Punjab Government ਵੱਲੋਂ ਖਾਲੀ ਖਜ਼ਾਨਾ ਭਰਨ ਦੀਆਂ ਕੋਸ਼ਿਸ਼ਾਂ ਜਾਰੀ; ਹੁਣ ਪਟਿਆਲਾ ’ਚ ਸਰਕਾਰੀ ਜ਼ਮੀਨ ਵੇਚਣ ਦੀ ਤਿਆਰੀ ’ਚ ਮਾਨ ਸਰਕਾਰ
Punjab Government News : ਪੰਜਾਬ ਸਰਕਾਰ ਵੱਲੋਂ ਆਪਣਾ ਖਾਲੀ ਖਜ਼ਾਨਾ ਭਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਜਿਸ ਦੇ ਚੱਲਦੇ ਮਾਨ ਸਰਕਾਰ ਵੱਲੋਂ ਹੁਣ ਪਟਿਆਲਾ ’ਚ ਸਰਕਾਰੀ ਜ਼ਮੀਨ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਇਸ ਜਮੀਨ ਨੂੰ ਖਾਲੀ ਜ਼ਮੀਨ ਨੂੰ ਪੁੱਡਾ ਜਾਂ ਕਿਸੇ ਹੋਰ ਏਜੰਸੀ ਨੂੰ ਟ੍ਰਾਂਸਫਰ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰ ਨੇ ਨੋਟਿਸ ਵੀ ਜਾਰੀ ਕੀਤਾ ਹੈ।
ਦੱਸ ਦਈਏ ਕਿ ਲੈਂਡ ਪੁਲਿੰਗ ਸਕੀਮ ਵਾਪਸ ਲੈਣ ਮਗਰੋਂ ਪੰਜਾਬ ਸਰਕਾਰ ਵੱਲੋਂ ਖਾਲੀ ਖਜਾਨਾ ਭਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰ ਵੱਲੋਂ ਲਗਭਗ ਪਾਵਰਕੌਮ ਦੀ 90 ਏਕੜ ਜ਼ਮੀਨ ਨੂੰ ਵੇਚਿਆ ਜਾਵੇਗਾ। ਦੱਸ ਦਈਏ ਕਿ ਪਟਿਆਲਾ ਦੇ ਗੇਟ ਨੰਬਰ 23 ਦੇ ਬੰਡੂਗਰ ਨੇੜੇ ਪਾਵਰਕੌਮ ਦੀ 90% ਜ਼ਮੀਨ ਖਾਲੀ ਹੈ।
ਇਸ ਸਬੰਧੀ ਪੰਜਾਬ ਸਰਕਾਰ ਨੇ ਪਾਵਰਕੌਮ ਦੇ ਸੀਨੀਅਰ ਅਧਿਕਾਰੀਆਂ ਨੂੰ ਪੱਤਰ ਵੀ ਲਿਖਿਆ ਹੈ। ਜਿਸ ’ਚ ਕਿਹਾ ਗਿਆ ਹੈ ਕਿ ਖਾਲੀ ਜ਼ਮੀਨ ਨੂੰ ਪੁੱਡਾ ਜਾਂ ਕਿਸੇ ਹੋਰ ਏਜੰਸੀ ਨੂੰ ਟ੍ਰਾਂਸਫਰ ਕਰਨ ਸਬੰਧੀ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪਾਵਰਕੌਮ ਦੀ ਖਾਲੀ ਜ਼ਮੀਨ ’ਤੇ ਦੋ 66 ਕੇਵੀ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਪਾਵਰਕੌਮ ਨੇ ਲਾਈਨਾਂ ਨੂੰ ਹਟਾਉਣ ਲਈ ਵੀ ਵਿਭਾਗੀ ਕਾਰਵਾਈ ਸ਼ੁਰੂ ਕੀਤੀ।
ਇਹ ਵੀ ਪੜ੍ਹੋ : Faridkot Police ਵੱਲੋਂ ਕਾਰੋਬਾਰੀ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ 8 ਲੱਖ ਰੁਪਏ ਵਸੂਲਣ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
- PTC NEWS