Nooran Sisters ਦੇ ਪਿਤਾ ਦੀਆਂ ਦੋਵੇਂ ਕਿਡਨੀਆਂ ਫੇਲ , ਕਈ ਦਿਨਾਂ ਤੋਂ ਹਸਪਤਾਲ 'ਚ ਭਰਤੀ
Jalandhar News : ਪੰਜਾਬ ਦੀ ਸੂਫੀ ਗਾਇਕਾ ਵਜੋਂ ਮਸ਼ਹੂਰ ਨੂਰਾਂ ਸਿਸਟਰਜ਼ ਦੇ ਪਿਤਾ ਨੂੰ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਸਟੈਂਟ ਪਾਉਣ ਲਈ ਦਾਖਲ ਕਰਵਾਇਆ ਗਿਆ ਸੀ। ਜੋਤੀ ਨੂਰਾਂ ਦੇ ਪਤੀ ਉਸਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਗੁਲਸ਼ਨ ਮੀਰ ਦੀ ਸਭ ਤੋਂ ਛੋਟੀ ਬੇਟੀ ਰਿਤੂ ਨੂਰਾਂ ਨੇ ਦੱਸਿਆ ਕਿ ਉਸਦੇ ਪਿਤਾ ਨੂੰ ਸ਼ੂਗਰ ਹੈ। ਜਿਸ ਦੇ ਚੱਲਦੇ ਕਿਡਨੀ ਦੀ ਸਮੱਸਿਆ ਦੇ ਕਾਰਨ ਉਨ੍ਹਾਂ ਦੀ ਤਬੀਅਤ ਪਿਛਲੇ ਦੋ ਸਾਲਾਂ ਤੋਂ ਖਰਾਬ ਚੱਲ ਰਹੀ ਹੈ। ਗੁਰਦੇ ਅਤੇ ਪੇਟ ਦੀ ਇਨਫੈਕਸ਼ਨ ਕਾਰਨ ਉਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਹੁਣ ਉਹ ਇੱਕ ਹਫ਼ਤੇ ਤੋਂ ਹਸਪਤਾਲ ਵਿੱਚ ਭਰਤੀ ਹਨ।
ਬੇਟੀ ਰਿਤੂ ਨੂਰਾਂ ਨੇ ਦੱਸਿਆ ਕਿ ਉਸਦੇ ਪਿਤਾ ਨੂੰ ਵੀ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਟੈਸਟਾਂ ਵਿੱਚ ਬਲੋਕਜਿਜ ਦੀ ਵੀ ਸਮੱਸਿਆ ਸਾਹਮਣੇ ਆਈ ਹੈ। ਇਸ ਦੇ ਚੱਲਦੇ ਕਿਡਨੀ ਹਸਪਤਾਲ ਦੇ ਡਾਕਟਰਾਂ ਨੇ ਕਿਡਨੀ ਟ੍ਰਾਂਸਪਲਾਂਟ ਤੋਂ ਪਹਿਲਾਂ ਸਟੰਟ ਪਾਇਆ। ਬੇਟੀ ਨੇ ਦੱਸਿਆ ਕਿ ਉਸਦੇ ਪਿਤਾ ਦੀ ਕਿਡਨੀ ਟ੍ਰਾਂਸਪਲਾਂਟ ਹੋਣਾ ਅਜੇ ਬਾਕੀ ਹੈ।
ਬੇਟੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਉਸਦੇ ਪਿਤਾ ਦੀ ਕਿਡਨੀ ਫੇਲ੍ਹ ਹੋਣ ਬਾਰੇ ਪਤਾ ਲੱਗਾ ਤਾਂ ਉਸਦੀ ਮਾਂ ਨੇ ਪਹਿਲਾਂ ਮੇਰੀ ਕਿਡਨੀ ਲੈ ਲਵੋ। ਉਸਨੇ ਕਿਹਾ ਕਿ ਉਹ ਆਪਣੀ ਕਿਡਨੀ ਆਪਣੇ ਪਿਤਾ ਨੂੰ ਦਾਨ ਕਰਨਾ ਚਾਹੁੰਦੀ ਸੀ। ਹਾਲਾਂਕਿ ਉਸਨੇ ਡਾਕਟਰਾਂ ਨਾਲ ਅਜਿਹਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਪਰ ਉਨ੍ਹਾਂ ਨੇ ਕਿਹਾ ਕਿ ਟੈਸਟ ਮੈਚ ਤੋਂ ਪਹਿਲਾਂ ਅਜਿਹਾ ਕਰਨਾ ਸੰਭਵ ਨਹੀਂ ਹੈ।
- PTC NEWS