Amritsar ’ਚ NRI ਪਤਨੀ ਦੇ ਕਤਲ ਦਾ ਮਾਮਲਾ; ਪੁਲਿਸ ਨੇ ਪਤੀ ਨੂੰ ਰਾਜਸਥਾਨ ਤੋਂ ਕੀਤਾ ਕਾਬੂ
Amritsar News : ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਇੱਕ ਐਨਆਰਆਈ ਔਰਤ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਆਪਣੀ ਪਤਨੀ ਦਾ ਕਤਲ ਕਰਕੇ ਭੱਜਣ ਵਾਲੇ ਮੁਲਜ਼ਮ ਪਤੀ ਨੂੰ ਆਖਰਕਾਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਰਾਜਸਥਾਨ ਦੇ ਗੰਗਾਨਗਰ ਤੋਂ ਗ੍ਰਿਫ਼ਤਾਰ ਕਰਕੇ ਅੰਮ੍ਰਿਤਸਰ ਲਿਆਂਦਾ ਗਿਆ।
ਦੱਸ ਦਈਏ ਕਿ ਇਹ ਘਟਨਾ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਇੱਕ ਹੋਟਲ ਦੇ ਕਮਰੇ ਵਿੱਚ ਵਾਪਰੀ, ਜਿੱਥੇ ਪ੍ਰਭਜੋਤ ਕੌਰ ਨਾਂ ਦੀ ਔਰਤ ਦੀ ਲਾਸ਼ ਮਿਲੀ। ਮ੍ਰਿਤਕ ਮੂਲ ਰੂਪ ਵਿੱਚ ਗੁਰਦਾਸਪੁਰ ਦੀ ਰਹਿਣ ਵਾਲੀ ਸੀ ਅਤੇ ਆਸਟ੍ਰੇਲੀਆ ਵਿੱਚ ਰਹਿੰਦੀ ਸੀ। ਉਹ ਆਪਣੇ ਪਤੀ ਨਾਲ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਸੀ।
ਹੋਟਲ ਸਟਾਫ ਨੂੰ ਸ਼ੱਕ ਹੋਇਆ ਜਦੋਂ ਮੁਲਜ਼ਮ ਕਾਫ਼ੀ ਸਮੇਂ ਤੱਕ ਕਮਰੇ ਵਿੱਚ ਵਾਪਸ ਨਹੀਂ ਆਇਆ ਅਤੇ ਅੰਦਰ ਕੋਈ ਹਰਕਤ ਨਹੀਂ ਹੋਈ। ਦਰਵਾਜ਼ਾ ਖੜਕਾਉਣ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਦਰਵਾਜ਼ਾ ਤੋੜਿਆ ਅਤੇ ਔਰਤ ਦੀ ਲਾਸ਼ ਬਿਸਤਰੇ ਦੇ ਹੇਠਾਂ ਪਈ ਮਿਲੀ।
ਉੱਥੇ ਹੀ ਦੂਜੇ ਪਾਸੇ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦਾ ਦਾਅਵਾ ਹੈ ਕਿ ਮਨਦੀਪ ਨੂੰ ਆਪਣੀ ਪਤਨੀ ਪ੍ਰਭਜੋਤ ਕੌਰ ਦੇ ਚਰਿੱਤਰ ’ਤੇ ਸ਼ੱਕ ਸੀ। ਜਿਸ ਦੇ ਚੱਲਦੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਇਹ ਵੀ ਪੜ੍ਹੋ : Dasuya Firing : ਦਸੂਹਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਗੋਲੀਆਂ, ਪਿੰਡ 'ਚ ਤਣਾਅ ਦਾ ਮਾਹੌਲ
- PTC NEWS