Noida Accident : ਬਿਮਾਰ ਬੇਟੀ ਨੂੰ ਸਕੂਟਰੀ 'ਤੇ ਹਸਪਤਾਲ ਲਿਜਾ ਰਹੇ ਸੀ ਪਿਤਾ, BMW ਕਾਰ ਨੇ ਮਾਰੀ ਟੱਕਰ, ਬੱਚੀ ਦੀ ਮੌਕੇ 'ਤੇ ਹੀ ਮੌਤ
Noida Accident : ਨੋਇਡਾ ਦੇ ਸੈਕਟਰ-30 ਥਾਣਾ ਖੇਤਰ ਵਿੱਚ ਸ਼ਨੀਵਾਰ ਨੂੰ ਇੱਕ ਤੇਜ਼ ਰਫ਼ਤਾਰ BMW ਕਾਰ ਨੇ ਇੱਕ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਇੱਕ 5 ਸਾਲਾ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਇਸ ਹਾਦਸੇ ਵਿੱਚ ਸਕੂਟਰੀ ਸਵਾਰ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਨੇ BMW ਸਵਾਰ ਦੋਵਾਂ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਕੂਟਰੀ ਚਲਾ ਰਿਹਾ ਗੁਲ ਮੁਹੰਮਦ ਆਪਣੀ ਬਿਮਾਰ 5 ਸਾਲਾ ਬੇਟੀ ਨੂੰ ਇੱਕ ਹੋਰ ਨੌਜਵਾਨ ਰਾਜਾ ਨਾਲ ਚਾਈਲਡ ਪੀਜੀਆਈ ਹਸਪਤਾਲ ਲੈ ਜਾ ਰਿਹਾ ਸੀ। ਇਸ ਦੌਰਾਨ ਹਸਪਤਾਲ ਦੇ ਪਿੱਛੇ ਸੈਕਟਰ-30 ਵਿੱਚ ਇੱਕ ਤੇਜ਼ ਰਫ਼ਤਾਰ BMW ਕਾਰ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ।
ਜਿਸ ਕਾਰਨ ਲੜਕੀ ਦੀ ਮੌਤ ਹੋ ਗਈ। ਜਦੋਂ ਕਿ ਗੁਲ ਮੁਹੰਮਦ ਅਤੇ ਰਾਜਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੌਕੇ ਤੋਂ BMW ਕਾਰ ਵਿੱਚ ਸਵਾਰ ਦੋ ਨੌਜਵਾਨਾਂ ਅਭਿਸ਼ੇਕ ਅਤੇ ਯਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਾਰ ਨੂੰ ਜ਼ਬਤ ਕਰ ਲਿਆ ਹੈ। ਫਿਲਹਾਲ ਪੁਲਿਸ ਅਗਲੇਰੀ ਕਾਰਵਾਈ ਵਿੱਚ ਲੱਗੀ ਹੋਈ ਹੈ।
ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਪਰਿਵਾਰ ਬੇਚੈਨ ਹੈ। ਚਸ਼ਮਦੀਦਾਂ ਨੇ ਦੱਸਿਆ ਕਿ BMW ਦੀ ਰਫ਼ਤਾਰ ਬਹੁਤ ਤੇਜ਼ ਸੀ। ਟੱਕਰ ਹੁੰਦੇ ਹੀ ਸਕੂਟਰੀ ਕੁਝ ਮੀਟਰ ਤੱਕ ਫਿਸਲਦੀ ਚਲੀ ਗਈ। ਜਿਸ ਕਾਰਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਸਕੂਟਰ ਸਵਾਰ ਦੋ ਹੋਰ ਲੋਕ ਜ਼ਖਮੀ ਹੋ ਗਏ।
- PTC NEWS