Wed, Nov 11, 2026
Whatsapp

NPK price Hike : ਕਿਸਾਨਾਂ ਨੂੰ ਵੱਡਾ ਝਟਕਾ ! ਖਾਦ ਕੰਪਨੀਆਂ ਨੇ NPK ਦੀ ਕੀਮਤ 'ਚ 500 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ

NPK fertilizer price Hike : ਦੱਸਣਯੋਗ ਹੈ ਕਿ ਅਗਸਤ ਮਹੀਨੇ ਵਿੱਚ ਖਾਦ ਕੰਪਨੀਆਂ ਨੇ ਪਿਛਲੇ ਸਾਲ 2025 ਦੇ ਮੁਕਾਬਲੇ 1100 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਸੀ, ਹੁਣ 2 ਮਹੀਨਿਆਂ ਬਾਅਦ ਨਵੰਬਰ ਵਿੱਚ ਫਿਰ 500 ਕੁਇੰਟਲ ਵਾਧਾ ਕਰਕੇ ਕਿਸਾਨਾਂ ਤੇ ਆਰਥਿਕ ਸੱਟ ਮਾਰੀ ਹੈ।

Reported by:  PTC News Desk  Edited by:  KRISHAN KUMAR SHARMA -- November 05th 2026 10:24 AM -- Updated: November 05th 2026 02:19 PM
NPK price Hike : ਕਿਸਾਨਾਂ ਨੂੰ ਵੱਡਾ ਝਟਕਾ ! ਖਾਦ ਕੰਪਨੀਆਂ ਨੇ NPK ਦੀ ਕੀਮਤ 'ਚ 500 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ

NPK price Hike : ਕਿਸਾਨਾਂ ਨੂੰ ਵੱਡਾ ਝਟਕਾ ! ਖਾਦ ਕੰਪਨੀਆਂ ਨੇ NPK ਦੀ ਕੀਮਤ 'ਚ 500 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ

NPK fertilizer price Hike : ਖਾਦ ਕੰਪਨੀਆਂ ਵੱਲੋਂ ਫਿਰ ਇੱਕ ਵਾਰ ਦੇਸ਼ ਦੇ ਕਿਸਾਨਾਂ ਨੂੰ ਐੱਨਪੀਕੇ ਖਾਦ ਦੀ ਕ਼ੀਮਤ 500 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਆਰਥਿਕ ਝਟਕਾ ਦਿੱਤਾ ਹੈ। ਖਾਦ ਦੀ ਵਧੀ ਕੀਮਤ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ (BKU Lakhowal Tikait) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਐਨਪੀਕੇ ਖਾਦ 12:32:16  ਦੀ ਕੀਮਤ 'ਚ 500 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ, ਜੋ ਕਿ ਪਿਛਲੇ ਅਗਸਤ ਮਹੀਨੇ ਵਿੱਚ ਇਸ ਦੀ ਕੀਮਤ 2250 ਰੁਪਏ ਪ੍ਰਤੀ ਗੱਟਾ (50 ਕਿੱਲੋ) ਸੀ ਤੇ ਹੁਣ ਨਵੰਬਰ ਮਹੀਨੇ ਵਿੱਚ ਇਸ ਦੀ ਨਵੀਂ ਕੀਮਤ 2500 ਪ੍ਰਤੀ ਗੱਟਾ ( 50 ਕਿੱਲੋ )ਕੀਤੀ ਗਈ ਹੈ।

ਕਿਸਾਨਾਂ ਨੂੰ 6 ਮਹੀਨਿਆਂ 'ਚ ਦੂਜੀ ਵਾਰ ਝਟਕਾ

ਉਨ੍ਹਾਂ ਕਿਹਾ ਕਿ ਇੱਥੇ ਦੱਸਣਯੋਗ ਹੈ ਕਿ ਅਗਸਤ ਮਹੀਨੇ ਵਿੱਚ ਖਾਦ ਕੰਪਨੀਆਂ ਨੇ ਪਿਛਲੇ ਸਾਲ 2025 ਦੇ ਮੁਕਾਬਲੇ 1100 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਸੀ, ਹੁਣ 2 ਮਹੀਨਿਆਂ ਬਾਅਦ ਨਵੰਬਰ ਵਿੱਚ ਫਿਰ 500 ਕੁਇੰਟਲ ਵਾਧਾ ਕਰਕੇ ਕਿਸਾਨਾਂ ਤੇ ਆਰਥਿਕ ਸੱਟ ਮਾਰੀ ਹੈ। ਉਹਨਾਂ ਨੇ ਕਿਹਾ ਕਿ ਜਿੱਥੇ ਦੇਸ਼ ਦੇ ਕਿਸਾਨ ਡੀਏਪੀ ਖਾਦ ਨਾਲੋਂ ਵੱਧ ਐੱਨਪੀਕੇ ਖਾਦ ਦੀ ਵਰਤੋਂ ਕਰਦੇ ਹਨ, ਉੱਥੇ ਹੁਣ ਪੰਜਾਬ ਦੇ ਕਿਸਾਨ ਵੀ ਇਸ ਖਾਦ ਦੀ ਵੱਡੀ ਮਾਤਰਾ ਵਿੱਚ ਕਣਕ ਦੀ ਬਿਜਾਈ ਲਈ ਵਰਤੋਂ  ਕਰਦੇ ਹਨ।

ਇਹ ਵੀ ਪੜ੍ਹੋ...ਸਰਕਾਰ ਤੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵਿਚਾਲੇ ਕਿਹੜੀਆਂ ਸ਼ਰਤਾਂ 'ਤੇ ਹੋਇਆ ਸਮਝੌਤਾ ?

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਡੀਏਪੀ ਦੀ ਘਾਟ ਕਾਰਨ ਐੱਨ ਪੀ ਕੇ ( ਗਰੇਡ 12:32:16 ) ਖਾਦ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਲ ਦਰ ਸਾਲ ਖਾਦਾਂ ਵਿੱਚ ਹੋ ਰਹੇ ਭਾਰੀ ਵਾਧੇ ਕਿਸਾਨਾਂ ਦੇ ਖੇਤੀ ਲਾਗਤ ਖਰਚੇ ਵੱਧ ਰਹੇ ਹਨ ਤੇ ਇਸ ਵਾਧੇ ਦੇ ਮੁਕਾਬਲੇ  ਫਸਲਾਂ ਦੇ ਭਾਅ ਮਾਮੂਲੀ ਵਧੇ ਹਨ।

ਕਿਸਾਨ ਆਗੂ ਸਰੂਪ ਸਿੰਘ ਰਾਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖਾਦ  ਸਬਸਿਡੀਆਂ ਵਿੱਚ ਵਾਧਾ ਕਰਕੇ ਖਾਦਾਂ ਦੀਆਂ ਕੀਮਤਾਂ ਨੂੰ ਕੰਟਰੋਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੇ ਖੇਤੀ ਲਾਗਤ ਖਰਚੇ ਘੱਟ ਸਕਣ।

ਸਪੱਸ਼ਟ ਸੀ ਕਿ ਈਰਾਨ ਜੰਗ ਦਾ ਅਸਰ ਕਿਸਾਨਾਂ 'ਤੇ ਪਵੇਗਾ : ਬਲਵੀਰ ਰਾਜੇਵਾਲ

ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਰਕਾਰ ਨੂੰ ਸਿੱਧੇ ਤੌਰ 'ਤੇ ਆੜੇ ਹੱਥੀਂ ਲੈਂਦਿਆਂ ਤਿੱਖੇ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਹ ਤਾਂ ਸਪੱਸ਼ਟ ਸੀ ਕਿ ਈਰਾਨ ਦੀ ਜੰਗ ਦਾ ਅਸਰ ਸਿੱਧਾ ਸਾਡੇ 'ਤੇ ਪੈਣਾ ਸੀ। ਸਰਕਾਰ ਨੂੰ ਪਹਿਲਾਂ ਤੋਂ ਪਤਾ ਸੀ, ਪਰ ਕੋਈ ਕਦਮ ਨਹੀਂ ਚੁੱਕਿਆ ਗਿਆ। ਜੇਕਰ ਖਾਦਾਂ ਦੀਆਂ ਕੀਮਤਾਂ ਇਸੇ ਤਰ੍ਹਾਂ ਵਧਦੀਆਂ ਰਹੀਆਂ ਤਾਂ ਇਹ ਕਿਸਾਨ ਦੀ ਪਹੁੰਚ ਤੋਂ ਬਿਲਕੁਲ ਬਾਹਰ ਹੋ ਜਾਣਗੀਆਂ। ਜਦੋਂ ਕਿਸਾਨ ਖਾਦ ਪਾ ਹੀ ਨਹੀਂ ਸਕੇਗਾ ਤਾਂ ਦੇਸ਼ ਦੀ ਖੇਤੀ ਉਤਪਾਦਨ (Production) ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ, ਜਿਸ ਦਾ ਖਮਿਆਜ਼ਾ ਪੂਰੇ ਦੇਸ਼ ਨੂੰ ਭੁਗਤਣਾ ਪਵੇਗਾ।

ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਨਾ ਲਿਆ ਜਾਂ ਸਬਸਿਡੀ ਵਧਾ ਕੇ ਕਿਸਾਨਾਂ ਨੂੰ ਰਾਹਤ ਨਾ ਦਿੱਤੀ, ਤਾਂ ਖੇਤੀ ਲਾਗਤ ਵਧਣ ਕਾਰਨ ਕਿਸਾਨ ਵੱਡੇ ਆਰਥਿਕ ਸੰਕਟ ਵਿੱਚ ਫਸ ਜਾਣਗੇ ਅਤੇ ਇਸ ਦਾ ਸਿੱਧਾ ਅਸਰ ਆਉਣ ਵਾਲੀ ਫਸਲ ਦੇ ਝਾੜ 'ਤੇ ਪਵੇਗਾ।

ਇਹ ਵੀ ਪੜ੍ਹੋ... ਸਰਕਾਰੀ ਦਫ਼ਤਰਾਂ 'ਚ ਕੰਮ ਜਾਣ ਵਾਲਿਆਂ ਲਈ ਵੱਡੀ ਖ਼ਬਰ ! ਦੋ ਦਿਨਾਂ ਦੀ ਹੜਤਾਲ 'ਤੇ ਪੰਜਾਬ ਦੇ ਮੁਲਾਜ਼ਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK