ' ਸਰਕਾਰ ਦੀ ਖੋਲ੍ਹੀ ਪੋਲ

ਐਨਕੇ ਸ਼ਰਮਾ ਨੇ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਖ਼ਿਲਾਫ਼ 'ਆਪ' ਸਰਕਾਰ ਦੀ ਖੋਲ੍ਹੀ ਪੋਲ

ਚੰਡੀਗੜ੍ਹ : ਡੇਰਾਬੱਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨਕੇ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ। ਅੱਜ ਐਨਕੇ ਸ਼ਰਮਾ ਪੰਜਾਬ ਤੇ ਹਰਿਆਣਾ ਸਰਹੱਦ ਉਤੇ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਖ਼ਿਲਾਫ਼ ਧਰਨੇ ਉਤੇ ਬੈਠੇ ਕਿਸਾਨਾਂ ਦੀ ਸਾਰ ਲੈਣ ਲਈ ਪੁੱਜੇ।



ਇਸ ਦੌਰਾਨ ਐਨਕੇ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਕੇ ਸਿਰਫ਼ 58 ਲੱਖ ਰੁਪਏ ਦੇ ਰਹੀ ਹੈ, ਜਦਕਿ ਇਸ ਜ਼ਮੀਨ ਦੇ ਨਾਲ ਲੱਗਦੀ ਹਰਿਆਣਾ ਦੀ ਜ਼ਮੀਨ ਲਈ ਖੱਟਰ ਸਰਕਾਰ ਡੇਢ ਕਰੋੜ ਰੁਪਏ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਿ ਕਿ ਸੱਤਾ ਵਿਚ ਆਈ 'ਆਪ' ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇੰਡਸਟਰੀਅਲ ਵਜੋਂ ਵਰਤੀ ਜਾਣ ਵਾਲੀ ਜ਼ਮੀਨ ਐਕਵਾਇਰ ਕਰਕੇ ਸਿਰਫ਼ 58 ਲੱਖ ਰੁਪਏ ਦੇ ਰਹੀ ਹੈ ਤੇ ਇਸ ਦੇ ਉਲਟ ਇਕ ਇੰਚ ਦੂਰ ਹਰਿਆਣਾ ਸਰਕਾਰ ਖੇਤੀਬਾੜੀ ਵਾਲੀ ਜ਼ਮੀਨ ਨੂੰ ਐਕਵਾਇਰ ਕਰਕੇ ਕਿਸਾਨਾਂ ਨੂੰ ਡੇਢ ਕਰੋੜ ਰੁਪਏ ਦੇ ਰਹੀ ਹੈ।

ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਕਿਸਾਨ ਲਗਭਗ 1 ਮਹੀਨੇ ਤੋਂ ਧਰਨੇ ਉਤੇ ਬੈਠੇ ਹਨ ਪਰ ਸਰਕਾਰ ਦਾ ਕੋਈ ਵੀ ਨੁਮਾਇੰਦਾ ਕਿਸਾਨਾਂ ਦੀ ਸਾਰ ਲੈਣ ਲਈ ਨਹੀਂ ਪੁੱਜਾ। ਐਨਕੇ ਸ਼ਰਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਜ਼ਮੀਨ ਦੇ ਵਾਜਿਬ ਭਾਅ ਦਿੱਤੇ ਜਾਣ ਨਹੀਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ : NIA ਵੱਲੋਂ ਚੰਡੀਗੜ੍ਹ, ਪੰਜਾਬ ਤੇ ਜੰਮੂ ਕਸ਼ਮੀਰ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ

- PTC NEWS

Top News view more...

Latest News view more...