ਹੁਣ ਮੁੰਬਈ ਤੋਂ ਗੁਹਾਟੀ ਜਾਣ ਵਾਲੀ ਇੰਡੀਗੋ ਦੀ ਫਲਾਈਟ 'ਚ ਜਿਨਸੀ ਸ਼ੋਸ਼ਣ ਦਾ ਮਾਮਲਾ; ਐਫ.ਆਈ.ਆਰ ਦਰਜ
ਮੁੰਬਈ: ਫਲਾਈਟ 'ਚ ਔਰਤਾਂ ਨਾਲ ਛੇੜਛਾੜ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇੰਡੀਗੋ ਦੀ ਇੱਕ ਹੋਰ ਫਲਾਈਟ 'ਚ ਮਹਿਲਾ ਨਾਲ ਛੇੜਛਾੜ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਹੁਣ ਮੁੰਬਈ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਫਲਾਈਟ 'ਚ ਮਹਿਲਾ ਯਾਤਰੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਕਥਿਤ ਦੋਸ਼ੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।
ਆਸਾਮ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਇੰਡੀਗੋ ਫਲਾਈਟ ਨਿਊਜ਼ ਦੇ ਬੁਲਾਰੇ ਅਨੁਸਾਰ ਇਹ ਘਟਨਾ 10 ਸਤੰਬਰ ਨੂੰ ਫਲਾਈਟ ਨੰਬਰ 6ਈ 5319 'ਚ ਵਾਪਰੀ। ਪੀੜਤਾ ਦੇ ਕਥਿਤ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਗੁਹਾਟੀ ਵਿੱਚ ਜਹਾਜ਼ ਦੇ ਉਤਰਨ ਤੋਂ ਬਾਅਦ ਮੁਲਜ਼ਮ ਨੂੰ ਅਸਾਮ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਸਥਾਨਕ ਪੁਲਿਸ ਕੋਲ ਐੱਫ.ਆਈ.ਆਰ ਦਰਜ ਕਰਵਾਈ ਗਈ ਹੈ, ਜਿਸ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ।
ਇੰਡੀਗੋ ਦੇ ਬੁਲਾਰੇ ਨੇ ਕਿਹਾ. . . .
ਇੰਡੀਗੋ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਜਾਂਚ ਵਿੱਚ ਜਿੱਥੇ ਵੀ ਲੋੜ ਹੋਵੇਗੀ, ਸਹਾਇਤਾ ਪ੍ਰਦਾਨ ਕਰਾਂਗੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਦੇ ਹੀ ਅਸੀਂ ਤੁਰੰਤ ਕਾਰਵਾਈ ਕੀਤੀ।
ਮਹਿਲਾ ਕਰੂ ਮੈਂਬਰ ਨਾਲ ਛੇੜਛਾੜ
ਕੁੱਝ ਦਿਨ ਪਹਿਲਾਂ ਹੀ ਦੁਬਈ ਤੋਂ ਅੰਮ੍ਰਿਤਸਰ ਜਾ ਰਹੀ ਫਲਾਈਟ ਵਿੱਚ ਵੀ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਸੀ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਆ ਰਹੇ ਜਹਾਜ਼ 'ਚ ਸ਼ਰਾਬੀ ਵਿਅਕਤੀ ਨੇ ਫਲਾਈਟ ਦੀ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ। ਹਾਲਾਂਕਿ ਜਹਾਜ਼ ਅੰਮ੍ਰਿਤਸਰ ਪਹੁੰਚਦੇ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
- With inputs from agencies